LISTEN HUKAMNAMA SAHIB

 ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥

ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥
ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ ਤਿਨ੍ਹ੍ਹਾ ਸੂਤਕੁ ਨਾਹਿ ॥੩॥
ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥
ਅਰਥ: ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ) ; ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ। ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ। ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ। ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ।1।
ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ) ; ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ) ; (ਜਿਨ੍ਹਾਂ ਮਨੁੱਖ ਦੀਆਂ) ਅੱਖਾਂ ਨੂੰ ਪਰਾਇਆ ਧਨ ਅਤੇ ਪਰਾਈਆਂ ਇਸਤਰੀਆਂ ਦਾ ਰੂਪ ਤੱਕਣ ਦਾ ਸੂਤਕ (ਚੰਬੜਿਆ ਹੋਇਆ ਹੈ) ; (ਜਿਨ੍ਹਾਂ ਮਨੁੱਖਾਂ ਦੇ) ਕੰਨ ਵਿਚ ਭੀ ਸੂਤਕ ਹੈ ਕਿ ਕੰਨ ਨਾਲ ਬੇਫ਼ਿਕਰ ਹੋ ਕੇ ਚੁਗ਼ਲੀ ਸੁਣਦੇ ਹਨ; ਹੇ ਨਾਨਕ! (ਇਹੋ ਜਿਹੇ) ਮਨੁੱਖ (ਵੇਖਣ ਨੂੰ ਭਾਵੇਂ) ਹੰਸਾਂ ਵਰਗੇ (ਸੋਹਣੇ) ਹੋਣ (ਤਾਂ ਭੀ ਉਹ) ਬੱਧੇ ਹੋਏ ਨਰਕ ਵਿਚ ਜਾਂਦੇ ਹਨ।2।
ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ। (ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ। (ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ। ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ।3।
ਸਤਿਗੁਰੂ ਦੇ ਗੁਣ ਗਾਉਣੇ ਚਾਹੀਦੇ ਹਨ ਤੇ ਆਖਣਾ ਚਾਹੀਦਾ ਹੈ ਕਿ ਗੁਰੂ ਬਹੁਤ ਵੱਡਾ ਹੈ, ਕਿਉਂਕਿ ਗੁਰੂ ਵਿਚ ਵੱਡੇ ਗੁਣ ਹਨ। ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ-ਪਤੀ ਨੇ (ਗੁਰੂ ਨਾਲ) ਮਿਲਾਇਆ ਹੈ, ਉਹਨਾਂ ਨੂੰ ਉਹ ਗੁਣ ਅੱਖੀਂ ਦਿੱਸਦੇ ਹਨ, ਅਤੇ ਜੇ ਪ੍ਰਭੂ ਨੂੰ ਭਾਵੇ ਤਾਂ ਉਹਨਾਂ ਦੇ ਮਨ ਵਿਚ ਭੀ ਗੁਣ ਵੱਸ ਪੈਂਦੇ ਹਨ। ਪ੍ਰਭੂ ਆਪਣੇ ਹੁਕਮ ਅਨੁਸਾਰ ਉਹਨਾਂ ਮਨੁੱਖਾਂ ਦੇ ਮੱਥੇ ਤੇ ਹੱਥ ਰੱਖ ਕੇ ਉਹਨਾਂ ਦੇ ਮਨ ਵਿਚੋਂ ਬੁਰਿਆਈਆਂ ਮਾਰ ਕੇ ਕੱਢ ਦੇਂਦਾ ਹੈ। ਜੇ ਪਤੀ-ਪ੍ਰਭੂ ਪਰਸੰਨ ਹੋ ਪਏ, ਤਾਂ ਮਾਨੋ, ਸਾਰੇ ਪਦਾਰਥ ਮਿਲ ਪੈਂਦੇ ਹਨ। 18।

Sallok First Mahal

If Sutaka is accepted (that is, if we accept that the illusion of Sutaka should be maintained, then also remember that thus) Sutaka is everywhere; There are also worms in dung and wood (that is, they keep freezing); No matter how many grains of grain there are, none of them is without life. Water itself is life, because it makes every living thing green (ie, alive). How can sutaka be kept? (That is, it is very difficult to completely accept the illusion of Sutak, because it is like this all the time) Sutak is lying in the kitchen.
O Nanak! In this way (that is, lost in illusions) the thread does not come off (from the mind), it can only be washed away by the knowledge (of the Lord). 1.
The root of the mind is greed (that is, people whose minds are gripped by the root of greed); The tongue of the tongue is lying, (that is, men whose tongues are lying) ; (Whose) eyes are (stuck) with the thread of seeing strange wealth and strange women; (Those people) who have a thread in their ears listen to gossip with carelessness;O Nanak! (Such) human beings (even if) they are (beautiful) like swans (even then) they go bound to hell. 2.
Sutak is pure illusion, it (Sutak-form illusion) comes (to man) when he is caught in maya. (Then) the birth and death of living beings is the command of the Lord, the living being is born and dies only in the will of the Lord. Eating and drinking (of substances) is also holy (ie, not bad, because) the Lord himself has collected and given sustenance to the living beings. O Nanak! The Gurmukhs who have understood this do not think Sutak. 3.
One should sing the merits of Satguru and say that the Guru is great, because the Guru has great qualities. Those people whom the Lord has united (with the Guru) see those qualities with their eyes, and if the Lord wills, the qualities also come into their minds. According to his order, the Lord puts his hands on the foreheads of those people and expels them from their minds. If the husband and wife are pleased, then believe me, all things come together. 18.