LISTEN HUKAMNAMA SAHIB

 ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥

ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥

ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥

ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ) , ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।

ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ 'ਨਾਮ'-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।

ਜਦੋਂ ਇਸ ਸੰਸਾਰ ਨੂੰ (ਭਾਵ, ਸੰਸਾਰੀ ਜੀਵਾਂ ਨੂੰ) ਸਮਝ ਪੈਂਦੀ ਹੈ ਤਦੋਂ ਇਹ ਜੀਊਂਦਾ ਹੀ ਮਰਦਾ ਹੈ (ਭਾਵ, ਮਾਇਆ ਵਿਚ ਵਿਚਰਦਾ ਹੋਇਆ ਹੀ ਮਾਇਆ ਵਲੋਂ ਉਪਰਾਮ ਰਹਿੰਦਾ ਹੈ;) (ਪਰ) ਸੂਝ ਤਦੋਂ ਹੁੰਦੀ ਹੈ ਜਦੋਂ ਪ੍ਰਭੂ ਆਪ ਜਗਾਉਂਦਾ ਹੈ, ਜਦ ਤਾਈਂ ਉਸ ਨੇ (ਮਾਇਆ ਵਿਚਸਵਾਲਿਆ ਹੋਇਆ ਹੈ, ਤਦ ਤਾਈਂ ਸੁੱਤਾ ਰਹਿੰਦਾ ਹੈ।

ਹੇ ਨਾਨਕ! ਜੇ ਪ੍ਰਭੂ ਆਪਣੀ ਮੇਹਰ ਦੀ ਨਜ਼ਰ ਕਰੇ, ਤਾਂ ਉਹ ਆਪ (ਸੰਸਾਰ ਨੂੰ) ਸਤਿਗੁਰੂ ਮੇਲਦਾ ਹੈ, ਤੇ ਸਤਿਗੁਰੂ ਦੀ ਕਿਰਪਾ ਨਾਲ (ਸੰਸਾਰ) ਜੀਊਂਦਾ ਹੋਇਆ ਹੀ ਮਰਦਾ ਹੈ, ਫੇਰ ਮੁੜ ਕੇ ਮਰਨਾ ਨਹੀਂ ਹੁੰਦਾ (ਭਾਵ, ਜਨਮ ਮਰਨ ਤੋਂ ਬਚ ਜਾਂਦਾ ਹੈ੨।

ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ; (ਸਗੋਂ) , ਹੇ ਹਰੀ! ਸਾਰੀ ਸ੍ਰਿਸ਼ਟੀ ਤੇਰੀ ਮੁਥਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ।

ਹੇ ਪ੍ਰਭੂ! ਜੋ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਸਭ ਕੁਝ ਪ੍ਰਾਪਤ ਹੁੰਦਾ ਹੈ, ਕਿਉਂਕਿ ਉਸ ਤੇ ਮਾਇਆ-ਰਹਿਤ ਪ੍ਰਭੂ ਦੀ ਕਿਰਪਾ ਹੁੰਦੀ ਹੈ, ਹੇ ਹਰੀ! ਜਿਸ ਨੇ ਤੇਰਾ ਨਾਮ (ਰੂਪ) ਧਨ ਵੱਖਰ ਲਦਿਆ ਹੈ ਉਹੀ ਸ਼ਾਹੂਕਾਰ ਹੈ ਤੇ ਸੱਚਾ ਵਣਜਾਰਾ ਹੈ।

ਹੇ ਸੰਤ ਜਨੋ! ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦਾ ਟਿੱਬਾ (ਮਨ ਵਿਚੋਂ) ਢਾਹ ਕੇ ਕੱਢ ਦਿੱਤਾ ਹੈ, ਤੁਸੀ ਸਾਰੇ ਉਸੇ ਦੀ ਸਿਫ਼ਤਿ-ਸਾਲਾਹ ਕਰੋ।੧੬।

The man who was brought (to this world) afflicted (with vices), he comes here (in other vices) and entangles himself (and falls into vices such as alcohol), but the one who drinks the intellect goes away and becomes drunk. Passion rises, one does not recognize one's own person, one is pushed by the owner, who drinks it and gets punished in the dargah.
O Nanak! By the sight of the Lord's grace, 'name'-form intoxication is given (to that man), whom the Guru comes to meet, that man always lives in the color of the master (of the name) and he is given a place in the Dargah (meaning, respect) gets.1.

When this world (i.e., worldly beings) understands, then it dies while living (i.e., while wandering in maya, it remains overcome by maya;) (but) understanding occurs when the Lord Himself awakens, whenever He is engrossed (in Maya), then he remains asleep.
O Nanak! If the Lord sees His mercy, then he himself (to the world) becomes the Satguru, and by the grace of the Satguru (the world) he dies while living, then he does not have to die again (ie, he is saved from birth and death). 2.

Nobody cares about that Lord because everything is done by him; (Sagaon), O Hari! The whole creation draws out Your muthaji (because) every creature eats Your gift.
O Lord! The man who praises you, he gets everything, because he has the grace of the Maya-less Lord, O Hari! He who has separated your name (form) of wealth is a moneylender and a true merchant.


O saints! All of you praise Him who has removed the mound of Maya's attachment (from the mind). 16.