ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥
ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥
ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥
ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥
ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ) ।
ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ।੧।
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ।
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ। ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ) ।
ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ।੨।
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ। ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ। ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ। ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸ੍ਰੇਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ।
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ। ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ।੩।
ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ। ਅਸੀ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ। ਹੇ ਦਇਆ ਦੇ ਘਰ ਹਰੀ! ਅਸੀ ਵਿਕਾਰੀ ਹਾਂ, ਗੁਣਾਂ ਤੋਂ ਸੱਖਣੇ ਹਾਂ, (ਆਤਮਕ ਜੀਵਨ ਵਲੋਂ) ਕੰਗਾਲ ਹਾਂ, ਪਰ ਅਸੀ ਤੇਰੇ ਹਾਂ, ਤੇ, ਤੇਰੀ ਸਰਨ ਆਏ ਹਾਂ। ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ। ਅਸੀ ਕਠੋਰ-ਚਿੱਤ ਹਾਂ, ਤੇਰੇ ਤਰਾਏ ਹੋਏ ਹੀ ਤਰ ਸਕਦੇ ਹਾਂ।
ਹੇ ਨਾਨਕ! ਆਖ-) ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਡੁਬਦਿਆਂ ਨੂੰ) ਬਚਾ ਲਿਆ ਹੈ। ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ।੪।੪।
Wadhans Fourth Mahalla
Oh Hari! Please, find me a Guru who gives me spiritual joy, I will ask the Guru for the praises of God. I will ask the Guru who has acquired the priceless name-gem of God from that Guru. The Guru who has told (to the misguided world) the right way of life, I will stand at the feet of that Guru, I will beseech that Guru (to show me the way of life too).
He (Guru) is the (real) devotee, the Guru knows pain and happiness equally, the Guru is always dyed in the name and color of God. Oh Hari! Please, find me a Guru who gives me spiritual joy. 1.
Hey brother! Falling under the Guru's head and hearing (the name of God), (one who hears the name) through the name, all his ego and other sins are destroyed. Hey brother! Always chanting the name of God, (however many) sorrows and troubles (there are) in the world are removed.
People who have meditated on the name of God, (the name) removes all their sorrows and sins. The Guru, in whose hands the knowledge of spiritual life was given, killed the angels of Jamraj and stopped him (stopped the danger of death, spiritual death).
Hari-Prabhu, the bestower of happiness, blessed the person, all his sorrows and sins were washed away. Hey brother! After listening to the name of God by falling under the Guru's shelter, all the sins of ego and the like are destroyed. 2.
Hey brother! Always chant the name of God, the name of God is dear in my mind. Hey brother! By chanting Hari-Nama with your mouth, this Hari-Nama removes all diseases. By chanting Hari-Nama through the Guru, this Hari-Nama removes all diseases, the body becomes smooth. By chanting the name of Hari with deep and big liver, one's mind is always connected in spiritual stability. Whether of high caste or low caste, those who have meditated on Hari-Naam have attained this supreme (Naam-) substance.
Hey brother! Always chant the name of God. In my mind (so) God's name seems lovely. 3.
Oh Hari! Please save us (from vices). We are sinners, we are worthless, we are helpless, (but still) we are yours. O Hari, the house of mercy! We are depraved, devoid of qualities, destitute (of spiritual life), but we are Yours, and have come to Your shelter. You are the destroyer of sorrows, you are the giver of all happiness. We are hard-hearted, we can swim only when you are tired.
Oh Hari! Please save us (from vices). 4.4.