LISTEN HUKAMNAMA SAHIB

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ 

ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ।

ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?੧।

ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨।

ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ।੩।

ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।

RAAG GOND, FIFTH MEHL, CHAU-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:

He fashioned the soul and the breath of life, and infused His Light into the dust; He exalted you and gave you everything to use, and food to eat and enjoy — how can you forsake that God, you fool! Where else will you go? || 1 || Commit yourself to the service of the Transcendent Lord. Through the Guru, one understands the Immaculate, Divine Lord. || 1 || Pause || He created plays and dramas of all sorts; He creates and destroys in an instant; His state and condition cannot be described. Meditate forever on that God, O my mind. || 2 || The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. || 3 || The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 ||