ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ) ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ) , ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ। (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ) ।
ਨਾਨਕ ਆਖਦਾ ਹੈ– ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ।॥੨੬॥
ਭਾਵ: ਪਰਮਾਤਮਾ ਦੀ ਰਜ਼ਾ ਅਨੁਸਾਰ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ। ਜਿਸ ਕਿਸੇ ਨੂੰ ਗੁਰੂ ਦੇ ਦੱਸੇ ਰਾਹ ਉਤੇ ਤੁਰਨ-ਜੋਗਾ ਬਣਾਂਦਾ ਹੈ, ਉਹ ਮਨੁੱਖ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ, ਉਸ ਦੀ ਸੁਰਤਿ ਪਰਮਾਤਮਾ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਸ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ।
ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ (ਇਹਨਾਂ ਪੁਸਤਕਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ। (ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ, ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ (ਸਿੰਮ੍ਰਿਤੀਆਂ ਸ਼ਾਸਤ੍ਰਾਂ ਦੀਆਂ ਵਿਚਾਰਾਂ ਇਸ ਨੀਂਦ ਵਿਚੋਂ ਜਗਾ ਨਹੀਂ ਸਕਦੀਆਂ) ।
(ਮੋਹ ਦੀ ਨੀਂਦ ਵਿਚੋਂ) ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ।
ਨਾਨਕ ਆਖਦਾ ਹੈ– ਉਹੀ ਮਨੁੱਖ ਆਤਮਕ ਆਨੰਦ ਮਾਣਦਾ ਹੈ ਜੋ ਹਰ ਵੇਲੇ ਪ੍ਰਭੂ ਦੀ ਯਾਦ ਦੀ ਲਗਨ ਵਿਚ ਟਿਕਿਆ ਰਹਿੰਦਾ ਹੈ, ਤੇ ਜਿਸ ਦੀ ਉਮਰ (ਇਸ ਤਰ੍ਹਾਂ ਮੋਹ ਦੀ ਨੀਂਦ ਵਿਚੋਂ) ਜਾਗਦਿਆਂ ਬੀਤਦੀ ਹੈ॥27॥
ਭਾਵ: ਕਰਮ-ਕਾਂਡ ਅਨੁਸਾਰ ਕਿਹੜਾ ਪੁੰਨ-ਕਰਮ ਹੈ ਤੇ ਕਿਹੜਾ ਪਾਪ-ਕਰਮ ਹੈ– ਸਿਰਫ਼ ਇਹ ਵਿਚਾਰ ਮਨੁੱਖ ਦੇ ਅੰਦਰ ਆਤਮਕ ਆਨੰਦ ਪੈਦਾ ਨਹੀਂ ਕਰ ਸਕਦੀ। ਗੁਰੂ ਦੀ ਕਿਰਪਾ ਨਾਲ ਜਿਹੜਾ ਮਨੁੱਖ ਸਦਾ ਹਰਿ-ਨਾਮ ਸਿਮਰਦਾ ਹੈ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਹੈ, ਉਹ ਵਿਕਾਰਾਂ ਵਲੋਂ ਸੁਚੇਤ ਰਹਿੰਦਾ ਹੈ, ਤੇ, ਆਤਮਕ ਆਨੰਦ ਮਾਣਦਾ ਹੈ।
(ਜੇ ਆਤਮਕ ਆਨੰਦ ਪ੍ਰਾਪਤ ਕਰਨਾ ਹੈ ਤਾਂ) ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ, ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ (ਮਾਂ ਦੇ ਪੇਟ ਦੀ) ਅੱਗ ਵਿਚ (ਭੀ) ਖ਼ੁਰਾਕ ਅਪੜਾਂਦਾ ਹੈ।
(ਇਹ ਮੋਹ ਹੀ ਹੈ ਜੋ ਆਨੰਦ ਤੋਂ ਵਾਂਜਿਆਂ ਰੱਖਦਾ ਹੈ, ਪਰ) ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ। (ਪਰ ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤਿ ਦੇਂਦਾ ਹੈ। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ।
ਨਾਨਕ ਆਖਦਾ ਹੈ– (ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ॥28॥
ਭਾਵ: ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ, ਉਸ ਮਨੁੱਖ ਉਤੇ ਕੋਈ ਭੀ ਵਿਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ। ਗੁਰੂ ਦੀ ਸਰਨ ਪੈ ਕੇ, ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਸਦਾ ਪਰਮਾਤਮਾ ਦੀ ਯਾਦ ਆਪਣੇ ਹਿਰਦੇ ਵਿਚ ਟਿਕਾਈ ਰੱਖਣੀ ਚਾਹੀਦੀ ਹੈ। ਆਤਮਕ ਆਨੰਦ ਦੀ ਪ੍ਰਾਪਤੀ ਦਾ ਇਹੀ ਹੈ ਵਸੀਲਾ।
