ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।
LISTEN HUKAMNAMA SAHIB
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩। RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ।ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧।ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨।ਹੇ ਭਾਈ! ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩।ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।ਨੋਟ: ਸਾਰਾ ਸ਼ਬਦ "ਭੂਤ ਕਾਲ" ਵਿਚ ਹੈ, ਇਸ ਦਾ ਭਾਵ 'ਸਦਾ ਵਾਸਤੇ' ਸਮਝਣਾ ਹੈ। ਅਰਥ 'ਵਰਤਮਾਨ ਕਾਲ' ਵਿਚ ਕਰ ਲੈਣਾ ਹੈ।SOOHEE, FIFTH MEHL:God covers the many shortcomings of His slaves. Granting His Mercy, God makes them His own. || 1 || You emancipate Your humble servant, and rescue him from the noose of the world, which is just a dream. || 1 || Pause || Even huge mountains of sin and corruption are removed in an instant by the Merciful Lord. || 2 || Sorrow, disease and the most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 ||
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।
ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।
(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।
ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।
(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।
ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।
O most ignorant being! Why do you take such a bad pride? God is in your own heart-house, why do you not enjoy His (meeting)? O naive woman! The husband-Lord is dwelling near you (within you), why do you wander around in search of the outside world (forests etc.)? (If you want to see Him, then put the threads of fear and reverence (of the Lord) in your eyes of knowledge, and adorn yourself with the garland of the Lord's love.
A woman is considered to be blessed with a happy marriage and attached to the Lord's feet only when the Lord-Husband loves her.1.
(But) what can even an ignorant woman do if that woman is not pleasing to the Lord-Khasam? No matter how much such a living being may beg, she cannot find the palace of her husband-Lord. (The truth is that) no matter how much a living being may run and run, nothing is achieved without the gaze of the Lord's mercy.
If a living being remains intoxicated with the lust of the tongue, greed and ego (the former), and remains always immersed in the attachment of Maya (to wealth), then the Lord is not found for these reasons. That living being remains ignorant (who remains intoxicated with vices and yet thinks that she can please her husband-Lord).2.
(Those who have found their husband-Lord, of course) go and ask those who are blessed with a happy marriage, by what means one obtains the Lord of the worlds, (they answer that) give up cunning and pushing, consider whatever the Lord does as good and accept it (with all one's heart), attach your mind to the feet of the Lord, by whose love one obtains the Name and the things, do whatever the Lord of the worlds commands, surrender your body and mind to Him, that's all! Use this fragrance (for life). The women who are blessed with a happy marriage say that O sister! By these means alone one obtains the Lord of the worlds. 3.
The Lord of the worlds is obtained only when one removes ego. Without this, any other endeavor is a vain and deceitful endeavor. Consider that day (of life) successful when the husband-Lord looks with the eyes of mercy, (on whom) the wife (of the husband) looks (with mercy) as if she finds nine treasures.
O Nanak! The wife who is dear to her husband-Lord is blessed with a happy destiny, she attains respect and honor in the (worldly) family. The one who remains imbued with the love of the Lord, the one who remains intoxicated with steadfastness, the one who remains engrossed in the love of the Lord day and night, she is called beautiful, of beautiful form, intelligent and wise.4.2.4.
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ(ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀਰੱਖਦਾ ਹੈ।
ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ(ਆਤਮਕ ਮੌਤ ਸਹੇੜ ਲੈਂਦੀ ਹੈ) ।੬।
ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ(ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ(ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।
ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।
ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।
SORAT’H, FIFTH MEHL, FIRST HOUSE, ASHTAPADEES: