ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧। SORAT’H, THIRD MEHL: |
Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 || |
LISTEN HUKAMNAMA SAHIB
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧। DHANAASAREE, CHHANT, FOURTH MEHL, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 || |
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।
ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥
ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।
ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥
ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।
ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।
Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.
That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.
You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.
The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.
O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God.
ਅਰਥ: ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ।
ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) । ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ।੧।
ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ।੨।
ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥
ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ। ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ। ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ।੩।
ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ। ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ। (ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ।
ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ।੪।
ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥
ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ। ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ।੫।
ਹੇ ਭਾਈ! ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ। ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ। (ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪਦਾਰਥਾਂ ਨਾਲ ਹੀ ਮੋਹ ਪਾਈ ਰੱਖਦਾ ਹੈ, ਪਰ ਕੋਈ ਭੀ) ਨਾਸਵੰਤ ਪਦਾਰਥ (ਪਰਲੋਕ ਵਿਚ) ਨਾਲ ਨਹੀਂ ਜਾਂਦਾ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ।੬।
ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ (ਆਦਿਕ ਗੁਣ ਪੈਦਾ ਹੋ ਜਾਂਦੇ ਹਨ) । ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨੱਕ ਭਰਿਆ ਰਹਿੰਦਾ ਹੈ। (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ਉਹ ਸੰਸਾਰ-ਸਮੁੰਦਰ ਤੋਂ ਪਾਰ ਪਹੁੰਚ ਜਾਂਦੇ ਹਨ।
ਹੇ ਪਿਆਰੇ ਪ੍ਰਭੂ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ ਹੋ ਜਾਂਦੇ ਹਨ।੭।
ਹੇ ਭਾਈ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ, ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ। ਭਗਤਾਂ ਨੂੰ (ਸਦਾ) ਉਸ ਦਾ ਆਸਰਾ ਰਹਿੰਦਾ ਹੈ। ਹੇ ਭਾਈ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਤੇ, ਸਿਆਣਾ ਹੈ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੇਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ।
ਹੇ ਨਾਨਕ! ਆਖ-ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ। ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ।੮।੨।
SORAT’H, FIFTH MEHL: |
The womb of the mother is an ocean of pain, O Beloved; even there, the Lord causes His Name to be chanted. When he emerges, he finds corruption pervading everywhere, O Beloved, and he becomes increasingly attached to Maya. One whom the Lord blesses with His kind favor, O Beloved, meets the Perfect Guru. He worships the Lord in adoration with each and every breath, O Beloved; he is lovingly attached to the Lord’s Name. || 1 || You are the support of my mind and body, O Beloved; You are the support of my mind and body. There is no other Creator except for You, O Beloved; You alone are the Inner-knower, the Searcher of hearts. || Pause || After wandering in doubt for millions of incarnations, he comes into the world, O Beloved; for uncounted lifetimes, he has suffered in pain. He has forgotten his True Lord and Master, O Beloved, and so he suffers terrible punishment. Those who meet with the Perfect True Guru, O Beloved, are attached to the True Name. We are saved by following those, O Beloved, who seek the Sanctuary of the True Lord. || 2 || He thinks that his food is so sweet, O Beloved, but it makes his body ill. It turns out to be bitter, O Beloved, and it produces only sadness. The Lord leads him astray in the enjoyment of pleasures, O Beloved, and so his sense of separation does not depart. Those who meet the Guru are saved, O Beloved; this is their pre-ordained destiny. || 3 || He is filled with longing for Maya, O Beloved, and so the Lord does not ever come into his mind. Those who forget You, O Supreme Lord Master, their bodies turn to dust. They cry out and scream horribly, O Beloved, but their torment does not end. Those who meet the Guru, and reform themselves, O Beloved, their capital remains intact. || 4 || As far as possible, do not associate with the faithless cynics, O Beloved. Meeting with them, the Lord is forgotten, O Beloved, and you rise and depart