LISTEN HUKAMNAMA SAHIB
TRIBUNE INTERNATIONAL: June 30,2023 Hukamnama Sahib
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥
ਅਰਥ: ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।
(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) ।
ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।
ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ) । ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ।
ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨।
(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। (ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ।
(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।
(ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ।੩।
(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। (ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ।੪।੧।੪।
ONE UNIVERSAL CREATOR GOD. BY THE GRACE OF THE TRUE GURU: |
RAAG SOOHEE, CHHANT, FIRST MEHL, FOURTH HOUSE: |
The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord s gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. || 1 || I am a sacrifice to my pure friends, the immaculate Saints. This body is attached to them, and we have shared our minds. We have shared our minds how could I forget those friends? Seeing them brings joy to my heart; I keep them clasped to my soul. They have all virtues and merits, forever and ever; they have no demerits or faults at all. I am a sacrifice to my pure friends, the immaculate Saints. || 2 || One who has a basket of fragrant virtues, should enjoy its fragrance. If my friends have virtues, I will share in them. Let us form a partnership, and share our virtues; let us abandon our faults, and walk on the Path. Let us wear our virtues like silk clothes; let us decorate ourselves, and enter the arena. Let us speak of goodness, wherever we go and sit; let us skim off the Ambrosial Nectar, and drink it in. One who has a basket of fragrant virtues, should enjoy its fragrance. || 3 || He Himself acts; unto whom should we complain? No one else does anything. Go ahead and complain to Him, if He makes a mistake. If He makes a mistake, go ahead and complain to Him; but how can the Creator Himself make a mistake? He sees, He hears, and without our asking, without our begging, He gives His gifts. The Great Giver, the Architect of the Universe, gives His gifts. O Nanak, He is the True Lord. He Himself acts; unto whom should we complain? No one else does anything.|| 4 || 1 || 4 || |
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧। ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ : ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ। ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ।੨। ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ।੩। ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ। ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ। ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ। ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) । ਹੇ ਨਾਨਕ! ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ। ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ।੪।੧। RAAG SOOHEE, FOURTH MEHL, CHHANT, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 || |
June 28,2028 Hukamnama Sahib
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |
TRIBUNE INTERNATIONAL: June 27,2023 Hukamnama Sahib
TRIBUNE INTERNATIONAL: Hukamnama Sahib June 26,2023
June 25,2023 Hukamnama Sahib
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।
ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।
ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।
ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।
ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।
SORAT’H, FIFTH MEHL:
The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares an
Brought to you by @ Gs jhampur ------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
SORAT’H, THIRD MEHL:
Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: |
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥ ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥ ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥ ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥
ਹੇ ਮੇਰੇ ਮਨ! ਸਦਾ ਪ੍ਰਭੂ ਦਾ ਨਾਮ ਸਿਮਰਿਆ ਕਰ, ਇਹੀ ਅਟੱਲ ਆਸਰਾ ਹੈ। ਜੇਹੜਾ ਮਨੁੱਖ ਗੁਰੂ ਦੇ ਬਚਨਾਂ ਉਤੇ ਤੁਰ ਕੇ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਹਾਸਲ ਕਰ ਲੈਂਦਾ ਹੈ, ਉਸ ਮਨੁੱਖ ਦੇ ਆਤਮਕ ਬਲ ਜਿਤਨਾ ਹੋਰ ਕਿਸੇ ਦਾ ਬਲ ਨਹੀਂ।੧।ਰਹਾਉ।
ਹੇ ਮਨ! ਜਗਤ ਵਿਚ) ਜਿਤਨੇ ਭੀ ਸ਼ਾਹ ਬਾਦਸ਼ਾਹ ਅਮੀਰ ਸਰਦਾਰ ਚੌਧਰੀ (ਦਿੱਸਦੇ ਹਨ) ਇਹ ਸਾਰੇ ਨਾਸਵੰਤ ਹਨ, (ਇਹੋ ਜਿਹੇ) ਮਾਇਆ ਦੇ ਪਿਆਰ ਨੂੰ ਝੂਠਾ ਸਮਝ। ਸਿਰਫ਼ ਪਰਮਾਤਮਾ ਹੀ ਨਾਸ-ਰਹਿਤ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਅਟੱਲ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਤਾਹੀਏਂ ਕਬੂਲ ਹੋਵੇਂਗਾ।੧।
ਹੇ ਮੇਰੇ ਮਨ! ਦੁਨੀਆ ਵਿਚ) ਜਿਤਨੇ ਭੀ ਧਨ ਵਾਲੇ, ਉੱਚੀ ਕੁਲ ਵਾਲੇ, ਜ਼ਮੀਨਾਂ ਦੇ ਮਾਲਕ ਦਿੱਸ ਰਹੇ ਹਨ, ਇਹ ਸਾਰੇ ਨਾਸ ਹੋ ਜਾਣਗੇ, (ਇਹਨਾਂ ਦਾ ਵਡੱਪਣ ਇਉਂ ਹੀ ਕੱਚਾ ਹੈ) ਜਿਵੇਂ ਕਸੁੰਭੇ ਦਾ ਰੰਗ ਕੱਚਾ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਨੂੰ ਸਦਾ ਸਿਮਰ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਜਿਸ ਦੀ ਰਾਹੀਂ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ।੨।
(ਹੇ ਮਨ! ਸਾਡੇ ਦੇਸ ਵਿਚ) ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ-ਇਹ ਚਾਰ (ਪ੍ਰਸਿੱਧ) ਵਰਨ ਹਨ, (ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ-ਇਹ) ਚਾਰ ਆਸ਼੍ਰਮ (ਪ੍ਰਸਿੱਧ) ਹਨ। ਇਹਨਾਂ ਵਿਚੋਂ ਜੇਹੜਾ ਭੀ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਹੀ (ਸਭ ਤੋਂ) ਸ੍ਰੇਸ਼ਟ ਹੈ (ਜਾਤੀ ਆਦਿਕ ਕਰਕੇ ਨਹੀਂ) । ਜਿਵੇਂ ਚੰਦਨ ਦੇ ਨੇੜੇ ਵਿਚਾਰਾ ਅਰਿੰਡ ਵੱਸਦਾ ਹੈ (ਤੇ ਸੁਗੰਧਿਤ ਹੋ ਜਾਂਦਾ ਹੈ) ਤਿਵੇਂ ਸਾਧ ਸੰਗਤਿ ਵਿਚ ਮਿਲ ਕੇ ਵਿਕਾਰੀ ਭੀ (ਪਵਿਤੱਰ ਹੋ ਕੇ) ਕਬੂਲ ਹੋ ਜਾਂਦਾ ਹੈ।੩।
ਹੇ ਮਨ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਹੋਰ ਸਭਨਾਂ ਮਨੁੱਖਾਂ ਨਾਲੋਂ ਉੱਚਾ ਹੋ ਜਾਂਦਾ ਹੈ, ਸੁੱਚਾ ਹੋ ਜਾਂਦਾ ਹੈ। (ਹੇ ਭਾਈ!) ਦਾਸ ਨਾਨਕ ਉਸ ਮਨੁੱਖਾਂ ਦੇ ਚਰਨ ਧੋਂਦਾ ਹੈ, ਜੇਹੜਾ ਪ੍ਰਭੂ ਦਾ ਸੇਵਕ ਹੈ ਪ੍ਰਭੂ ਦਾ ਭਗਤ ਹੈ, ਭਾਵੇਂ ਉਹ ਜਾਤੀ ਵਲੋਂ ਨੀਚ ਹੀ (ਗਿਣਿਆ ਜਾਂਦਾ) ਹੈ।੪।੪।
GOND, FOURTH MEHL: |
All the kings, emperors, nobles, lords and chiefs are false and transitory, engrossed in duality know this well. The eternal Lord is permanent and unchanging; meditate on Him, O my mind, and you shall be approved. || 1 || O my mind, vibrate, and meditate on the Lords Name, which shall be your defender forever. One who obtains the Mansion of the Lords Presence, through the Word of the Gurus Teachings no one elses power is as great as his. || 1 || Pause || All the wealthy, high class property owners which you see, O my mind, shall vanish, like the fading color of the safflower. Serve the True, Immaculate Lord forever, O my mind, and you shall be honored in the Court of the Lord. || 2 || There are four castes: Brahmin, Khshaatriya, Soodra and Vaishya, and there are four stages of life. One who meditates on the Lord, is the most distinguished and renowned. The poor castor oil plant, growing near the sandalwood tree, becomes fragrant; in the same way, the sinner, associating with the Saints, becomes acceptable and approved. || 3 || He, within whose heart the Lord abides, is the highest of all, and the purest of all. Servant Nanak washes the feet of that humble servant of the Lord; he may be from a low class family, but he is now the Lords servant. || 4 || 4 || |
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯। TODEE, FIFTH MEHL, SECOND HOUSE, DU-PADAS: |
ONE UNIVERSAL CREATOR GOD. BY THE GRACE OF THE TRUE GURU: |
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 || |
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: |
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
TRIBUNE INTERNATIONAL: June 19,2023 Hukamnama Sahib
TRIBUNE INTERNATIONAL: ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ...
