LISTEN HUKAMNAMA SAHIB

Hukamnama Sahib July 02 2022 @GS JHAMPUR

 The daily Hukamnama Sahib from Sri Darbar Sahib Amritsar including translation in English and Punjabi audioਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥

ਅਰਥ: (ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ। (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ।
ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) । ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ।
ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ। 16।

ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥

ਅਰਥ: (ਹੇ ਪਾਂਡੇ!) ਉਹੀ ਮਨੁੱਖ ਗੋਪਾਲ-ਪ੍ਰਭੂ ਨਾਲ ਸਾਂਝ ਵਾਲਾ ਹੁੰਦਾ ਹੈ ਜੋ ਉਸ ਦੇ ਗੁਣਾਂ ਨੂੰ ਆਪਣੇ ਮਨ ਵਿਚ ਥਾਂ ਦੇਂਦਾ ਹੈ; ਗੋਪਾਲ ਦੇ ਗੁਣਾਂ ਵਿਚ (ਚਿੱਤ ਜੋੜਿਆਂ ਹੀ) ਗੋਪਾਲ ਨਾਲ ਸਾਂਝ ਬਣਦੀ ਹੈ। ਪਰ ਜਗਤ ਵਿਚ ਕੋਈ ਵਿਰਲਾ (ਮਹਾ ਪੁਰਖ ਜੀਵ ਦੀ) ਗੋਪਾਲ ਦੇ ਗੁਣਾਂ ਨਾਲ ਜਾਣ-ਪਛਾਣ ਕਰਾਂਦਾ ਹੈ; ਗੋਪਾਲ ਦੇ ਗੁਣ ਯਾਦ ਕਰਨ ਦਾ ਸੱਚਾ ਕਰਤੱਬ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਹੀ ਹੋ ਸਕਦਾ ਹੈ।

(ਹੇ ਪਾਂਡੇ!) ਉਹ ਗੋਪਾਲ ਅਪਹੁੰਚ ਹੈ, ਜੀਵ ਦੇ ਗਿਆਨ-ਇੰਦ੍ਰੇ ਉਸ ਤਕ ਨਹੀਂ ਅੱਪੜ ਸਕਦੇ, (ਸਤਿਗੁਰੂ ਦੀ ਦਿੱਤੀ ਸੂਝ ਤੋਂ ਬਿਨਾ) ਉਸ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ। ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ (ਸਤਿਗੁਰੂ ਦੀ ਰਾਹੀਂ) ਆਪ ਮਿਲਾ ਲਏ।

ਹੇ ਨਾਨਕ! ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ, ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ। 17।

ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥

ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕ੍ਰੋਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ। ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ, ਫਿਰ ਕਸਵੱਟੀ ਦੀ ਕੱਸ ਸਹਾਰਦਾ ਹੈ (ਭਾਵ, ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ) , ਤੇ, ਸੋਹਣੇ ਰੰਗ ਵਾਲਾ ਉਹ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ। (ਕਾਮ ਕ੍ਰੋਧ ਨਾਲ ਨਿਰਬਲ ਹੋਇਆ ਜੀਵ ਭੀ ਪ੍ਰਭੂ ਦੀ ਮਿਹਰ ਨਾਲ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ, ਤੇ ਗੁਰੂ ਦੀ ਦੱਸੀ ਸਿੱਖਿਆ ਉਤੇ ਪੂਰਾ ਉਤਰਦਾ ਹੈ ਤਾਂ ਉਹ ਸੋਹਣੇ ਆਤਮਾ ਵਾਲਾ ਪ੍ਰਾਣੀ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ) ।

ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ। ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਪਰ ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ। ਇਸ ਮਰਯਾਦਾ ਵਿਚ ਕੋਈ ਉਕਾਈ ਨਹੀਂ ਦੱਸੀ ਜਾ ਸਕਦੀ। 18।

ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥

ਨੋਟ: ਲਫ਼ਜ਼ 'ਪੀਆ, ਦੀਆ, ਜਾਨਿਆ'। ਆਦਿਕ ਭੂਤਕਾਲ ਵਿਚ ਹਨ। ਅਰਥ ਵਰਤਮਾਨ ਕਾਲ ਵਿਚ ਕਰਨਾ ਹੈ।

(ਸਤਿਗੁਰੂ ਦੀ ਮਤਿ ਦੀ ਸਹੈਤਾ ਨਾਲ) ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਵਿਚ ਲੀਨ ਕਰ ਦੇਂਦਾ ਹੈ। ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ, ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ।

ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ। (ਉਹੀ ਬੰਦੇ) ਜਦ ਸਤਿਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹਉਮੈ ਨੂੰ ਮਾਰ ਮੁਕਾਂਦੇ ਹਨ। ਉਹਨਾਂ ਦਾ ਮਨ (ਕਾਮ ਕ੍ਰੋਧ ਆਦਿਕ ਵਲੋਂ) ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁੰਦਾ ਹੈ। ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਦੇ ਨਾਮ ਨਾਲ ਉਹਨਾਂ ਦੀ ਡੂੰਘੀ ਸਾਂਝ ਪੈ ਜਾਂਦੀ ਹੈ। 19।

ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥

ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ, ਉਹ ਗੋਪਾਲ) ਸਰਬ-ਵਿਆਪਕ ਹੈ ਤੇ ਜੀਵਾਂ ਦੇ ਔਗੁਣ ਵੇਖ ਕੇ ਛਿੱਥਾ ਨਹੀਂ ਪੈਂਦਾ। ਜਿਸ ਮਨੁੱਖ ਦਾ ਮਨ ਉਸ ਸਰਬ ਵਿਆਪਕ ਗੋਪਾਲ ਵਿਚ ਟਿਕਦਾ ਹੈ, ਜੋ ਮਨੁੱਖ ਉਸ ਦੇ ਗੁਣ ਗਾਂਦਾ ਹੈ, ਉਹ ਸ਼ਾਂਤੀ ਅਤੇ ਅਡੋਲਤਾ ਵਿਚ ਟਿਕ ਜਾਂਦਾ ਹੈ; ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਸਤਿਗੁਰੂ ਦੀ ਕਿਰਪਾ ਨਾਲ ਉਹ (ਸਰਬ-ਵਿਆਪਕ ਗੋਪਾਲ ਵਿਚ) ਸੁਰਤਿ ਜੋੜੀ ਰੱਖਦਾ ਹੈ।

ਉਹ ਸਰਬ-ਵਿਆਪਕ ਗੋਪਾਲ ਅਪਹੁੰਚ ਹੈ (ਭਾਵ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ) , ਉਸ ਦੇ ਸਿਰ ਉਤੇ ਕਿਸੇ ਦਾ ਕੁੰਡਾ ਨਹੀਂ ਹੈ, ਉਹ ਜੰਮਣ-ਮਰਨ ਤੋਂ ਰਹਿਤ ਹੈ। ਉਸ ਵਿਚ ਜੋੜੀ ਹੋਈ ਸੁਰਤਿ ਮਨੁੱਖ ਦੇ ਅੰਦਰ ਗੁਣ ਪੈਦਾ ਕਰਦੀ ਹੈ, ਤੇ ਮਨ ਨੂੰ ਮਾਇਆ ਵਿਚ ਡੋਲਣ ਤੋਂ ਬਚਾ ਲੈਂਦੀ ਹੈ।

(ਹੇ ਪਾਂਡੇ!) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ। (ਹੇ ਪਾਂਡੇ!) ਸਤਿਗੁਰੂ ਦੀ ਮਤਿ ਹੀ (ਜੀਵਨ ਲਈ) ਸ੍ਰੇਸ਼ਟ ਰਸਤਾ ਹੈ, ਹੋਰ ਮਤਿ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ। 20।

RAAMKALEE, FIRST MEHL, DAKHANEE, ONGKAAR:
ONE UNIVERSAL CREATOR GOD. BY THE GRACE OF THE TRUE GURU:

Without the Name, even one’s own body is an enemy. Why not meet the Lord, and take away the pain of your mind? The traveller comes and goes along the highway. What did he bring when he came, and what will he take away when he goes? Without the Name, one loses everywhere. The profit is earned, when the Lord grants understanding. In merchandise and trade, the merchant is trading. Without the Name, how can one find honor and nobility? || 16 || One who contemplates the Lord’s Virtues is spiritually wise. Through His Virtues, one receives spiritual wisdom. How rare in this world, is the Giver of virtue. The True way of life comes through contemplation of the Guru. The Lord is inaccessible and unfathomable. His worth cannot be estimated. They alone meet Him, whom the Lord causes to meet. The virtuous soul bride continually contemplates His Virtues. O Nanak, following the Guru’s Teachings, one meets the Lord, the true friend. || 17 || Unfulfilled sexual desire and unresolved anger waste the body away, as gold is dissolved by borax. The gold is touched to the touchstone, and tested by fire; when its pure color shows through, it is pleasing to the eye of the assayer. The world is a beast, and arrogent Death is the butcher. The created beings of the Creator receive the karma of their actions. What else can be said? There is nothing at all to say. || 18 || Searching, searching, I drink in the Ambrosial Nectar. I have adopted the way of tolerance, and given my mind to the True Guru. Everyone calls himself true and genuine. He alone is true, who obtains the jewel throughout the four ages. Eating and drinking, one dies, but still does not know. He dies in an instant, when he realizes the Word of the Shabad. His consciousness becomes permanently stable, and his mind accepts death. By Guru’s Grace, he realizes the Naam, the Name of the Lord. || 19 || The Profound Lord dwells in the sky of the mind, the Tenth Gate; singing His Glorious Praises, one dwells in intuitive poise and peace. He does not go to come, or come to go. By Guru’s Grace, he remains lovingly focused on the Lord. The Lord of the mind-sky is inaccessible, independent and beyond birth. The most worthy Samaadhi is to keep the consciousness stable, focused on Him. Remembering the Lord’s Name, one is not subject to reincarnation. The Guru’s Teachings are the most Excellent; all other ways lack the Naam, the Name of the Lord. || 20 ||