ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥
ਅਰਥ: ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ, ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧।ਰਹਾਉ।
(ਹੇ ਭਾਈ!) ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। (ਹੇ ਭਾਈ!) ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, (ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। (ਹੁਣ) ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ।੧।
ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦਾ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ (ਅੰਦਰੋਂ) ਮੁਕਾ ਦੇਂਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿੰਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।੨।੧।੭।੪।੬।੭।੧੭।
Meaning: O brother! Meditate on the Name of God, Who makes the vicars pure, Who makes His saints pass His devotees across (the world-sea), Who is present everywhere (in the whole world). Hey brother! One should always sing the praises of that deer, which is in the water, which is in the earth, which is the one who removes all the sufferings (of living beings). 1. Stay.
(O brother!) God has made my life successful, (because by Guru's grace) I have started chanting the name of that God, who is the destroyer of all miseries. (O brother!) I have found a Guru who can deliver me from vices, (because of this) God has made my journey of life successful. (Now) I sing the praises of the Lord together in the Sadh Sangat. 1.
O (my) mind! Keep the cord only on the name of God, the name of God stops the attachment of maya completely (from within). (O brother!) The man who lives in the affairs of the world and remains detached from the attachment of maya, that man remains at the feet of God. (O brother!) Whoever sings the praises of God, slave Nanak falls at his feet. 2.1.7.4.6.7.17.