with a blackened face. The self-willed manmukh finds no rest or shelter, O Beloved; in the Court of the Lord, they are punished. Those who meet with the Guru, and reform themselves, O Beloved, their affairs are resolved. || 5 || One may have thousands of clever tricks and techniques of austere self-discipline, O Beloved, but not even one of them will go with him. Those who turn their backs on the Lord of the Universe, O Beloved, their families are stained with disgrace. He does not know that thing which is, O Beloved; falsehood will not help him. Those who meet with the True Guru, O Beloved, dwell upon the True Name. || 6 || When the Lord casts His Glance of Grace, O Beloved, one is blessed with Truth, contentment, wisdom and meditation. Night and day, he sings the Kirtan of the Lord’s Praises, O Beloved, totally filled with Ambrosial Nectar. He crosses over the sea of pain, O Beloved, and swims across the terrifying world-ocean. One who is pleasing to His Will, He unites with Himself, O Beloved; he is forever true. || 7 || The all-powerful Divine Lord is compassionate, O Beloved; He is the Support of His devotees. I seek His Sanctuary, O Beloved; He is the Inner-knower, the Searcher of hearts. He has adorned me in this world and the next, O Beloved; He has placed the Emblem of Truth upon my forehead. I shall never forget that God, O Beloved; Nanak is forever a sacrifice to Him. || 8 || 2 || |
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।
ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।
ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।
SORAT’H, FIRST MEHL: |
Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 || |
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।
ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।
ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।
ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
SOOHEE, FOURTH MEHL: |
I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 || |
Dec 26,2022 Hukamnama Sahib
The daily Hukamnama sahib from Sri Darbar Sahib Amritsar including Punjabi and English translation audio
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
SHALOK:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
------
Brought to you by @ Gs jhampur --
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥
ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥
ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥
ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥
ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ) ।
ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ।੧।
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ।
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ। ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ) ।
ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ।੨।
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ। ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ। ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ। ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸ੍ਰੇਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ।
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ। ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ।੩।
ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ। ਅਸੀ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ। ਹੇ ਦਇਆ ਦੇ ਘਰ ਹਰੀ! ਅਸੀ ਵਿਕਾਰੀ ਹਾਂ, ਗੁਣਾਂ ਤੋਂ ਸੱਖਣੇ ਹਾਂ, (ਆਤਮਕ ਜੀਵਨ ਵਲੋਂ) ਕੰਗਾਲ ਹਾਂ, ਪਰ ਅਸੀ ਤੇਰੇ ਹਾਂ, ਤੇ, ਤੇਰੀ ਸਰਨ ਆਏ ਹਾਂ। ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ। ਅਸੀ ਕਠੋਰ-ਚਿੱਤ ਹਾਂ, ਤੇਰੇ ਤਰਾਏ ਹੋਏ ਹੀ ਤਰ ਸਕਦੇ ਹਾਂ।
ਹੇ ਨਾਨਕ! ਆਖ-) ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਡੁਬਦਿਆਂ ਨੂੰ) ਬਚਾ ਲਿਆ ਹੈ। ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ।੪।੪।
Wadhans Fourth Mahalla
Oh Hari! Please, find me a Guru who gives me spiritual joy, I will ask the Guru for the praises of God. I will ask the Guru who has acquired the priceless name-gem of God from that Guru. The Guru who has told (to the misguided world) the right way of life, I will stand at the feet of that Guru, I will beseech that Guru (to show me the way of life too).
He (Guru) is the (real) devotee, the Guru knows pain and happiness equally, the Guru is always dyed in the name and color of God. Oh Hari! Please, find me a Guru who gives me spiritual joy. 1.
Hey brother! Falling under the Guru's head and hearing (the name of God), (one who hears the name) through the name, all his ego and other sins are destroyed. Hey brother! Always chanting the name of God, (however many) sorrows and troubles (there are) in the world are removed.
People who have meditated on the name of God, (the name) removes all their sorrows and sins. The Guru, in whose hands the knowledge of spiritual life was given, killed the angels of Jamraj and stopped him (stopped the danger of death, spiritual death).
