LISTEN HUKAMNAMA SAHIB

Hukamnama Sahib September 04,2022

 ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥
ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

ਅਰਥ: ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ।

ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ-ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ।੧।

ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ। ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ। ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ। ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ।

ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ। ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ।੨।


ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ। ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ। ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ। (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ। ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ।

ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ।੩।

ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂó-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ।

ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ।੪।੨।


WADAHANS, THIRD MEHL:

Listen, O brides of the Lord: serve your Husband Lord, and contemplate the Word of His Shabad. The worthless bride does not know her Husband Lord — she is deluded; forgetting her Husband Lord, she weeps and wails. She weeps, thinking of her Husband Lord, and she constantly cherishes His virtues; her Husband Lord does not die, or go away. As Gurmukh, she knows Him; through the Word of His Shabad, He is realized. Through True Love, she merges with Him. She who does not know her Husband Lord, the Architect of karma, is deluded by falsehood — she herself is false. Listen, O brides of the Lord: serve your Husband Lord, and contemplate the Word of His Shabad. || 1 || He Himself created the whole world; the world comes and goes. The love of Maya has ruined the world; people die, to be re-born, over and over again. People die to be re-born, over and over again, while their sins steadily increase; without spiritual wisdom, they are deluded. Without the Shabad, the Husband Lord is not found; the worthless, false bride wastes her life away, weeping and wailing. He is my Beloved Husband Lord, the Life of the World — for whom should I weep? They alone weep, who forget their Husband Lord. He Himself created the whole world; the world comes and goes. || 2 || That Husband Lord is True, forever True; He does not die or go away. The ignorant soul-bride wanders in delusion; in the love of duality, she sits like a widow. She sits like a widow, in the love of duality; infatuated with Maya, she suffers in pain. She grows old, and her body withers away. Whatever has come, shall all pass away; through the love of duality, all suffer in pain. They do not see the Messenger of Death; they long for Maya, and their consciousness is attached to greed. That Husband Lord is True, forever True; He does not die or go away. || 3 || Some weep and wail, separated from their Husband Lord; the blind ones do not know that their Husband is with them. By Guru’s Grace, they meet their True Husband, and cherish Him always deep within. She cherishes her Husband deep within herself — He is always with her, but the self-willed manmukhs think that He is far away. This body rolls in the dust, and is totally useless; it does not realize the Presence of its Lord and Master. Nanak, that soul-bride is united in Union; she cherishes her Beloved Husband forever, deep within. Some weep and wail, separated from their Husband Lord; the blind ones do not know that their Husband is with them. || 4 || 2 ||