LISTEN HUKAMNAMA SAHIB

 ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥: 

(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।


BILAAVAL, FIFTH MEHL:

The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30