LISTEN HUKAMNAMA SAHIB

 ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ।

ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧।

ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ।

(ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ 'ਹਾਇ ਹਾਇਸਦਾ ਇਸ ਨੂੰ ਲੱਗੀ ਰਹਿੰਦੀ ਹੈ। ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩।

(ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।

Meaning: O brother! Whatever pleases the Lord is happening. (For this) stay always under the shelter of that Lord. There is no other (doing) other than the Lord. 1. Stay.
Hey brother! Son, wife, maya - all that is visible, none of these (the living being at the end) takes with it. Being cheated by subject-defects, the living being lies astray, finally leaves this Maya, this beautiful house (everything) and walks away. 1.

Hey brother! By condemning others, the living being becomes very bitter, and according to what he has done, he goes through the cycle of birth and death. (It is a matter of general principle that) the rites of previous deeds do not leave the living being, and the great terrible Jamdut keeps it in check.
Being cheated by the love of Maya, for the sake of Maya, the living being tells a lie (says there is more, and) earns something else, his thirst for Maya is not quenched, Maya's 'hi hi' is always attached to him. Because of slandering the saints (of desire for Maya) an incurable disease arises (within the organism), its body is destroyed in the midst of this great disease. 3.
But, O brother! The living being gains nothing from the condemnation of the saints) The Lord himself has made the saints the master of victory, they have been created by the same Lord who has given them respect. O Nanak! God, by showing mercy and mercy, keeps his servants on his neck. 4.44.55.