Hari-Prabhu, the bestower of happiness, blessed the person, all his sorrows and sins were washed away. Hey brother! After listening to the name of God by falling under the Guru's shelter, all the sins of ego and the like are destroyed. 2.
Hey brother! Always chant the name of God, the name of God is dear in my mind. Hey brother! By chanting Hari-Nama with your mouth, this Hari-Nama removes all diseases. By chanting Hari-Nama through the Guru, this Hari-Nama removes all diseases, the body becomes smooth. By chanting the name of Hari with deep and big liver, one's mind is always connected in spiritual stability. Whether of high caste or low caste, those who have meditated on Hari-Naam have attained this supreme (Naam-) substance.
Hey brother! Always chant the name of God. In my mind (so) God's name seems lovely. 3.
Oh Hari! Please save us (from vices). We are sinners, we are worthless, we are helpless, (but still) we are yours. O Hari, the house of mercy! We are depraved, devoid of qualities, destitute (of spiritual life), but we are Yours, and have come to Your shelter. You are the destroyer of sorrows, you are the giver of all happiness. We are hard-hearted, we can swim only when you are tired.
Oh Hari! Please save us (from vices). 4.4.
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 |
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: |
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || |
ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥
If Sutaka is accepted (that is, if we accept that the illusion of Sutaka should be maintained, then also remember that thus) Sutaka is everywhere; There are also worms in dung and wood (that is, they keep freezing); No matter how many grains of grain there are, none of them is without life. Water itself is life, because it makes every living thing green (ie, alive). How can sutaka be kept? (That is, it is very difficult to completely accept the illusion of Sutak, because it is like this all the time) Sutak is lying in the kitchen.
O Nanak! In this way (that is, lost in illusions) the thread does not come off (from the mind), it can only be washed away by the knowledge (of the Lord). 1.
The root of the mind is greed (that is, people whose minds are gripped by the root of greed); The tongue of the tongue is lying, (that is, men whose tongues are lying) ; (Whose) eyes are (stuck) with the thread of seeing strange wealth and strange women; (Those people) who have a thread in their ears listen to gossip with carelessness;O Nanak! (Such) human beings (even if) they are (beautiful) like swans (even then) they go bound to hell. 2.
Sutak is pure illusion, it (Sutak-form illusion) comes (to man) when he is caught in maya. (Then) the birth and death of living beings is the command of the Lord, the living being is born and dies only in the will of the Lord. Eating and drinking (of substances) is also holy (ie, not bad, because) the Lord himself has collected and given sustenance to the living beings. O Nanak! The Gurmukhs who have understood this do not think Sutak. 3.
One should sing the merits of Satguru and say that the Guru is great, because the Guru has great qualities. Those people whom the Lord has united (with the Guru) see those qualities with their eyes, and if the Lord wills, the qualities also come into their minds. According to his order, the Lord puts his hands on the foreheads of those people and expels them from their minds. If the husband and wife are pleased, then believe me, all things come together. 18.
ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥
ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥
ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥
ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ) , ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।
ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ 'ਨਾਮ'-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।
ਜਦੋਂ ਇਸ ਸੰਸਾਰ ਨੂੰ (ਭਾਵ, ਸੰਸਾਰੀ ਜੀਵਾਂ ਨੂੰ) ਸਮਝ ਪੈਂਦੀ ਹੈ ਤਦੋਂ ਇਹ ਜੀਊਂਦਾ ਹੀ ਮਰਦਾ ਹੈ (ਭਾਵ, ਮਾਇਆ ਵਿਚ ਵਿਚਰਦਾ ਹੋਇਆ ਹੀ ਮਾਇਆ ਵਲੋਂ ਉਪਰਾਮ ਰਹਿੰਦਾ ਹੈ;) (ਪਰ) ਸੂਝ ਤਦੋਂ ਹੁੰਦੀ ਹੈ ਜਦੋਂ ਪ੍ਰਭੂ ਆਪ ਜਗਾਉਂਦਾ ਹੈ, ਜਦ ਤਾਈਂ ਉਸ ਨੇ (ਮਾਇਆ ਵਿਚ) ਸਵਾਲਿਆ ਹੋਇਆ ਹੈ, ਤਦ ਤਾਈਂ ਸੁੱਤਾ ਰਹਿੰਦਾ ਹੈ।
ਹੇ ਨਾਨਕ! ਜੇ ਪ੍ਰਭੂ ਆਪਣੀ ਮੇਹਰ ਦੀ ਨਜ਼ਰ ਕਰੇ, ਤਾਂ ਉਹ ਆਪ (ਸੰਸਾਰ ਨੂੰ) ਸਤਿਗੁਰੂ ਮੇਲਦਾ ਹੈ, ਤੇ ਸਤਿਗੁਰੂ ਦੀ ਕਿਰਪਾ ਨਾਲ (ਸੰਸਾਰ) ਜੀਊਂਦਾ ਹੋਇਆ ਹੀ ਮਰਦਾ ਹੈ, ਫੇਰ ਮੁੜ ਕੇ ਮਰਨਾ ਨਹੀਂ ਹੁੰਦਾ (ਭਾਵ, ਜਨਮ ਮਰਨ ਤੋਂ ਬਚ ਜਾਂਦਾ ਹੈ) ।੨।
ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ; (ਸਗੋਂ) , ਹੇ ਹਰੀ! ਸਾਰੀ ਸ੍ਰਿਸ਼ਟੀ ਤੇਰੀ ਮੁਥਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ।
ਹੇ ਪ੍ਰਭੂ! ਜੋ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਸਭ ਕੁਝ ਪ੍ਰਾਪਤ ਹੁੰਦਾ ਹੈ, ਕਿਉਂਕਿ ਉਸ ਤੇ ਮਾਇਆ-ਰਹਿਤ ਪ੍ਰਭੂ ਦੀ ਕਿਰਪਾ ਹੁੰਦੀ ਹੈ, ਹੇ ਹਰੀ! ਜਿਸ ਨੇ ਤੇਰਾ ਨਾਮ (ਰੂਪ) ਧਨ ਵੱਖਰ ਲਦਿਆ ਹੈ ਉਹੀ ਸ਼ਾਹੂਕਾਰ ਹੈ ਤੇ ਸੱਚਾ ਵਣਜਾਰਾ ਹੈ।
ਹੇ ਸੰਤ ਜਨੋ! ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦਾ ਟਿੱਬਾ (ਮਨ ਵਿਚੋਂ) ਢਾਹ ਕੇ ਕੱਢ ਦਿੱਤਾ ਹੈ, ਤੁਸੀ ਸਾਰੇ ਉਸੇ ਦੀ ਸਿਫ਼ਤਿ-ਸਾਲਾਹ ਕਰੋ।੧੬।
The man who was brought (to this world) afflicted (with vices), he comes here (in other vices) and entangles himself (and falls into vices such as alcohol), but the one who drinks the intellect goes away and becomes drunk. Passion rises, one does not recognize one's own person, one is pushed by the owner, who drinks it and gets punished in the dargah.
O Nanak! By the sight of the Lord's grace, 'name'-form intoxication is given (to that man), whom the Guru comes to meet, that man always lives in the color of the master (of the name) and he is given a place in the Dargah (meaning, respect) gets.1.
When this world (i.e., worldly beings) understands, then it dies while living (i.e., while wandering in maya, it remains overcome by maya;) (but) understanding occurs when the Lord Himself awakens, whenever He is engrossed (in Maya), then he remains asleep.
O Nanak! If the Lord sees His mercy, then he himself (to the world) becomes the Satguru, and by the grace of the Satguru (the world) he dies while living, then he does not have to die again (ie, he is saved from birth and death). 2.
