LISTEN HUKAMNAMA SAHIB

SANGRAND HUKAMNAMA SAHIB

  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ 

ੴ ਸਤਿਗੁਰ ਪ੍ਰਸਾਦਿ ॥

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ 

ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।

(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।

ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।

ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||