LISTEN HUKAMNAMA SAHIB

Hukamnama Sahib Feb 1,2021

 ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।

ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

AUDIO GURBANI: Hukamnama Sahib Jan 31,2021

AUDIO GURBANI: Hukamnama Sahib Jan 31,2021:   ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰ...

Hukamnama Sahib Jan 30,2021

 

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

AUDIO GURBANI: HUKAMNAMA SAHIB JAN 29,2021

AUDIO GURBANI: HUKAMNAMA SAHIB JAN 29,2021:   ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮ...

AUDIO GURBANI: HUKAMNAMA SAHIB JAN 28,2021

AUDIO GURBANI: HUKAMNAMA SAHIB JAN 28,2021:   ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ...

HUKAMNAMA SAHIB

 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

AUDIO GURBANI: HUKAMNAMA SAHIB

AUDIO GURBANI: HUKAMNAMA SAHIB:   ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲ...

AUDIO GURBANI: HUKAMNAMA SAHIB

AUDIO GURBANI: HUKAMNAMA SAHIB: ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾ...

AUDIO GURBANI: HUKAMNAMA SAHIB Sahib

AUDIO GURBANI: HUKAMNAMA SAHIB Sahib:   ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ...

AUDIO GURBANI: HUKAMNAMA SAHIB

AUDIO GURBANI: HUKAMNAMA SAHIB:   ਸੋਰਠਿ ਮਹਲਾ ੫ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬ...

AUDIO GURBANI: HUKAMNAMA SAHIB

AUDIO GURBANI: HUKAMNAMA SAHIB: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦ...

HUKAMNAMA SAHIB

 ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ 

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

ORAT’H, FIRST MEHL, TI-TUKAS:

Hope and desire are entrapments, O Siblings of Destiny. Religious rituals and ceremonies are traps. Because of good and bad deeds, one is born into the world, O Siblings of Destiny; forgetting the Naam, the Name of the Lord, he is ruined. This Maya is the enticer of the world, O Siblings of Destiny; all such actions are corrupt. || 1 || Listen, O ritualistic Pandit: that religious ritual which produces happiness, O Siblings of Destiny, is contemplation of the essence of the soul. || Pause || You may stand and recite the Shaastras and the Vedas, O Siblings of Destiny, but these are just worldly actions. Filth cannot be washed away by hypocrisy, O Siblings of Destiny; the filth of corruption and sin is within you. This is how the spider is destroyed, O Siblings of Destiny, by falling head-long in its own web. || 2 || So many are destroyed by their own evil-mindedness, O Siblings of Destiny; in the love of duality, they are ruined. Without the True Guru, the Name is not obtained, O Siblings of Destiny; without the Name, doubt does not depart. If one serves the True Guru, then he obtains peace, O Siblings of Destiny; his comings and goings are ended. || 3 || True celestial peace comes from the Guru, O Siblings of Destiny; the immaculate mind is absorbed into the True Lord. One who serves the Guru, understands, O Siblings of Destiny; without the Guru, the way is not found. What can anyone do, with greed within? O Siblings of Destiny, by telling lies, they eat poison. || 4 || O Pandit, by churning cream, butter is produced. By churning water, you shall only see water, O Siblings of Destiny; this world is like that. Without the Guru, he is ruined by doubt, O Siblings of Destiny; the unseen Divine Lord is in each and every heart. || 5 || This world is like a thread of cotton, O Siblings of Destiny, which Maya has tied on all ten sides. Without the Guru, the knots cannot be untied, O Siblings of Destiny; I am so tired of religious rituals. This world is deluded by doubt, O Siblings of Destiny; no one can say anything about it. || 6 || Meeting with the Guru, the Fear of God comes to abide in the mind; to die in the Fear of God is one’s true destiny. In the Court of the Lord, the Naam is far superior to ritualistic cleansing baths, charity and good deeds, O Siblings of Destiny. One who implants the Naam within himself, through the Guru’s halter — O Siblings of Destiny, the Lord dwells in his mind, and he is free of hypocrisy. || 7 || This body is the jeweller’s shop, O Siblings of Destiny; the incomparable Naam is the merchandise. The merchant secures this merchandise, O Siblings of Destiny, by contemplating the Word of the Guru’s Shabad. Blessed is the merchant, O Nanak, who meets the Guru, and engages in this trade. || 8 || 2 ||


AUDIO GURBANI: HUKAMNAMA SAHIB

AUDIO GURBANI: HUKAMNAMA SAHIB:     ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧...

AUDIO GURBANI: HUKAMNAMA SAHIB

AUDIO GURBANI: HUKAMNAMA SAHIB:     ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧...

AUDIO GURBANI: HUKAMNAMA SAHIB

AUDIO GURBANI: HUKAMNAMA SAHIB:   ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ...

AUDIO GURBANI: HUKAMNAMA SAHIB

AUDIO GURBANI: HUKAMNAMA SAHIB: ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ...

AUDIO GURBANI: HUKAMNAMA SAHIB

AUDIO GURBANI: HUKAMNAMA SAHIB: ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾ...

AUDIO GURBANI: HUKAMNAMA SAHIB

AUDIO GURBANI: HUKAMNAMA SAHIB: ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵ...

SANGRAND HUKAMNAMA SAHIB

  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ 

ੴ ਸਤਿਗੁਰ ਪ੍ਰਸਾਦਿ ॥

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ 

ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।

(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।

ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।

ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||

AUDIO GURBANI: HUKAMNAMA SAHIB

AUDIO GURBANI: HUKAMNAMA SAHIB: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦ...

AUDIO GURBANI: HUKAMNAMA SAHIB

AUDIO GURBANI: HUKAMNAMA SAHIB:   ਤਿਲੰਗ ਮਹਲਾ ੧ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ...