LISTEN HUKAMNAMA SAHIB

Hukamnama Sahib June 01 2022@GS JHAMPUR

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Hukamnama Sahib May 31,2022 @GS JHAMPUR

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || 

By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 ||

 

my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Hukamnama Sahib May 30,2022 @GS JHAMPUR

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 || 

Hukamnama Sahib May 29,2022

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ 

ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ 

ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ 

ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥

ਅਰਥ: ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧।

ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ।੨।

ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੩।

ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ। ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ।੪।੬। ਛਕਾ ੧।

BIHAAGRAA, FOURTH MEHL:

All beings are Yours — You permeate them all, O my Lord God; You know what they do in their hearts. The Lord is with them, inwardly and outwardly, O my soul; He sees everything, but they deny the Lord in their minds. The Lord is far away from the self-willed manmukhs, O my soul; all their efforts are in vain. Servant Nanak, as Gurmukh, meditates, O my soul, and comes to behold the Lord ever-present. || 1 || They are devotees, and they are selfless servants, O my soul, who are pleasing to the Mind of my God. They are robed in honor in the Court of the Lord, O my soul; night and day, they remain absorbed in the True One. In their company, one’s filth is washed away, O my soul; attuned to the Lord’s Love, one comes to bear the Mark of His Grace. Nanak prays to God, O my soul; joining the Saadh Sangat, the Company of the Holy, he is satisfied. || 2 || O tongue, chant and meditate on the Lord of the Universe; O my soul, chanting the Name of the Lord, Har, Har, your thirst shall be quenched. One unto whom my Supreme Lord God shows Mercy, O my soul, enshrines the Name in his mind. One who meets the Perfect True Guru, O my soul, obtains the treasure of the Lord’s wealth. By great good fortune, one joins the Sangat, the Holy Congregation, O my soul. O Nanak, sing the Glorious Praises of the Lord. || 3 || In all places and interspaces, O my soul, the Supreme Lord God, the Great Giver, is pervading. His limits cannot be found, O my soul; He is the Perfect Architect of Destiny. He cherishes all beings, O my soul, as the mother and father cherish their child. By thousands of clever tricks, He cannot be obtained, O my soul; servant Nanak, as Gurmukh, has come to know the Lord. || 4 || 6 || First Set of Six ||


Hukamnama Sahib May 28,2022 @GS JHAMPUR

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ 

ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।

ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।

ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

DAYV-GANDHAAREE, FIFTH MEHL:

O mother, how fruitful is the birth of one who sings the Glories of God, and enshrines love for the Supreme Lord God. || 1 || Pause || Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. || 1 || The Perfect Lord God pervades his mind and body; he does not look upon any other. Hell and disease do not afflict one who joins the Company of the Lord’s humble servants, O Nanak; the Lord attaches him to the hem of His robe. || 2 || 14 

Hukamnama Sahib May 27,2022 @GS JHAMPUR

ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ 

ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧।⁷

ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨।

ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥ 

ਅਰਥ: (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।

ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪।

SHALOK, FIFTH MEHL:

O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 || FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 || PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||

Hukamnama Sahib May 26,2022

The daily Hukamnama Sahib from Sri Darbar Sahib Amritsar including translation in English and Punjabi audio  ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।  Sorat'h, Fifth Mehla:  I have searched and searched and searched, and found that the Lord's Name is the most sublime reality.  Contemplating it for even an instant, sins are erased; the Gurmukh is carried across and saved. ||1||  Drink in the sublime essence of the Lord's Name, O man of spiritual wisdom.  Listening to the Ambrosial Words of the Holy Saints, the mind finds absolute fulfillment and satisfaction. ||Pause||  Liberation, pleasures, and the true way of life are obtained from the Lord, the Giver of all peace.  The Perfect Lord, the Architect of Destiny, blesses His slave with the gift of devotional worship. ||2||  Hear with your ears, and sing with your tongue, and meditate within your heart on Him.  The Lord and Master is all-powerful, the Cause of causes; without Him, there is nothing at all. ||3||  By great good fortune, I have obtained the jewel of human life; have mercy on me, O Merciful Lord.  In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10|| 


Hukamnama Sahib @GS JHAMPUR

The daily Hukamnama Sahib from Sri Darbar Sahib Amritsar including translation in English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।  SHALOK:  The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || 

Hukamnama Sahib May 24,2022 @GS JHAMPUR

(The daily Hukamnama Sahib from Sri Darbar Sahib Amritsar including translation in English and Punjabi audio)

ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ 

ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥

ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥

 ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥

ਅਰਥ: ਹੇ ਨਾਨਕ! (ਆਖ–) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ, ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ।1।

ਛੰਤ। ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ। ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ। ਹੇ ਭਾਈ! ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ।

ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ। ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਭਾਈ! ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ।1।

 ਹੇ ਭਾਈ! ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ। ਹੇ ਭਾਈ! ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ। ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ, ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ।

ਹੇ ਭਾਈ! ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ। ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ।2।

 ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ। ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ। ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ। ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ। ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ।

ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ। ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ। ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ। ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ।3।

 ਹੇ ਭਾਈ! ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ, (ਸੋ,) ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ। ਹੇ ਭਾਈ! ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ। ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ ਸਾਰੇ ਦੁੱਖ ਭੁਲਾ ਲੈਂਦੇ ਹਨ। ਹੇ ਭਾਈ! ਜਿਸ ਪਰਮਾਤਮਾ ਦੇ ਨੂਰ ਦੀ ਝਲਕ ਜੋਤਿ ਦਾ ਚਾਨਣ ਦਸੀਂ ਪਾਸੀਂ (ਸਾਰੇ ਹੀ ਸੰਸਾਰ ਵਿਚ) ਹੋ ਰਿਹਾ ਹੈ ਉਹੀ ਪਰਮਾਤਮਾ ਭਗਤ ਜਨਾਂ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ, ਪ੍ਰਭੂ-ਚਰਨਾਂ ਦਾ ਧਿਆਨ ਧਰਦਾ ਹੈ, (ਤੇ ਆਖਦਾ ਹੈ ਕਿ) ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ।4।3।6।

AASAA, FIFTH MEHL, SHALOK:

Make the effort, O very fortunate ones, and meditate on the Lord, the Lord King. O Nanak, remembering Him in meditation, you shall obtain total peace, and your pains and troubles and doubts shall depart. || 1 || CHHANT: Chant the Naam, the Name of the Lord of the Universe; don’t be lazy. Meeting with the Saadh Sangat, the Company of the Holy, you shall not have to go to the City of Death. Pain, trouble and fear will not afflict you; meditating on the Naam, a lasting peace is found. With each and every breath, worship the Lord in adoration; meditate on the Lord God in your mind and with your mouth. O kind and compassionate Lord, O treasure of sublime essence, treasure of excellence, please link me to Your service. Prays Nanak: may I meditate on the Lord’s lotus feet, and not be lazy in chanting the Naam, the Name of the Lord of the Universe. || 1 || The Purifier of sinners is the Naam, the Pure Name of the Immaculate Lord. The darkness of doubt is removed by the healing ointment of the Guru’s spiritual wisdom. By the healing ointment of the Guru’s spiritual wisdom, one meets the Immaculate Lord God, who is totally pervading the water, the land and the sky. If He dwells within the heart, for even an instant, sorrows are forgotten. The wisdom of the all-powerful Lord and Master is incomprehensible; He is the Destroyer of the fears of all. Prays Nanak, I meditate on the Lord’s lotus feet. The Purifier of sinners is the Naam, the Pure Name of the Immaculate Lord. || 2 || I have grasped the protection of the merciful Lord, the Sustainer of the Universe, the treasure of grace. I take the support of Your lotus feet, and in the protection of Your Sanctuary, I attain perfection. The Lord’s lotus feet are the cause of causes; the Lord Master saves even the sinners. So many are saved; they cross over the terrifying world-ocean, contemplating the Naam, the Name of the Lord. In the beginning and in the end, countless are those who seek the Lord. I have heard that the Society of the Saints is the way to salvation. Prays Nanak, I meditate on the Lord’s lotus feet, and grasp the protection of the Lord of the Universe, the merciful, the ocean of kindness. || 3 || The Lord is the Lover of His devotees; this is His natural way. Wherever the Saints worship the Lord in adoration, there He is revealed. God blends Himself with His devotees in His natural way, and resolves their affairs. In the ecstasy of the Lord’s Praises, they obtain supreme joy, and forget all their sorrows. The brilliant flash of the One Lord is revealed to them — they behold Him in the ten directions. Prays Nanak, I meditate on the Lord’s lotus feet; the Lord is the Lover of His devotees; this is His natural way. || 4 || 3 || 6 ||

Hukamnama Sahib May 23,2022 @GS JHAMPUR

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥

ਅਰਥ: ਹੇ ਭਾਈ! ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ।

ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ-ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ। ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ। ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ। ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ।੧।

ਹੇ ਭਾਈ! ਹੇ ਭਰਾਵੋਆਓ, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ। ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ।

(ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ।

ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ।

ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ।੨।

ਹੇ ਭਾਈ! ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ। (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ। (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ। (ਇਸ ਮੋਹਣੀ ਮਾਇਆ ਦੇ ਪ੍ਰਭਾਵ ਹੇਠ ਹੀ) ਜੀਵ ਦੀ ਮਤਿ ਥੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੇਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਅਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ) , ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌਤੇ ਮਰ ਜਾਂਦਾ ਹੈ। ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ।੩।

ਹੇ ਭਾਈ! ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ। ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ। (ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ

ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ। ਪੁੱਤਰ, ਭਰਾ, ਭਤੀਜੇਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ।

ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁੱਖਾਂ ਦੇ) ਸਹਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਊਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕਦਾ

ਹੇ ਨਾਨਕ! ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ।੪।੫।

WADAHANS, FIRST MEHL:

O Baba, whoever has come, will rise up and leave; this world is a false show. One’s true home is obtained by serving the True One; real Truth comes by being truthful. By falsehood and greed, no place of rest is found, and no place in the world hereafter is obtained. No one invites him to come in and sit down — he is like a crow in a deserted house. Caught in birth and death, separated from God for such a long time, the whole world is wasting away. Greed, worldly entanglements and Maya deceive the world. Death hovers over its head, and makes it cry. || 1 || Come, O Baba, and Siblings of Destiny — let’s join together; take me in your arms, and bless me with your prayers. O Baba, union with the True One cannot be broken; bless me with your prayers for union with my Beloved. Bless me with your prayers, that I may worship God with devotion; for those already united with Him, what more is there to unite? Some have wandered away from the Name of God — they have lost the Path. The Word of the Guru’s Shabad is the true game. Do not go on the path of Death; remain absorbed in the Shabad, the true form throughout the ages. Through good fortune, we meet such friends and relatives, who meet with the Guru, and escape the noose of Death. || 2 || O Baba, we come into the world naked, into pain and pleasure, according to the record of our account. The call of our pre-ordained destiny cannot be altered; it follows from our past actions. The True Lord sits and writes of ambrosial nectar and bitter poison; as the Lord attaches us, so are we attached. The charmer, Maya, has worked her charms, and the multi-colored thread is around everyone’s neck. Through shallow intellect, the mind becomes shallow, and one eats the fly, along with the sweets. Contrary to custom, he comes into the Dark Age of Kali Yuga naked, and naked he is bound down and sent away again. || 3 || O Baba, weep and mourn if you must; the beloved soul is bound and driven off. The pre-ordained record of destiny cannot be erased; the summons has come from the Lord’s Court. The messenger comes, when it pleases God, and the mourners begin to mourn. Sons, brothers, nephews and very dear friends weep and wail. Let him weep, who weeps in the Fear of God, cherishing the virtues of God — no one dies with the dead. O Nanak, throughout the ages, they are known as wise, who weep, remembering the True One. || 4 || 5 ||


Hukamnama Sahib May 22,2022 @GS JHAMPUR

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥  ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।  SORAT’H, FIFTH MEHL:  My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

Hukamnama Sahib May 21,2022 @GS JHAMPUR

The daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ 
ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।
ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ 
ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ 
ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।
ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ 
ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।੪।੪।

WADAHANS, THIRD MEHL:

This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart with regret. Without the Name, there is no peace. According to one’s actions here, so are the rewards received; the self-willed manmukhs lose their honor. In the City of Death, there is pitch darkness and huge clouds of dust; neither sister nor brother is there. This body is frail; old age is overtaking it. || 1 || The body becomes golden, when one unites with the True Guru. Doubt and Maya have been removed from within me, and I am merged in the True Name. Merged in the True Name, I sing the Glorious Praises of the Lord; meeting my Beloved, I have found peace. I am in constant bliss, day and night; egotism has been dispelled from within me. I fall at the feet of those persons who enshrine the Naam within their consciousness. The body becomes golden, when one unites with the True Guru. || 2 || We truly praise the True Lord, when the True Guru imparts understanding. Without the True Guru, they are deluded by doubt; going to the world hereafter, what face will they show? What face will they show, when they go there? They will regret and repent for their sins — their actions will bring them only pain and suffering. Those who are imbued with the Naam are dyed in the deep crimson color of the Lord’s Love; they merge into the Being of their Husband Lord. I cannot conceive of any other as great as the Lord; unto whom should I go and speak? We truly praise the True Lord, when the True Guru imparts understanding. || 3 || I fall at the feet of those who praise the Truest of the True. Those humble beings are true and immaculately pure; meeting them, all filth is washed off. Meeting them, all filth is washed off; bathing in the Pool of Truth, one becomes truthful, with intuitive ease. The True Guru has given me the realization of the Naam, the Name of the immaculate, unfathomable, imperceptible Lord. Those who worship the Lord with devotion night and day are attuned to His Love; O Nanak, they are absorbed in the True Lord. I fall at the feet of those who meditate on the Truest of the True. || 4 || 4 |l

Hukamnama Sahib May 20,2022@GS JHAMPUR

The daily Hukamnama Sahib from Sri Darbar Sahib Amritsar including translation in English and Punjabi audio
ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Hukamnama Sahib May 19,2022 @GS JHAMPUR

The daily Hukamnama Sahib from Sri Darbar Sahib Amritsar including translation in English and Punjabi audio
ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Hukamnama Sahib May 18,2022

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।

ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।

ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।

SORAT’H, FOURTH MEHL:

The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||