LISTEN HUKAMNAMA SAHIB

HUKAMNAMA SAHIB


HUKAMNAMA SAHIB FROM SRI DARBAR SAHIB AMRITSAR 
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||


Saturday, 27th Vaisaakh (Samvat 552 Nanakshahi)Page: 636

HUKAMNAMA SAHIB

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
 {ਪੰਨਾ 658}

ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।

(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||


Friday, 26th Vaisaakh (Samvat 552 Nanakshahi)(Page: 658)

HUKAMNAMA SAHIB

HUKAMNAMA SAHIB FROM SRI DARBAR SAHIB AMRITSAR.

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।

(ਹੇ ਭਾਈ! ਦੁਨੀਆ ਵਿਚਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।

ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।

ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||


Thursday, 25th Vaisaakh (Samvat 552 Nanakshahi)Page: 672

HUKAMNAMA SAHIB


HUKAMNAMA SAHIB FROM SRI DARBAR SAHIIB AMRITSAR 

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਪੰਨਾ 713}
ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ੧।ਰਹਾਉ।
ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪਬਚਾ ਲੈ।੧।
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।
TODEE, FIFTH MEHL:
O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

Wednesday, 24th Vaisaakh (Samvat 552 Nanakshahi)