LISTEN HUKAMNAMA SAHIB
Hukamnama Sahib | April 02 | 2025 #music
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯। |
SORATH, NINTH MEHL: |
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 || |
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥। ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦। SORAT’H, FIFTH MEHL: |
I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || |