Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
LISTEN HUKAMNAMA SAHIB
Hukamnama Sahib @GS JHAMPUR
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Hukamnama Sahib @GS JHAMPUR
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Hukamnama Sahib June 29,2022 @GS JHAMPUR
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧। TILANG, THE WORD OF DEVOTEE KABEER JEE: |
ONE UNIVERSAL CREATOR GOD. BY THE GRACE OF THE TRUE GURU: |
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || |
Interview with Sardar Emaan Singh Mann @GS JHAMPUR
Hukamnama Sahib June 27,2022 @GS JHAMPUR
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨। ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭। ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧। SORAT’H, FIRST MEHL, FIRST HOUSE, ASHTAPADEES, CHAU-TUKAS: |
ONE UNIVERSAL CREATOR GOD. BY THE GRACE OF THE TRUE GURU: |
I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. || 1 || My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. || Pause || Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. || 2 || The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. || 3 || There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. || 4 || The consciousness in deep Samaadhi, the Supreme Being, the Lord of the three worlds — these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. || 5 || Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? || 6 || Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. || 7 || He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. || 8 || 1 || |
Hukamnama Sahib June 26,2022 @GS JHAMPUR l Sri Darbar Sahib Amritsar
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧। DHANAASAREE, CHHANT, FOURTH MEHL, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 || |
Hukamnama Sahib l 24 June 2022 @GS JHAMPUR Sri Darbar Sahib
ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।
ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।
ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।
Sorat'h, Fifth Mehla:
I have searched and searched and searched, and found that the Lord's Name is the most sublime reality.
Contemplating it for even an instant, sins are erased; the Gurmukh is carried across and saved. ||1||
Drink in the sublime essence of the Lord's Name, O man of spiritual wisdom.
Listening to the Ambrosial Words of the Holy Saints, the mind finds absolute fulfillment and satisfaction. ||Pause||
Liberation, pleasures, and the true way of life are obtained from the Lord, the Giver of all peace.
The Perfect Lord, the Architect of Destiny, blesses His slave with the gift of devotional worship. ||2||
Hear with your ears, and sing with your tongue, and meditate within your heart on Him.
The Lord and Master is all-powerful, the Cause of causes; without Him, there is nothing at all. ||3||
By great good fortune, I have obtained the jewel of human life; have mercy on me, O Merciful Lord.
In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||
Hukamnama Sahib 24 June 2022@ GS jhampur
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
SORAT’H, THIRD MEHL:
Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
Hukamnama Sahib June 23,2023
The daily Hukamnama Sahib from Sri Darbar Sahib Amritsar including English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
22 June 2022 Hukamnama Sahib from Sri Darbar Sahib Amritsar
The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
Hukamnama Sahib June 20,2022@GS JHAMPUR
The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯। SORAT’H, FIFTH MEHL: The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||
ਹੁਕਮਨਾਮਾ ਸਾਹਿਬ 19 ਜੂਨ 2022
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।
ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
SHALOK THIRD MEHL: |
Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || |
Hukamnama Sahib June 18,2022
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।
ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।
ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।
JAITSREE, FIFTH MEHL, THIRD HOUSE, DU-PADAS: |
ONE UNIVERSAL CREATOR GOD. BY THE GRACE OF THE TRUE GURU: |
Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 || |
Hukamnama Sahib @ GS jhampur
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।
ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬।
ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।
ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।
ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।
The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 || O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Sibliìngs of Destiny; the Lord is the Destroyer of sins. || 9 || 1 ||
Hukamnama Sahib June 16,2022@GS JHAMPUR
The daily Hukamnama Sahib from Sri Darbar Sahib Amritsar including translation in English and Punjabi audio
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।
RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
Hukamnama Sahib And Sangrand Hukamnama Sahib
ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।
ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
DHANAASAREE, FIFTH MEHL:
The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।
ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।
English
The month of Aasaarh seems burning hot, to those who are not close to their Husband Lor
Hukamnama Sahib June 14,2022@ Sangrand Hukamnama
The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯। SORAT’H, FIRST MEHL: The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 || ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ
Hukamnama Sahib June 13,2022 @GS JHAMPUR
The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧। BILAAVAL, FIFTH MEHL: If it pleases You, then cherish me. O Supreme Lord God, Transcendent Lord, O True Guru, I am Your child, and You are my Merciful Father.|| 1 || Pause || I am worthless; I have no virtues at all. I cannot understand Your actions. You alone know Your state and extent. My soul, body and property are all Yours. || 1 || You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||
Hukamnama Sahib June 12,2022 @GS JHAMPUR
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 || |
Hukamnama Sahib June 11,2022 @GS JHAMPUR
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
ਅਰਥ: ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ।੧।ਰਹਾਉ।
ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ) , ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ।੧।
ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ।੨।
(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ।੩।
ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ।੪।੨।੯।
SOOHEE, FIRST MEHL: |
What scale, what weights, and what assayer shall I call for You, Lord? From what guru should I receive instruction? By whom should I have Your value appraised? || 1 || O my Dear Beloved Lord, Your limits are not known. You pervade the water, the land, and the sky; You Yourself are All-pervading. || 1 || Pause || Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. || 2 || You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. || 3 || The blind, low class wandering soul, comes for a moment, and departs in an instant. In its company, Nanak dwells; how can the fool attain the Lord? || 4 || 2 || 9|| |