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯। |
SORATH, NINTH MEHL: |
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 || |
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।
ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।
The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak's humble prayer. The month of Aasaarh is pleasant, when the Feet of the Lord abide in the mind. ||
ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥ ,ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ।੩। ਹੇ ਨਾਨਕ! ਬੇ-ਸ਼ੱਕ) ਆਖ-ਜੇਹੜੇ ਮਨੁੱਖ ਪuਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ।੪।੧੩।੧੮। ਨੋਟ: ਇਥੇ ਚਾਰ ਬੰਦਾਂ ਵਾਲੇ ਸ਼ਬਦ (ਚਉਪਦੇ) ਖ਼ਤਮ ਹੋ ਗਏ ਹਨ। ਅਗਾਂਹ ਦੋ ਬੰਦਾਂ ਵਾਲੇ ਸ਼ਬਦ (ਦੁਪਦੇ) ਸ਼ੁਰੂ ਹੁੰਦੇ ਹਨ। BILAAVALMEHL:5th |
All treasures come from the Perfect Divine Guru. || 1 || Pause || Chanting the Name of the Lord, Har, Har, the man lives. The faithless cynic dies in shame and misery. || 1 || The Name of the Lord has become my Protector. The wretched, faithless cynic makes only useless efforts. || 2 || Spreading slander, many have been ruined. Their necks, heads and feet are tied by deaths noose. || 3 || Says Nanak, the humble devotees chant the Naam, the Name of the Lord. The Messenger of Death does not even approach them. || 4 || 13 || 18 || |
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: |
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |
June 13 2033 Hukamnama Sahib
The daily Hukamnama Sahib from Sri Darbar Sahib Amritsar including Translation in Punjabi and English audio
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।
ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।
ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
SORAT’H, NINTH MEHL:
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||
Brought to you by @ Gs jhampur ------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩। (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫। DHANAASAREE, FIRST MEHL: |
My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 || |
TRIBUNE INTERNATIONAL: June 11,2023 Hukamnama Sahib
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥Remember the Lord, remember the Lord, remember the Lord in meditation, O Siblings of Destiny.
Without remembering the Lord's Name in meditation, a great many are drowned. ||1||Pause||
Your spouse, children, body, house and possessions - you think these will give you peace.
But none of these shall be yours, when the time of death comes. ||1||
Ajaamal, the elephant, and the prostitute committed many sins,
but still, they crossed over the world-ocean, by chanting the Lord's Name. ||2||
You have wandered in reincarnation, as pigs and dogs - did you feel no shame?
Forsaking the Ambrosial Name of the Lord, why do you eat poison? ||3||
Abandon your doubts about do's and dont's, and take to the Lord's Name.
By Guru's Grace, O servant Kabeer, love the Lord.
June 10,2023 Hunkamnama Sahib
ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧।
ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥
ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ।
ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨।
ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥
ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ।
ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥
ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।
ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।
SHALOK, THIRD MEHL:
One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||
Brought to you by @ Gs jhampur ------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧। ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ। GUJRI, PADAS OF RAVI DAAS JEE, THIRD HOUSE: |
ONE UNIVERSAL CREATOR GOD. BY THE GRACE OF THE TRUE GURU: |
The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 | |