ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7। BAARAH MAAHAA ~ THE TWELVE MONTHS: MAAJH, FIFTH MEHL, FOURTH HOUSE: |
ONE UNIVERSAL CREATOR GOD. BY THE GRACE OF THE TRUE GURU: |
In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||