LISTEN HUKAMNAMA SAHIB

 ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥

ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ।

ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ।

ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ।

ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ੧।

ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ 

ਅਰਥ: ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ।

ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ।੨।

ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ 

ਅਰਥ: (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ।

(ਪਰ, ਸਤਸੰਗ ਵਿਚ ਭੀਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ।

(ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ।੪।

SHALOK, THIRD MEHL:

Meeting the True Guru, hunger departs; hunger does not depart by wearing the robes of a beggar. Afflicted with pain, he wanders from house to house, and in the world hereafter, he receives double punishment. Intuitive peace does not come to his inner being — he is not content to eat what comes his way. With his stubborn mind, he begs, and grabs, and annoys those who give. Instead of wearing these beggar’s robes, it is better to be a householder, and give to others. Those who are attuned to the Word of the Shabad, acquire understanding; the others wander, deluded by doubt. They act according to their past actions; it is useless to talk to them. O Nanak, those who are pleasing to God are good; He upholds their honor. || 1 || THIRD MEHL: Serving the True Guru, one finds a lasting peace; the pains of birth and death are removed. He is not troubled by anxiety; the carefree Lord comes to dwell in the mind. Deep within, is the sacred shrine of spiritual wisdom, revealed by the True Guru. Filth is removed, and the mind becomes pure, bathing in the sacred shrine, the pool of Ambrosial Nectar. The friend meets with the True Friend, the Lord, through the love of the Shabad. Within the home of his heart, he finds the Divine Self, and his light blends with the Light. The Messenger of Death does not leave the hypocrite; he is led away in dishonor. O Nanak, those who are attuned to the Naam are saved; they are in love with the True Lord. || 2 || PAUREE: Go, and sit in the Sat Sangat, the True Congregation, where the Name of the Lord is churned. In peace and poise, contemplate the Lord’s Name — don’t lose the essence of the Lord. Chant the Name of the Lord, Har, Har, constantly, day and night, and you shall be accepted in the Court of the Lord. He alone finds the Perfect True Guru, on whose forehead such pre-ordained destiny is written. Let everyone bow in worship to the Guru, who speaks the sermon of the Lord. || 4 ||