LISTEN HUKAMNAMA SAHIB

Hukamnama Sahib Sep 12,2022

   ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇੱਕ ਮਨਿ ਜਿਨੀ ਧਿਆਇਆ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ੩ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ੪ ॥ ੧ 

ਅਰਥ: ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ। (ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ।

ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧।

ਹੇ ਮੇਰੇ ਭਰਾਵੋ! ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। (ਜਗਤ ਵਿਚ ਤਾਂ ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ) ਪਰਲੋਕ ਵਿਚ ਕਿਸੇ ਦਾ ਭੀ ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ।

ਹੇ ਮੇਰੇ ਭਰਾਵੋ! ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ।੨।

ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ।

ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ।੩।

ਹੇ ਨਾਨਕ! ਆਖ-ਵਿਛੁੜੇ ਸਨਬੰਧੀਆਂ ਦੀ ਮੌਤ ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। (ਇਸ ਰੋਣ ਨਾਲ) ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ।

ਹੇ ਨਾਨਕ! ਆਖ-) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ।੪।੧।

English translation 

He who (the Lord) has kept the world in the grip of Maya is the Creator, the King, glorified. (For He is) Everlasting. (There is no limit to the living being) When the time given to the living being is over, when the cup of its life is full, then the dear companion (of the body) is caught and brought forward. (At the end of life) when God's written (order) comes, the beloved companion of the body is taken and brought forward, and all the gentlemen weep. Oh my mother! When the days of age are completed, the body and soul are separated (forever). (From that end time) before that, whatever deeds the living being has earned (according to him) such as the inscription of the rites is written (on his forehead), the living being reaps the fruit.

He who has kept the world in the grip of Maya, He is the Creator, the Sovereign, the Exalted, the Eternal. 1.


O my brothers! Sada-Thir) Meditate on the Lord. Everyone has to do this exodus (from the world). The false diet of Maya in this world is only for four days, (everyone) has to go from here onwards (to the Hereafter). From here (everyone) must go away, (here in the world) we are like strangers, boasting (of any wealth etc.) is in vain. The name of that God alone should be meditated upon, by whose meditation one gets spiritual joy in the presence of God. (In this world, the command of the one who has material things can be done, but) in the Hereafter, no one's command can be done, there it is on everyone's head according to what they have done.

O my brothers! Sada-Thir) Meditate on the Lord. This exodus (from the world) has to be done by all. 2.

..The venture of the living beings of the world is only an excuse, it is only what pleases the Almighty Lord. That Everlasting Creator is everywhere in the water, in the earth, in the sky. That Lord is eternal, the creator of all, invisible, infinite, no living being can find the end of His qualities. Birth in the world is said to be successful only for those who have meditated on that infinite Lord. That God Himself destroys the world-structure, He destroys it and builds it again, He makes the living beings to have a good life in His order.

The venture of the living beings of the world is only an excuse, it is only what pleases the Almighty Lord. 3.


O Nanak! At the death of the estranged relatives, everyone becomes despondent, but this desperation has no meaning) O brother! Know that man who has come to true Vairag, who comes to Vairag with love (for the sake of union with God). Hey brother! He who weeps for the sake of worldly wealth, weeps all in vain. The world, forgotten by God, cries for the sake of Maya, all this crying is in vain. (By this weeping) man does not recognize good and bad deeds, (by weeping for the sake of Maya) he destroys this body in vain. Hey brother! Every living being who has come (to birth) into the world will pass away (having finished his time), engrossed in the enchantment of the perishable world and proud (in vain).

O Nanak! Say-) O brother! Consider the same person to have come to true Vairag who (for the sake of union with God) comes to Vairag with love. 4.1.