LISTEN HUKAMNAMA SAHIB
Hukamnama Sahib September 01,2022
ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
Hukamnama Sahib August 30,2022
ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ। (ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧। ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨। ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩। ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨। RAAMKALEE, FIFTH MEHL: |
Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 || |
Hukamnama Sahib August 26,2022
ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥
ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥
ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥
ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥
ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ।
ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧।
ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨।
ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩।
ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ।
ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ।
ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈ, ਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ।੪।
WADAHANS, THIRD MEHL, CHHANT: |
ONE UNIVERSAL CREATOR GOD. BY THE GRACE OF THE TRUE GURU: |
Be imbued with the Love of your Husband Lord, O beautiful, perishable bride. Remain immersed in the True Word of the Shabad, O perishable bride; savor and enjoy the Love of your Beloved Husband. The Husband Lord embellishes His beloved bride with His True Love; she is in love with the Lord, Har, Har. Renouncing her selfishness, she attains her Husband Lord, and remains merged in the Word of the Guru’s Shabad. That soul-bride is adorned with the Shabad, who is attracted by His Love, and who treasures the Love of her Beloved deep within. O Nanak, the Husband Lord blends that soul bride with Himself; the True King embellishes her. || 1 || O worthless bride, see your Husband Lord ever-present. One who, as Gurmukh, enjoys her Husband Lord, O perishable bride, knows Him to be all-pervading everywhere. The Husband Lord is all-pervading everywhere; behold Him ever-present. Throughout the ages, know Him as the One. The young, innocent bride intuitively enjoys her Husband Lord; she meets the Architect of karma. One who tastes the sublime essence of the Lord, and chants the sublime Word of the Shabad, remains immersed in the Lord’s Sacred Pool. O Nanak, that soul-bride is pleasing to her Husband Lord, who, through the Shabad, remains in His Presence. || 2 || Go and ask the happy soul-brides, O perishable bride, who have eradicated self-conceit from within. Those who have not eradicated self-conceit, O perishable bride, do not realize the Hukam of their Husband Lord’s Command. Those who eradicate self-conceit obtain their Husband Lord and delight in His Love. Forever attuned to His Love, in perfect poise and grace, she repeats His Name night and day. Very fortunate is that bride who focuses her consciousness on Him; her Lord’s Love is so sweet to her. O Nanak, that soul-bride who is adorned with Truth is imbued with her Lord’s Love, in peace and poise. || 3 || Overcome your egotism, O perishable bride, and walk in the Guru’s Way. Thus you shall enjoy your Husband Lord forever, O perishable bride, and obtain an abode in the home of your own inner being. Obtaining an abode in the home of her inner being, she vibrates the Word of the Shabad, and is a happy soul-bride forever. The Husband Lord is delightful and forever young; night and day, He embellishes His bride. Her Husband Lord activates the destiny written on her forehead, and she is adorned with the True Shabad. O Nanak, the soul-bride is imbued with the Love of the Lord, when she walks according to the Will of the True Guru. || 4 || 1 || |
Hukamnama Sahib August 25,2022
ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥ ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥ ਅਰਥ: (ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ) । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ) । ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ। ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ। (ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ।1। (ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ, (ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ। (ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ) , ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ। ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ। ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ। (ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀਂ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) । (ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ। (ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ। ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ। ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ।2। ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ। ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ। ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) । ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ।3। (ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਉੱਤੇ ਤੂੰ ਧੁਰੋਂ ਬਖ਼ਸ਼ਸ਼ ਕੀਤੀ ਹੈ, ਉਹਨਾਂ ਨੇ ਹੀ ਮਾਲਕ ਨੂੰ (ਭਾਵ, ਤੈਨੂੰ) ਸਿਮਰਿਆ ਹੈ। ਇਹਨਾਂ ਜੀਵਾਂ ਦੇ ਆਪਣੇ ਇਖ਼ਤਿਆਰ ਕੁਝ ਨਹੀਂ ਹੈ (ਕਿ ਤੇਰਾ ਸਿਮਰਨ ਕਰ ਸਕਣ) । ਤੂੰ ਰੰਗਾ-ਰੰਗ ਦਾ ਜਗਤ ਪੈਦਾ ਕੀਤਾ ਹੈ; ਕਈ ਜੀਵਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈਂ, ਪਰ ਕਈ ਜੀਆਂ ਨੂੰ ਤਾਂ ਤੂੰ ਆਪਣੇ ਨਾਲੋਂ ਵਿਛੋੜਿਆ ਹੋਇਆ ਹੈ। ਜਿਸ (ਵਡਭਾਗੀ) ਮਨੁੱਖ ਦੇ ਹਿਰਦੇ ਵਿਚ ਤੂੰ ਆਪਣੇ ਆਪ ਦੀ ਸੂਝ ਪਾ ਦਿੱਤੀ ਹੈ, ਉਸ ਨੇ ਸਤਿਗੁਰੂ ਦੀ ਮਿਹਰ ਨਾਲ ਤੈਨੂੰ ਪਛਾਣ ਲਿਆ ਹੈ ਅਤੇ ਉਹ ਸਹਿਜ ਸੁਭਾਇ ਹੀ (ਆਪਣੇ) ਅਸਲੇ ਵਿਚ ਇਕ-ਮਿਕ ਹੋ ਗਿਆ ਹੈ।11। SHALOK, FIRST MEHL: |