Nobody cares about that Lord because everything is done by him; (Sagaon), O Hari! The whole creation draws out Your muthaji (because) every creature eats Your gift.
O Lord! The man who praises you, he gets everything, because he has the grace of the Maya-less Lord, O Hari! He who has separated your name (form) of wealth is a moneylender and a true merchant.
O saints! All of you praise Him who has removed the mound of Maya's attachment (from the mind). 16.
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।
(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।
ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।
ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
RAAMKALEE, FIRST MEHL: |
Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 || |
ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥
ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥
ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥
ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥
ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥
ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।
ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।
ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ।੩।
ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।
ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।
ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।
ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।
ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮।
ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂ, ਹੇ ਨਾਨਕ! ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ) ।੯।
ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।
BILAAVAL, FIFTH MEHL:
God, please release me from birth and death. I have grown weary, and collapsed at Your door. I grasp Your Feet, in the Saadh Sangat, the Company of the Holy. The Love of the Lord, Har, Har, is sweet to my mind. Be Merciful, and attach me to the hem of Your robe. Nanak meditates on the Naam, the Name of the Lord. || 1 || O Merciful Master of the meek, You are my Lord and Master, O Merciful Master of the meek. I yearn for the dust of the feet of the Saints.|| 1 || Pause || The world is a pit of poison, filled with the utter darkness of ignorance and emotional attachment. Please take my hand, and save me, Dear God. Please bless me with Your Name, Lord. Without You, God, I have no place at all. Nanak is a sacrifice, a sacrifice to You. || 2 || The human body is in the grip of greed and attachment. Without meditating and vibrating upon the Lord, it is reduced to ashes. The Messenger of Death is dreadful and horrible. The recording scribes of the conscious and the unconscious, Chitr and Gupt, know all actions and karma. Day and night, they bear witness. Nanak seeks the Sanctuary of the Lord. || 3 || O Lord, Destroyer of fear and egotism, be merciful, and save the sinners. My sins cannot even be counted. Without the Lord, who can hide them? I thought of Your Support, and seized it, O my Lord and Master. Please, give Nanak Your hand and save him, Lord! || 4 || The Lord, the treasure of virtue, the Lord of the world, cherishes and and sustains every heart. My mind is thirsty for Your Love, and the Blessed Vision of Your Darshan. O Lord of the Universe, please fulfill my hopes. I cannot survive, even for an instant. By great good fortune, Nanak has found the Lord. || 5 || Without You, God, there is no other at all. My mind loves You, as the partridge loves the moon, as the fish loves the water, as the bee and the lotus cannot be separated. As the chakvi bird longs for the sun, so does Nanak thirst for the Lord’s feet. || 6 || As the young bride places the hopes of her life in her husband, as the greedy person looks upon the gift of wealth, as milk is joined to water, as food is to the very hungry man, and as the mother loves her son, so does Nanak constantly remember the Lord in meditation. || 7 || As the moth falls into the lamp, as the thief steals without hesitation, as the elephant is trapped by its sexual urges, as the sinner is caught in his sins, as the gambler’s addiction does not leave him, so is this mind of Nanak’s attached to the Lord. || 8 || As the deer loves the sound of the bell, and as the song-bird longs for the rain, the Lord’s humble servant lives in the Society of the Saints, lovingly meditating and vibrating upon the Lord of the Universe. My tongue chants the Naam, the Name of the Lord. Please bless Nanak with the gift of the Blessed Vision of Your Darshan. || 9 || One who sings the Glorious Praises of the Lord, and hears them, and writes them, receives all fruits and rewards from the Lord. He saves all his ancestors and generations, and crosses over the world-ocean. The Lord’s Feet are the boat to carry him across. Joining the Saadh Sangat, the Company of the Holy, he sings the Praises of the Lord. The Lord protects his honor. Nanak seeks the Sanctuary of the Lord’s door. || 10 || 2 ||