LISTEN HUKAMNAMA SAHIB

TRIBUNE INTERNATIONAL: Hukamnama Sahib May 1,2021

TRIBUNE INTERNATIONAL: Hukamnama Sahib May 1,2021: ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ...

TRIBUNE INTERNATIONAL: Hukamnama Sahib April 30,2021

TRIBUNE INTERNATIONAL: Hukamnama Sahib April 30,2021: ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰ...

TRIBUNE INTERNATIONAL: Hukamnama Sahib April 29,2021

TRIBUNE INTERNATIONAL: Hukamnama Sahib April 29,2021: ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆ...

TRIBUNE INTERNATIONAL: Hukamnama Sahib April 28,2021

TRIBUNE INTERNATIONAL: Hukamnama Sahib April 28,2021: ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨ...

AUDIO GURBANI: HUKAMNAMA SAHIB

AUDIO GURBANI: HUKAMNAMA SAHIB:   ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨ...

TRIBUNE INTERNATIONAL: Hukamnama Sahib April 26,2021

TRIBUNE INTERNATIONAL: Hukamnama Sahib April 26,2021: ਤਿਲੰਗ ਮਹਲਾ ੧ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁ...

TRIBUNE INTERNATIONAL: Hukamnama Sahib April 25,2021

TRIBUNE INTERNATIONAL: Hukamnama Sahib April 25,2021: ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸ...

HUKAMNAMA SAHIB APRIL 24,2021

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Hukamnama Sahib April 23,2021

ਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
TRIBUNE INTERNATIONAL: Hukamnama Sahib April 23,2021: ਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿ...

TRIBUNE INTERNATIONAL: Hukamnama Sahib April 22,2021

TRIBUNE INTERNATIONAL: Hukamnama Sahib April 22,2021: ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥  ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾ...

Hukamnama Sahib April 21,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ। ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

TRIBUNE INTERNATIONAL: Hukamnama Sahib April 21,2021: ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸ...

TRIBUNE INTERNATIONAL: HUKAMNAMA SAHIB APRIL 20.2021

TRIBUNE INTERNATIONAL: HUKAMNAMA SAHIB APRIL 20.2021: ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ...

TRIBUNE INTERNATIONAL: Hukamnama Sahib April 19,2021

TRIBUNE INTERNATIONAL: Hukamnama Sahib April 19,2021: ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ...

TRIBUNE INTERNATIONAL: Hukamnama Sahib April 18,2021

TRIBUNE INTERNATIONAL: Hukamnama Sahib April 18,2021: ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾ...

TR Hukamnama Sahib April 17,2021

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ 

ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕਪੀੜਾ ਦੂਰ ਕਰ ਦਿੱਤੀ।ਰਹਾਉ।

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।

ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

SORATH, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

TRIBUNE INTERNATIONAL: Hukamnama Sahib April 17,2021: ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸ...

KME Zindabad tour@gsjhampur

TRIBUNE INTERNATIONAL: HUKAMNAMA SAHIB APRIL 16,202

TRIBUNE INTERNATIONAL: HUKAMNAMA SAHIB APRIL 16,202: ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ...

Hukamnama Sahib April 15,2021

ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈ! ਹੁਕੂਮਤਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||


TRIBUNE INTERNATIONAL: Hukamnama Sahib April 15,2021: ਟੋਡੀ ਮਹਲਾ ੫ ਘਰੁ ੨ ਦੁਪਦੇ      ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇ...

TRIBUNE INTERNATIONAL: Hukamnama Sahib April 14,2021

TRIBUNE INTERNATIONAL: Hukamnama Sahib April 14,2021: ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ...

TRIBUNE INTERNATIONAL: Sangrand Hukamnama Sahib

TRIBUNE INTERNATIONAL: Sangrand Hukamnama Sahib: ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲ...

TRIBUNE INTERNATIONAL: Hukamnama Sahib April 13,2021

TRIBUNE INTERNATIONAL: Hukamnama Sahib April 13,2021:   ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ...

Hukamnama Sahib April 12,2021

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
 (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।
 ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

TRIBUNE INTERNATIONAL: Hukamnama Sahib April 11,2021/

TRIBUNE INTERNATIONAL: Hukamnama Sahib April 11,2021/: ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨ...

TRIBUNE INTERNATIONAL: Hukamnama Sahib April 10,2021

TRIBUNE INTERNATIONAL: Hukamnama Sahib April 10,2021:   ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ...

TRIBUNE INTERNATIONAL: Hukamnama Sahib April 9,2021

TRIBUNE INTERNATIONAL: Hukamnama Sahib April 9,2021: ਸੋਰਠਿ ਮਹਲਾ ੫ ਘਰੁ ੨ ਦੁਪਦੇ      ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘ...

TRIBUNE INTERNATIONAL: Hukamnama Sahib April 8,2021

TRIBUNE INTERNATIONAL: Hukamnama Sahib April 8,2021: ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ...

TRIBUNE INTERNATIONAL: Hukamnama Sahib April 7,2021

TRIBUNE INTERNATIONAL: Hukamnama Sahib April 7,2021: SOOHEE, FOURTH MEHL: I chant and vibrate the Name of the Lord God, the Supreme Being, Har, Har; my poverty and problems have all been eradic...

TRIBUNE INTERNATIONAL: Hukamnama Sahib April 6,2021

TRIBUNE INTERNATIONAL: Hukamnama Sahib April 6,2021: ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ...

TRIBUNE INTERNATIONAL: Hukamnama Sahib April 5,2021

TRIBUNE INTERNATIONAL: Hukamnama Sahib April 5,2021: ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ:  ਜੇ ਮਨ...

Hukamnama Sahib April 3,2021

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥

ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।

ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥

ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।

ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥

ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈਮੁਕਾਲਖ ਖੱਟਦਾ ਹੈ।

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥

ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}

ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ੨।

ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।

SHALOK, FOURTH MEHL:

Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

Turban In 33 Seconds

Hukamnama Sahib April,2021

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ 

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨਰਹਾਉ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂਦਾ ਸਰਮਾਇਆ ਹੈ।੪।੧।

SORAT’H, THIRD MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. || 1 || O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. || Pause || Those who remain wakeful obtain God; through the Word of the Shabad, they conquer their ego. Immersed in family life, the Lord’s humble servant ever remains detached; he reflects upon the essence of spiritual wisdom. Serving the True Guru, he finds eternal peace, and he keeps the Lord enshrined in his heart. || 2 || This mind wanders in the ten directions; it is consumed by the love of duality. The foolish self-willed manmukh does not remember the Lord’s Name; he wastes away his life in vain. But when he meets the True Guru, then he obtains the Name; he sheds egotism and emotional attachment. || 3 || The Lord’s humble servants are True — they practice Truth, and reflect upon the Word of the Guru’s Shabad. The True Lord God unites them with Himself, and they keep the True Lord enshrined in their hearts. O Nanak, through the Name, I have obtained salvation and understanding; this alone is my wealth. || 4 || 1 ||

Hukamnama Sahib April 1,2021

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Hukamnama Sahib March 31,2021

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾਪਹਿਨਣਾ ਫਿਟਕਾਰ-ਜੋਗ ਹੈ

ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}

ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ

ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 

ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈਜਿਸ ਨੂੰ ਹਰੀ ਆਪ ਸਮਝਾਵੇ

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 

ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ੧੧

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

TRIBUNE INTERNATIONAL: Hukamnama Sahib April 3,2021: ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ:  ਜੇ ਮਨ...