LISTEN HUKAMNAMA SAHIB

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

Feb 28 2023 Hukamnama Sahib

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,

ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।

ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।

(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।

ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।

GUJRI, THIRD MEHL:

That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 ||


 Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

 

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ 

ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾਫੁੱਲ ਭੌਰੇ ਨੇ (ਸੁੰਘ ਕੇਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।

ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?੧।ਰਹਾਉ।

ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।

ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?੩।

(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।

ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?੫।੧।

ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।

GUJRI, PADAS OF RAVI DAAS JEE, THIRD HOUSE:
ONE UNIVERSAL CREATOR GOD. BY THE GRACE OF THE TRUE GURU:

The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 |

 ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ 

ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?੧।

(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।

(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ

ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।

ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।

ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।

ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।

ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।

WADAHANS, FIRST MEHL, CHHANT:
ONE UNIVERSAL CREATOR GOD. BY THE GRACE OF THE TRUE GURU:

Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord. Without pre-ordained destiny, awareness is not attained; talking and babbling, one’s life is wasted away. Wherever you go and sit, speak well, and write the Word of the Shabad in your awareness. Why bother to wash the body which is polluted by falsehood? || 1 || When I spoke, I spoke as You made me speak. The Ambrosial Name of the Lord is pleasing to my mind. The Naam, the Name of the Lord, seems so sweet to my mind; it has destroyed the house of pain. Peace came to dwell in my mind, when You gave the Order. It is Yours to grant Your Grace, and it is mine to speak this prayer; You created Yourself. When I spoke, I spoke as You made me speak. || 2 || The Lord and Master gives us our turn, according to the deeds we have done. Don’t speak ill of others, or get involved in arguments. Don’t get into arguments with your Lord and Master — you shall only ruin yourself. If you challenge the One, with whom you must abide, you will only cry in the end. Accept and endure what God gives you; tell your mind not to complain in vain. The Lord and Master gives us our turn, according to the deeds we have done. || 3 || He Himself created all, and He blesses them with His Glance of Grace. No one asks for that which is bitter; everyone asks for sweets. Let everyone ask for sweets and see that it is as the Lord and Master wills. Giving donations to charity and performing various religious rituals are not equal to contemplation of the Naam. O Nanak, those who are blessed with the Naam have such karma pre-ordained. He Himself created all, and He blesses them with His Glance of Grace. || 4 || 1 ||

 ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

Dayv-Gandhaaree, Fifth Mehl: Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. ||1||Pause|| Renounce your self-conceit, and grasp hold of the Guru’s feet; hold tight to the hem of God’s robe. The heat of the ocean of fire does not affect one who longs for the Lord and Master’s Sanctuary. ||1|| Again and again, God puts up with the millions of sins of the supremely ungrateful ones. The embodiment of mercy, the Perfect Transcendent Lord – Nanak longs for His Sanctuary. ||2||17||

ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ਰਹਾਉ॥ ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀਸਰਨ ਪੈਣਾ ਚਾਹੀਦਾ ਹੈ ॥੨॥੧੭॥


Feb 24 2023 Hukamnama Sahib

 The daily Hukamnama Sahib from Sri Darbar Sahib Amritsar including Translation in Punjabi and English audio

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||


Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

 ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।  SORAT’H, FIRST MEHL:  The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 || 

  ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ 

ਅਰਥ: ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

(ਹੇ ਭਾਈ! ਜਿਵੇਂਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।

ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪਆ ਮਿਲਦਾ ਹੈ।੪।੫।੧੬।

Sorath 5th Mahal

Meaning: God's devotee likes this car. (The devotee of God) by seeing the limbs, and by serving the Guru, remains happy in the praise of God.
(O brother! Just as) a king is engrossed in the affairs of the state, just as a man hungry for honor is engrossed in things that increase his dignity, just as a greedy man is engrossed in food that increases greed, so a man who has insight into spiritual life. He is intoxicated in the love-color of the Lord. 1. Hey brother! A drug lover clings to drugs, the landowners love the land, a child clings to milk. Similarly, saints love God. 2.
Hey brother! A learned man is happy in learning, the eyes enjoy seeing (material). Hey brother! As the tongue delights in the taste (of delicacies), so the devotees of the Lord sing the praises of the Lord. 3. Hey brother! The Lord, the Lord of all bodies, fulfills the desires of any living being. O Nanak! The person who thirsts for God's vision, God who knows the heart comes to that person. 4.5.16.
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

 


ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖਦੂਰ ਨਹੀਂ ਹੁੰਦੀ।੧।

ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ੧।ਰਹਾਉ।

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?੫।

ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

 

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
 ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ 
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।
FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥


ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ 

ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ।

ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?੧।

ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨।

ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ।੩।

ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।

RAAG GOND, FIFTH MEHL, CHAU-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:

He fashioned the soul and the breath of life, and infused His Light into the dust; He exalted you and gave you everything to use, and food to eat and enjoy — how can you forsake that God, you fool! Where else will you go? || 1 || Commit yourself to the service of the Transcendent Lord. Through the Guru, one understands the Immaculate, Divine Lord. || 1 || Pause || He created plays and dramas of all sorts; He creates and destroys in an instant; His state and condition cannot be described. Meditate forever on that God, O my mind. || 2 || The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. || 3 || The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 ||