LISTEN HUKAMNAMA SAHIB

 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ 

ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।

ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।

ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।

ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।

ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।

SORAT’H, THIRD MEHL, DU-TUKAS:

He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru’s Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord’s Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru’s Bani, and the True Word of the Shabad, O Siblings of Destiny, are obtained only by Guru’s Grace. O Nanak, with the Name of the Lord abiding in one’s mind, no obstacles stand in one’s way, O Siblings of Destiny. || 8 || 2 ||

The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।  SOOHEE, FIRST MEHL, SIXTH HOUSE:  ONE UNIVERSAL CREATOR GOD. BY THE GRACE OF THE TRUE GURU:  Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

  

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
 (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।
 ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ 

ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।

ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

Brought to you by @ Gs jhampur ------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

 

ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।
ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ 

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।


SORAT’H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3||

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

 The daily Hukamnama Sahib from Sri Darbar Sahib Amritsar including English and Punjabi translation audio  

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll



 Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=

  ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥


ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।

ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ। ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।

ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।

BILAAVAL, FIFTH MEHL:

I seek the Sanctuary of the Saints, and I serve the Saints. I am rid of all worldly concerns, bonds, entanglements and other affairs. || 1 || Pause || I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. || 1 || I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled. || 2 || 7 || 93 ||

 

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

  

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 


ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।6

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ੧।

ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।

ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।

ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ੪।

ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫।

ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ। ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬।

ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭।

ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।

SORAT’H, FIRST MEHL, FIRST HOUSE, ASHTAPADEES, CHAU-TUKAS:
ONE UNIVERSAL CREATOR GOD. BY THE GRACE OF THE TRUE GURU:

I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. || 1 || My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. || Pause || Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. || 2 || The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. || 3 || There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. || 4 || The consciousness in deep Samaadhi, the Supreme Being, the Lord of the three worlds — these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. || 5 || Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? || 6 || Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. || 7 || He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. || 8 || 1 ||

 

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ 
ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥
ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥

ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।

ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।

ਹੇ ਸਹੇਲੀਏ! ਮੇਰੇਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥

 ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।

ਹੇ ਸਹੇਲੀਏ! ਜਿਵੇਂਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ੨।

 ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।

ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩।

 ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ।

(ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ। (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ।

ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ (ਹੀ) ਮੇਰਾ ਖਸਮ ਹੈਂ, ਮੈਨੂੰ ਤੇਰਾ ਹੀ ਆਸਰਾ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ (ਸਦਾ ਲੀਨ ਰਹਿੰਦਾ ਹੈ) ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੇ ਮੋਹ ਦੀ) ਖਹ-ਖਹ ਮੁਕਾ ਲੈਂਦਾ ਹੈ।੪।੨।

BILAAVAL, FIRST MEHL:

My mind is filled with such a great joy; I have blossomed forth in Truth. I am enticed by the love of my Husband Lord, the Eternal, Imperishable Lord God. The Lord is everlasting, the Master of masters. Whatever He wills, happens. O Great Giver, You are always kind and compassionate. You infuse life into all living beings. I have no other spiritual wisdom, meditation or worship; the Name of the Lord alone dwells deep within me. I know nothing about religious robes, pilgrimages or stubborn fanaticism; O Nanak, I hold tight to the Truth. || 1 || The night is beautiful, drenched with dew, and the day is delightful, when her Husband Lord wakes the sleeping soul-bride, in the home of the self. The young bride has awakened to the Word of the Shabad; she is pleasing to her Husband Lord. So renounce falsehood, fraud, love of duality and working for people. The Name of the Lord is my necklace, and I am anointed with the True Shabad. With his palms pressed together, Nanak begs for the gift of the True Name; please, bless me with Your Grace, through the pleasure of Your Will. || 2 || Awake, O bride of splendored eyes, and chant the Word of the Guru’s Bani. Listen, and place your faith in the Unspoken Speech of the Lord. The Unspoken Speech, the state of Nirvaanaa — how rare is the Gurmukh who understands this. Merging in the Word of the Shabad, self-conceit is eradicated, and the three worlds are revealed to her understanding. Remaining detached, with infinity infusing, the true mind cherishes the virtues of the Lord. He is fully pervading and permeating all places; Nanak has enshrined Him within his heart. || 3 || The Lord is calling you to the Mansion of His Presence; O soul-bride, He is the Lover of His devotees. Following the Guru’s Teachings, your mind shall be delighted, and your body shall be fulfilled. Conquer and subdue your mind, and love the Word of the Shabad; reform yourself, and realize the Lord of the three worlds. Her mind shall not waver or wander anywhere else, when she comes to know her Husband Lord. You are my only Support, You are my Lord and Master. You are my strength and anchor. She is forever truthful and pure, O Nanak; through the Word of the Guru’s Shabad, conflicts are resolved. || 4 || 2 ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

 The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||