LISTEN HUKAMNAMA SAHIB

 ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪਦੀ ਕ੍ਰਿਆ ਹੈ।੧।

ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩।

ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪।

Meaning: O brother! The God to whom this body is given to us, it is life and wealth, should be praised for eight hours (at all times). 1. Stay. (O brother! The people of Karma Kandi worship the gods and goddesses, burn incense and light lamps before them, but) the person on whom the Guru is blessed with great fortune, that person (with incense lamp etc.) Takes the shelter of God, always resting his head at God's feet, worshiping God is the action of 'Dhup Deep' for that person. 1.

Hey brother! God joins His servants in His devotion by His grace, removes all their sufferings from birth to death and merges them in His feet. Joy remains within those who sing the praises of the All-Blessing God. 2. Hey brother! One should remain in the company of the Guru and chant the name of God, this is the religious act and this is the real knowledge. Hey brother! Make the feet of God, the knower of everyone's heart and the creator of the world, a ship and cross this world-sea. 3.

Hey brother! Those whom the Lord protects by His mercy, the (Kamadika) claws of fearsome foes flee beyond them. O Nanak! Whatever man God has favored, that man never loses his life in gambling (of vices). 4.12.14.