There is a famine of Truth; falsehood prevails, and the blackness of the Dark Age of Kali Yuga has turned men into demons. Those who planted their seed have departed with honor; now, how can the shattered seed sprout? If the seed is whole, and it is the proper season, then the seed will sprout. O Nanak, without treatment, the raw fabric cannot be dyed. In the Fear of God it is bleached white, if the treatment of modesty is applied to the cloth of the body. O Nanak, if one is imbued with devotional worship, his reputation is not false. || 1 || FIRST MEHL: Greed and sin are the king and prime minister; falsehood is the treasurer. Sexual desire, the chief advisor, is summoned and consulted; they all sit together and contemplate their plans. Their subjects are blind, and without wisdom, they try to please the will of the dead. The spiritually wise dance and play their musical instruments, adorning themselves with beautiful decorations. They shout out loud, and sing epic poems and heroic stories. The fools call themselves spiritual scholars, and by their clever tricks, they love to gather wealth. The righteous waste their righteousness, by asking for the door of salvation. They call themselves celibate, and abandon their homes, but they do not know the true way of life. Everyone calls himself perfect; none call themselves imperfect. If the weight of honor is placed on the scale, then, O Nanak, one sees his true weight. || 2 || FIRST MEHL: Evil actions become publicly known; O Nanak, the True Lord sees everything. Everyone makes the attempt, but that alone happens which the Creator Lord does. In the world hereafter, social status and power mean nothing; hereafter, the soul is new. Those few, whose honor is confirmed, are good. || 3 || PAUREE: Only those whose karma You have pre-ordained from the very beginning, O Lord, meditate on You. Nothing is in the power of these beings; You created the various worlds. Some, You unite with Yourself, and some, You lead astray. By Guru’s Grace You are known; through Him, You reveal Yourself. We are easily absorbed in You. || 11 || |
Hukamnama Sahib August 24,2022@GS JHAMPUR
ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।
ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।
ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।
RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY: |
ONE UNIVERSAL CREATOR GOD. BY THE GRACE OF THE TRUE GURU: |
You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1 |
Live Kirtan and Hukamnama Sahib
ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।
ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।
ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।
ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।
ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।
(ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) । ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।
ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।
ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।
(ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ।
ਹੇ ਨਾਨਕ! ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ।੪।੧।
BILAAVAL, FIRST MEHL, CHHANT, DAKHNEE: |
ONE UNIVERSAL CREATOR GOD. BY THE GRACE OF THE TRUE GURU: |
The young, innocent soul-bride has come to the pasture lands of the world. Laying aside her pitcher of worldly concern, she lovingly attunes herself to her Lord. She remains lovingly absorbed in the pasture of the Lord, automatically embellished with the Word of the Shabad. With her palms pressed together, she prays to the Guru, to unite her with her True Beloved Lord. Seeing His bride’s loving devotion, the Beloved Lord eradicates unfulfilled sexual desire and unresolved anger. O Nanak, the young, innocent bride is so beautiful; seeing her Husband Lord, she is comforted. || 1 || Truthfully, O young soul-bride, your youth keeps you innocent. Do not come and go anywhere; stay with your Husband Lord. I will stay with my Husband Lord; I am His hand-maiden. Devotional worship to the Lord is pleasing to me. I know the unknowable, and speak the unspoken; I sing the Glorious Praises of the Celestial Lord God. She who chants and savors the taste of the Lord’s Name is loved by the True Lord. The Guru grants her the gift of the Shabad; O Nanak, she contemplates and reflects upon it. || 2 || She who is fascinated by the Supreme Lord, sleeps with her Husband Lord. She walks in harmony with the Guru’s Will, attuned to the Lord. The soul-bride is attuned to the Truth, and sleeps with the Lord, along with her companions and sister soul-brides. Loving the One Lord, with one-pointed mind, the Naam dwells within; I am united with the True Guru. Day and night, with each and every breath, I do not forget the Immaculate Lord, for a moment, even for an instant. So light the lamp of the Shabad, O Nanak, and burn away your fear. || 3 || O soul-bride, the Lord’s Light pervades all the three worlds. He is pervading each and every heart, the Invisible and Infinite Lord. He is Invisible and Infinite, Infinite and True; subduing his self-conceit, one meets Him. So burn away your egotistical pride, attachment and greed, with the Word of the Shabad; wash away your filth. When you go to the Lord’s Door, you shall receive the Blessed Vision of His Darshan; by His Will, the Savior will carry you across and save you. Tasting the Ambrosial Nectar of the Lord’s Name, the soul-bride is satisfied; O Nanak, she enshrines Him in her heart. || 4 || 1 || |