ਅਰਥ: ਜਿਵੇਂ ਮਾਂ ਦੇ ਪੇਟ ਵਿਚ ਅੱਗ ਹੈ ਤਿਵੇਂ ਬਾਹਰ ਜਗਤ ਵਿਚ ਮਾਇਆ (ਦੁਖਦਾਈ) ਹੈ। ਮਾਇਆ ਤੇ ਅੱਗ ਇਕੋ ਜਿਹੀਆਂ ਹੀ ਹਨ, ਕਰਤਾਰ ਨੇ ਐਸੀ ਹੀ ਖੇਡ ਰਚ ਦਿੱਤੀ ਹੈ।
ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਜੀਵ ਪੈਦਾ ਹੁੰਦਾ ਹੈ ਪਰਵਾਰ ਵਿਚ ਪਿਆਰਾ ਲੱਗਦਾ ਹੈ (ਪਰਵਾਰ ਦੇ ਜੀਵ ਉਸ ਨਵੇਂ ਜੰਮੇ ਬਾਲ ਨੂੰ ਪਿਆਰ ਕਰਦੇ ਹਨ, ਇਸ ਪਿਆਰ ਵਿਚ ਫਸ ਕੇ ਉਸ ਦੀ ਪ੍ਰਭੂ-ਚਰਨਾਂ ਨਾਲੋਂ) ਪ੍ਰੀਤ ਦੀ ਤਾਰ ਟੁੱਟ ਜਾਂਦੀ ਹੈ, ਮਾਇਆ ਦੀ ਤ੍ਰਿਸ਼ਨਾ ਆ ਚੰਬੜਦੀ ਹੈ, ਮਾਇਆ (ਉਸ ਉਤੇ) ਆਪਣਾ ਜ਼ੋਰ ਪਾ ਲੈਂਦੀ ਹੈ।
ਮਾਇਆ ਹੈ ਹੀ ਐਸੀ ਕਿ ਇਸ ਦੀ ਰਾਹੀਂ ਰੱਬ ਭੁੱਲ ਜਾਂਦਾ ਹੈ, (ਦੁਨੀਆ ਦਾ) ਮੋਹ ਪੈਦਾ ਹੋ ਜਾਂਦਾ ਹੈ, (ਰੱਬ ਤੋਂ ਬਿਨਾ) ਹੋਰ ਹੋਰ ਪਿਆਰ ਉਪਜ ਪੈਂਦਾ ਹੈ (ਫਿਰ ਅਜੇਹੀ ਹਾਲਤ ਵਿਚ ਆਤਮਕ ਆਨੰਦ ਕਿਥੋਂ ਮਿਲੇ?)
ਨਾਨਕ ਆਖਦਾ ਹੈ– ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਬੰਦਿਆਂ ਦੀ ਪ੍ਰੀਤ ਦੀ ਡੋਰ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹਨਾਂ ਨੂੰ ਮਾਇਆ ਵਿਚ ਵਰਤਦਿਆਂ ਹੀ (ਆਤਮਕ ਆਨੰਦ) ਮਿਲ ਪੈਂਦਾ ਹੈ।॥29॥
ਭਾਵ: ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਦੀ ਸੁਰਤਿ ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਹੀ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ। ਜਗਤ ਦਾ ਹਾਲ ਤਾਂ ਇਹ ਹੈ ਕਿ ਜੀਵ ਨੂੰ ਜੰਮਦੇ ਨੂੰ ਹੀ ਮਾਂ ਪਿਉ ਆਦਿਕ ਦੇ ਪਿਆਰ ਦੀ ਰਾਹੀਂ ਮਾਇਆ ਪ੍ਰਭੂ-ਚਰਨਾਂ ਨਾਲੋਂ ਵਿਛੋੜ ਲੈਂਦੀ ਹੈ।
ਅਰਥ: (ਜਦ ਤਕ ਪਰਮਾਤਮਾ ਦਾ ਮਿਲਾਪ ਨਾ ਹੋਵੇ ਤਦ ਤਕ ਆਨੰਦ ਨਹੀਂ ਮਾਣਿਆ ਜਾ ਸਕਦਾ, ਪਰ) ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਪਰਮਾਤਮਾ (ਧਨ ਆਦਿਕ) ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ। ਜੀਵ ਖਪ ਖਪ ਕੇ ਹਾਰ ਗਏ, ਕਿਸੇ ਨੂੰ (ਧਨ ਆਦਿਕ) ਕੀਮਤ ਦੇ ਕੇ ਪਰਮਾਤਮਾ ਨਹੀਂ ਮਿਲਿਆ।
(ਹਾਂ,) ਜੇ ਅਜੇਹਾ ਗੁਰੂ ਮਿਲ ਪਏ (ਜਿਸ ਦੇ ਮਿਲਿਆਂ ਮਨੁੱਖ ਦੇ) ਅੰਦਰੋਂ ਆਪਾ-ਭਾਵ ਨਿਕਲ ਜਾਏ (ਤੇ ਜਿਸ ਗੁਰੂ ਦੇ ਮਿਲਿਆਂ) ਜੀਵ ਉਸ ਹਰੀ ਦੇ ਚਰਨਾਂ ਵਿਚ ਜੁੜਿਆ ਰਹੇ ਉਹ ਹਰੀ ਉਸ ਦੇ ਮਨ ਵਿਚ ਵੱਸ ਪਏ ਜਿਸ ਦਾ ਇਹ ਪੈਦਾ ਕੀਤਾ ਹੋਇਆ ਹੈ, ਤਾਂ ਉਸ ਗੁਰੂ ਦੇ ਅੱਗੇ ਆਪਣਾ ਸਿਰ ਭੇਟ ਕਰ ਦੇਣਾ ਚਾਹੀਦਾ ਹੈ (ਆਪਣਾ ਆਪ ਅਰਪਣ ਕਰ ਦੇਣਾ ਚਾਹੀਦਾ ਹੈ)
ਹੇ ਨਾਨਕ! ਪਰਮਾਤਮਾ ਦਾ ਮੁੱਲ ਨਹੀਂ ਪੈ ਸਕਦਾ (ਕਿਸੇ ਕੀਮਤ ਤੋਂ ਨਹੀਂ ਮਿਲਦਾ, ਪਰ) ਪਰਮਾਤਮਾ ਜਿਨ੍ਹਾਂ ਨੂੰ (ਗੁਰੂ ਦੇ) ਲੜ ਲਾ ਦੇਂਦਾ ਹੈ ਉਹਨਾਂ ਦੇ ਭਾਗ ਜਾਗ ਪੈਂਦੇ ਹਨ (ਉਹ ਆਤਮਕ ਆਨੰਦ ਮਾਣਦੇ ਹਨ) । 30।
ਭਾਵ: ਕਿਸੇ ਦੁਨੀਆਵੀ ਪਦਾਰਥ ਵੱਟੇ ਪਰਮਾਤਮਾ ਦਾ ਮਿਲਾਪ ਨਹੀਂ ਹੋ ਸਕਦਾ। ਤੇ, ਜਿਸ ਹਿਰਦੇ ਵਿਚ ਪ੍ਰਭੂ ਨਾਲ ਪਿਆਰ ਨਹੀਂ, ਉਥੇ ਆਤਮਕ ਆਨੰਦ ਕਿੱਥੇ? ਹਾਂ, ਜਿਸ ਮਨੁੱਖ ਨੂੰ ਪਰਮਾਤਮਾ ਗੁਰੂ ਦੇ ਲੜ ਲਾ ਦੇਂਦਾ ਹੈ, ਉਸ ਦੇ ਭਾਗ ਜਾਗ ਪੈਂਦੇ ਹਨ।
Raamkalee, Third Mehla, Anand The Song Of Bliss:
One Universal Creator God. By The Grace Of The True Guru:
