LISTEN HUKAMNAMA SAHIB

 

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ੍ਹ੍ਹ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥

ਅਰਥ: ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ।੧।ਰਹਾਉ।

(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ।੧।

ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ।੨।

(ਪ੍ਰਭੂ-ਨਾਮ ਤੋਂ ਖੁੰਝ ਕੇ) ਮਨੁੱਖ ਅਨੇਕਾਂ ਕਿਸਮਾਂ ਦੇ ਗੀਤ ਰਾਗ ਤੇ ਤਾਲ ਆਦਿਕਾਂ ਵਿਚ ਮਨ ਪਰਚਾਂਦਾ ਹੈ ਪਰ ਇਹ ਸਭ ਝੂਠੇ ਉੱਦਮ ਹਨ (ਕਿਉਂਕਿ ਨਾਮ ਤੋਂ ਬਿਨਾ ਜੀਵ) ਤਿੰਨਾਂ ਗੁਣਾਂ ਦੇ ਅਸਰ ਹੇਠ ਜੰਮਦਾ ਮਰਦਾ ਰਹਿੰਦਾ ਹੈ ਤੇ (ਪ੍ਰਭੂ-ਚਰਨਾਂ ਤੋਂ) ਵਿਛੁੜਿਆ ਰਹਿੰਦਾ ਹੈ। (ਇਹਨਾਂ ਗੀਤਾਂ ਰਾਗਾਂ ਦੀ ਸਹਾਇਤਾ ਨਾਲ ਜੀਵ ਦੀ) ਹੋਰ ਝਾਕ ਤੇ ਭੈੜੀ ਮਤਿ ਦੂਰ ਨਹੀਂ ਹੁੰਦੀ, ਆਤਮਕ ਰੋਗ ਨਹੀਂ ਜਾਂਦਾ। (ਇਸ ਦੂਜੀ ਝਾਕ ਤੋਂ, ਦੁਰਮਤਿ ਤੋਂਆਤਮਕ ਰੋਗ ਤੋਂ ਉਹ ਮਨੁੱਖ) ਖ਼ਲਾਸੀ ਪਾਂਦਾ ਹੈ ਜੋ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਇਹ ਸਿਫ਼ਤਿ-ਸਾਲਾਹ ਹੀ ਇਹਨਾਂ ਰੋਗਾਂ ਦਾ) ਦਾਰੂ ਹੈ।

ਜੇਹੜੇ ਮਨੁੱਖ ਚਿੱਟੀ ਧੋਤੀ ਪਹਿਨਦੇ ਹਨ (ਮੱਥੇ ਉਤੇ) ਤਿਲਕ ਲਾਂਦੇ ਹਨ, ਗਲ ਵਿਚ ਮਾਲਾ ਪਾਂਦੇ ਹਨ ਤੇ (ਵੇਦ ਆਦਿਕਾਂ ਦੇ ਮੰਤ੍ਰ) ਪੜ੍ਹਦੇ ਹਨ ਪਰ ਉਹਨਾਂ ਦੇ ਅੰਦਰ ਕ੍ਰੋਧ ਪ੍ਰਬਲ ਹੈ ਉਹਨਾਂ ਦਾ ਉੱਦਮ ਇਉਂ ਹੀ ਹੈ ਜਿਵੇਂ ਕਿਸੇ ਨਾਟ-ਘਰ ਵਿਚ (ਨਾਟ-ਵਿੱਦਿਆ ਦੀ ਸਿਖਲਾਈ ਕਰ ਕਰਾ ਰਹੇ ਹਨ

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਕੇ ਮਾਇਆ (ਦੇ ਮੋਹ) ਦੀ ਸ਼ਰਾਬ ਪੀਤੀ ਹੋਈ ਹੋਵੇ, (ਉਹਨਾਂ ਨੂੰ ਸੁਖ ਨਹੀਂ ਹੋ ਸਕਦਾ। ਗੁਰੂ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ, ਤੇ ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ।੪।

ਜਿਨ੍ਹਾਂ ਬੰਦਿਆਂ ਨੇ ਆਪਣਾ ਮੂੰਹ ਗੁਰੂ ਵਲੋਂ ਮੋੜਿਆ ਹੋਇਆ ਹੈ ਉਹਨਾਂ ਨੂੰ ਸੂਰ ਕੁੱਤੇ ਖੋਤੇ ਬਿੱਲੇ ਪਸ਼ੂ ਮਲੇਛ ਨੀਚ ਚੰਡਾਲ ਆਦਿਕਾਂ ਦੀਆਂ ਜੂਨਾਂ ਵਿਚ ਭਵਾਇਆ ਜਾਂਦਾ ਹੈ। ਮਾਇਆ ਦੇ ਮੋਹ ਦੇ ਬੰਧਨ ਵਿਚ ਬੱਝਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।੫।

ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਮਨੁੱਖ ਨਾਮ-ਸਰਮਾਇਆ ਪ੍ਰਾਪਤ ਕਰਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ ਉਹ (ਜੀਵਨ-ਜਾਤ੍ਰਾ ਵਿਚ) ਸਫਲ ਹੋ ਗਿਆ ਹੈ। ਪਰਮਾਤਮਾ ਦੀ ਦਰਗਾਹ ਵਿਚ ਉਸ ਪਾਸੋਂ ਲੇਖਾ ਨਹੀਂ ਮੰਗਿਆ ਜਾਂਦਾ (ਕਿਉਂਕਿ ਉਸ ਦੇ ਜ਼ਿੰਮੇ ਕੋਈ ਬਾਕੀ ਨਹੀਂ ਨਿਕਲਦੀ। ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ) ਮੰਨਦਾ ਹੈ ਉਹ ਪਰਮਾਤਮਾ ਦੇ ਦਰ ਤੇ ਕਾਮਯਾਬ ਹੋ ਜਾਂਦਾ ਹੈ।੬।

ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਾਂ ਇਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ ਤੇ ਰਜ਼ਾ ਵਿਚ (ਰਾਜ਼ੀ) ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਦੇ ਦਰ ਤੇ ਥਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ।੭।

(ਸਿਮਰਨ ਦੀ ਬਰਕਤਿ ਨਾਲ) ਜੇਹੜਾ ਮਨੁੱਖ (ਅੰਤਰ ਆਤਮੇ ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦਾ ਹੈ ਉਹ ਹਰੇਕ ਚੀਜ਼ ਨੂੰ ਪਰਮਾਤਮਾ ਦੀ (ਦਿੱਤੀ ਹੋਈ) ਹੀ ਸਮਝਦਾ ਹੈ। ਜਿਸ ਪਰਮਾਤਮਾ ਨੇ ਇਹ ਸਰੀਰ ਤੇ ਮਨ ਦਿੱਤਾ ਹੈ ਉਸ ਦੇ ਹਵਾਲੇ ਕਰਦਾ ਹੈ।੧।

ਹੇ ਨਾਨਕ! ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ, ਉਹ ਸਦਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੮।੨।


Meaning: O proud creature! Look, this body, this wealth, this woman - all these (are not eternal) nothing goes with (the creature) without the name of God. 1. Stay.

The intellect (of a person who has missed the Name of the Lord) (also) walks in the dictates of the mind, and this mind only thinks about what is virtue and what is sin (according to the criteria of the Shastras). A person who is intoxicated by Maya does not have a period (by Maya). Liberation from the bondage of Maya and the attachment of Maya occurs only when a person begins to find the Eternal Lord dear in his mind. 1.


One indulges in sensual juices, enjoys the pleasures of the mind, (but when death comes) the wealth becomes (other) people's and this body becomes a pile of dust. All this expansion (end) gets mixed in the dirt (dirt of subjective vices accumulates on the mind, that) dirt does not get removed without the Guru's word. 2.


(Missing the Name of the Lord) Man indulges his mind in various kinds of songs, ragas and rhythms etc. But these are all false ventures (because the living being without the Name) continues to be born and die under the influence of the three gunas and (from the feet of the Lord). Remains separated. (With the help of these songs and ragas of the soul) the bad opinion does not go away with another look, the spiritual disease does not go away. (From this second look, from evil, from spiritual disease, that person) gets rid of the person who sings the praises of God in the presence of the Guru (this praise is the cure for these diseases).

Those men who wear white dhoti, apply tilak (on the forehead), wear garlands around the neck and recite (the mantras of the Vedas) but anger prevails within them, their enterprise is like that of a nat-ghar (nat- doing education training).


People who have forgotten the name of God and drank the wine of Maya (love), (they cannot have happiness). There cannot be devotion to the Lord without a Guru, and spiritual joy cannot be obtained without devotion. 4.

The men who have turned their face away from the Guru are driven into the pits of pigs, dogs, donkeys, cattle, cattle, etc. A person bound by the bonds of maya remains in the cycle of birth and death. 5.

It is only through the Guru's prescribed service that man attains name-capital. The person in whose heart the name of God always resides has succeeded (in the journey of life). An account is not asked from him in God's dargah (because no one is responsible for him). A person who accepts God's will (head and forehead) becomes successful at God's rate. 6.


When a person meets a Guru, he gets a deep connection with that God, understands God's will and lives in the will. By always understanding the will of the Lord, one gets a place at His court. Through the Guru's word, his birth and death (cycles) are ended. 7.

(By the blessing of meditation) He who remains above (by the love of inner self Maya) considers everything as (given) by God. The God who has given this body and mind gives it to him. 1.

O Nanak! That man is saved from the cycle of birth and death, he is always absorbed in God who is eternal. 8.2.