Hukamnama Sahib August 23,2022
ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।
ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।
ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।
ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।
ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।
(ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) । ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।
ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।
ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।
(ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ।
ਹੇ ਨਾਨਕ! ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ।੪।੧।
BILAAVAL, FIRST MEHL, CHHANT, DAKHNEE: |
ONE UNIVERSAL CREATOR GOD. BY THE GRACE OF THE TRUE GURU: |
The young, innocent soul-bride has come to the pasture lands of the world. Laying aside her pitcher of worldly concern, she lovingly attunes herself to her Lord. She remains lovingly absorbed in the pasture of the Lord, automatically embellished with the Word of the Shabad. With her palms pressed together, she prays to the Guru, to unite her with her True Beloved Lord. Seeing His bride’s loving devotion, the Beloved Lord eradicates unfulfilled sexual desire and unresolved anger. O Nanak, the young, innocent bride is so beautiful; seeing her Husband Lord, she is comforted. || 1 || Truthfully, O young soul-bride, your youth keeps you innocent. Do not come and go anywhere; stay with your Husband Lord. I will stay with my Husband Lord; I am His hand-maiden. Devotional worship to the Lord is pleasing to me. I know the unknowable, and speak the unspoken; I sing the Glorious Praises of the Celestial Lord God. She who chants and savors the taste of the Lord’s Name is loved by the True Lord. The Guru grants her the gift of the Shabad; O Nanak, she contemplates and reflects upon it. || 2 || She who is fascinated by the Supreme Lord, sleeps with her Husband Lord. She walks in harmony with the Guru’s Will, attuned to the Lord. The soul-bride is attuned to the Truth, and sleeps with the Lord, along with her companions and sister soul-brides. Loving the One Lord, with one-pointed mind, the Naam dwells within; I am united with the True Guru. Day and night, with each and every breath, I do not forget the Immaculate Lord, for a moment, even for an instant. So light the lamp of the Shabad, O Nanak, and burn away your fear. || 3 || O soul-bride, the Lord’s Light pervades all the three worlds. He is pervading each and every heart, the Invisible and Infinite Lord. He is Invisible and Infinite, Infinite and True; subduing his self-conceit, one meets Him. So burn away your egotistical pride, attachment and greed, with the Word of the Shabad; wash away your filth. When you go to the Lord’s Door, you shall receive the Blessed Vision of His Darshan; by His Will, the Savior will carry you across and save you. Tasting the Ambrosial Nectar of the Lord’s Name, the soul-bride is satisfied; O Nanak, she enshrines Him in her heart. || 4 || 1 || |
Hukamnama Sahib August 22,2022 @GS JHAMPUR
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK |
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 || |
Hukamnama Sahib August 21,2022@GS JHAMPUR
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨। DHANAASAREE, FIRST MEHL: |
I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 || |
Hukamnama Sahib August 08,2022@GS JHAMPUR
Hukamnama Sahib August 02,2022@GS JHAMPUR
ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥
ਅਰਥ: ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1।
ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ।
(ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ) , (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।2।
ਹੇ ਕਬੀਰ! ਆਖ– (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ।3। 20।
ਸ਼ਬਦ ਦਾ ਭਾਵ: ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਮੌਤ ਦਾ ਡਰ ਨਹੀਂ ਰਹਿੰਦਾ; ਬਾਕੀ ਸਾਰਾ ਜਹਾਨ ਮੌਤ ਤੋਂ ਡਰ ਰਿਹਾ ਹੈ। 20।
GAUREE, KABEER JEE:
That death which terrifies the entire world — the nature of that death has been revealed to me, through the Word of the Guru’s Shabad. || 1 || Now, how shall I die? My mind has already accepted death. Those who do not know the Lord, die over and over again, and then depart. || 1 || Pause || Everyone says, “I will die, I will die.” But he alone becomes immortal, who dies with intuitive understanding. || 2 || Says Kabeer, my mind is filled with bliss; my doubts have been eliminated, and I am in ecstasy. || 3 || 20 ||
Brought to you by @ Gs jhampur ---------------------------------------------------------------------. ---------------------------------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»