He Himself created Shiva and Shakti, mind and matter; the Creator subjects them to His Command. Enforcing His Order, He Himself sees all. How rare are those who, as Gurmukh, come to know Him. They break their bonds, and attain liberation; they enshrine the Shabad within their minds. Those whom the Lord Himself makes Gurmukh, lovingly focus their consciousness on the One Lord. Says Nanak, He Himself is the Creator; He Himself reveals the Hukam of His Command. ||26||
The Simritees and the Shaastras discriminate between good and evil, but they do not know the true essence of reality. They do not know the true essence of reality without the Guru; they do not know the true essence of reality. The world is asleep in the three modes and doubt; it passes the night of its life sleeping. Those humble beings remain awake and aware, within whose minds, by Guru’s Grace, the Lord abides; they chant the Ambrosial Word of the Guru’s ni. Says Nanak, they alone obtain the essence of reality, who night and day remain lovingly absorbed in the lord; they pass the night of their life awake and aware.||27||
He nourished us in the mother’s womb; why forget Him from the mind? Why forget from the mind such a Great Giver, who gave us sustenance in the fire of the womb? Nothing can harm one, whom the Lord inspires to embrace His Love. He Himself is the love, and He Himself is the embrace; the Gurmukh contemplates Him forever. Says Nanak, why forget such a Great Giver from the mind? ||28||.
As is the fire within the womb, so is Maya outside. The fire of Maya is one and the same; the Creator has staged this play. According to His Will, the child is born, and the family is very pleased. Love for the Lord wears off, and the child becomes. attached to desires; the script of Maya runs its course. This is Maya, by which the Lord is forgotten; emotional attachment and love of duality well up.Says Nanak,
by Guru’s Grace, those who enshrine love for the Lord find Him, in the midst of Maya.||29||
The Lord Himself is priceless; His worth cannot be estimated. His worth cannot be estimated, even though people have grown weary of trying. If you meet such a True Guru, offer your head to Him; your selfishness and conceit will be eradicated from within. Your soul belongs to Him; remain united with Him, and the Lord will come to dwell in your mind. The Lord Himself is priceless; very fortunate are those, O Nanak, who attain to the Lord. ||30||