LISTEN HUKAMNAMA SAHIB

  ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥

ਅਰਥ: ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ, ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ। ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ) । (ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ। ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ।1।
ਜਿਵੇਂ ਇਸਤ੍ਰੀ ਨੂੰ ਸਦਾ ਹਰ ਮਹੀਨੇ ਨ੍ਹਾਉਣੀ ਆਉਂਦੀ ਹੈ (ਤੇ ਇਹ ਅਪਵਿੱਤ੍ਰਤਾ ਸਦਾ ਉਸ ਦੇ ਅੰਦਰੋਂ ਹੀ ਪੈਦਾ ਹੋ ਜਾਂਦੀ ਹੈ) , ਤਿਵੇਂ ਝੂਠੇ ਮਨੁੱਖ ਦੇ ਮੂੰਹ ਵਿਚ ਸਦਾ ਝੂਠ ਹੀ ਰਹਿੰਦਾ ਹੈ ਤੇ ਇਸ ਕਰਕੇ ਉਹ ਸਦਾ ਦੁੱਖੀ ਹੀ ਰਹਿੰਦਾ ਹੈ। ਅਜੇਹੇ ਮਨੁੱਖ ਸੁੱਚੇ ਨਹੀਂ ਆਖੇ ਜਾਂਦੇ ਜੋ ਨਿਰਾ ਸਰੀਰ ਨੂੰ ਹੀ ਧੋ ਕੇ (ਆਪਣੇ ਵਲੋਂ ਪਵਿੱਤਰ ਬਣ ਕੇ) ਬੈਠ ਜਾਂਦੇ ਹਨ। ਹੇ ਨਾਨਕ! ਕੇਵਲ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਦੇ ਮਨ ਵਿੱਚ ਪ੍ਰਭੂ ਵੱਸਦਾ ਹੈ।2।
ਜਿਨ੍ਹਾਂ ਪਾਸ ਕਾਠੀਆਂ ਸਮੇਤ, (ਭਾਵ, ਸਦਾ ਤਿਆਰ-ਬਰ ਤਿਆਰ) ਘੋੜੇ ਹਵਾ ਵਰਗੀ ਤਿੱਖੀ ਚਾਲ ਵਾਲੇ ਹੁੰਦੇ ਹਨ, ਜੋ ਆਪਣੇ ਹਰਮਾਂ ਨੂੰ ਕਈ ਰੰਗਾਂ ਨਾਲ ਸਜਾਂਦੇ ਹਨ, ਜੋ ਮਨੁੱਖ ਕੋਠੇ ਮਹਲ ਮਾੜੀਆਂ ਆਦਿਕ ਪਸਾਰੇ ਪਸਾਰ ਕੇ (ਅਹੰਕਾਰੀ ਹੋਇ) ਬੈਠੇ ਹਨ, ਜੋ ਮਨੁੱਖ ਮਨ-ਮੰਨੀਆਂ ਰੰਗ-ਰਲੀਆਂ ਮਾਣਦੇ ਹਨ, ਪਰ ਪ੍ਰਭੂ ਨੂੰ ਨਹੀਂ ਪਛਾਣਦੇ, ਉਹ ਆਪਣਾ ਮਨੁੱਖਾ ਜਨਮ ਹਾਰ ਬੈਠਦੇ ਹਨ। ਜੋ ਮਨੁੱਖ (ਗ਼ਰੀਬਾਂ ਉੱਤੇ) ਹੁਕਮ ਕਰ ਕੇ (ਪਦਾਰਥ) ਖਾਂਦੇ ਹਨ (ਭਾਵ, ਮੌਜਾਂ ਮਾਣਦੇ ਹਨ) ਅਤੇ ਆਪਣੇ ਮਹਲਾਂ ਨੂੰ ਤੱਕ ਕੇ ਆਪਣੀ ਮੌਤ ਨੂੰ ਭੁਲਾ ਦੇਂਦੇ ਹਨ, ਉਹਨਾਂ ਜਵਾਨੀ ਦੇ ਠੱਗਿਆਂ ਨੂੰ (ਭਾਵ, ਜੁਆਨੀ ਦੇ ਨਸ਼ੇ ਵਿਚ ਮਸਤ ਪਏ ਹੋਏ ਮਨੁੱਖਾਂ ਨੂੰ) (ਗ਼ਫ਼ਲਤ ਵਿਚ ਹੀ) ਬੁਢੇਪਾ ਆ ਦਬਾਂਦਾ ਹੈ। 17।
Meaning: If a rogue cheats a foreigner's house, cheats the foreigner's house and gives (that substance) in the name of his ancestors, then (if it is really the previous one's gift) that substance is learned in the Hereafter. In this way, that man makes his fathers (also) thieves (because stolen goods come out of them). (Then) the Lord judges that the hands of (the Brahmin carrying away the stolen goods) the broker are cut off. O Nanak! (What is there to be found in one's future?) In the future, a man gets only what he earns,Earns and (manually) gives. 1.
As a woman always has to take a bath every month (and this impurity is always born from within her), in the same way lies are always in the mouth of a lying man and because of this he is always in pain. Such people are not called clean who sit down after washing their body only. O Nanak! Only those people are pure in whose mind the Lord dwells. 2.
Whose horses with their saddles, (i.e., always ready) are swift as the wind, who decorate their harems with many colors, who are sitting (being arrogant) in the manors of the barns, etc. Humans enjoy all the colors they want, but do not recognize the Lord, they lose their human birth. Those who command (the poor) to eat (substances) (i.e. enjoy themselves) and forget their death by looking at their palaces, those rogues of youth.
(i.e., enjoy pleasure) and forget their death by looking at their palaces, those rogues of youth (i.e., people who are intoxicated by youth) (inadvertently) old age comes. 17.