[August 23, 2023, Wednesday 05:00 AM. IST] |
ਸਲੋਕੁ ਮਃ ੩ ॥ |
ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥ |
bu`Dvwr, 7 BwdoN (sMmq 555 nwnkSwhI) | (AMg 514) |
ਸਲੋਕੁ ਮਃ ੩ ॥ |
ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ਵਾਹ ਵਾਹ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ਵਾਹੁ ਵਾਹੁ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧। ਗੁਰੂ ਦੇ ਸ਼ਬਦ ਦੁਆਰਾ ਵਾਹੁ ਵਾਹੁ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ਵਾਹੁ ਵਾਹੁ ਅਖਵਾਉਂਦਾ ਹੈ, ਜੋ ਮਨੁੱਖ ਵਾਹੁ ਵਾਹੁ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ । ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪। |
SHALOK, THIRD MEHL: |
Waaho! Waaho! The Lord Himself causes us to praise Him, through the True Word of the Gurus Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. || 1 || THIRD MEHL: Chanting Waaho! Waaho! the tongue is adorned with the Word of the Shabad. Through the Perfect Shabad, one comes to meet God. How very fortunate are those, who with their mouths, chant Waaho! Waaho! How beautiful are those persons who chant Waaho! Waaho! and worship the Lord in adoration. Waaho! Waaho! is obtained by His Grace; O Nanak, honor is obtained at the Gate of the True Lord. || 2 || PAUREE: Within the fortress of body, are the hard and rigid doors of falsehood, deception and pride. Deluded by doubt, the blind and ignorant self-willed manmukhs cannot see them. They cannot be found by any efforts; wearing their religious robes, the wearers have grown weary of trying. The doors are opened only by the Word of the Gurus Shabad, and then, one chants the Name of the Lord. The Dear Lord is the Tree of Ambrosial Nectar; those who drink in this Nectar are satisfied. || 14 || |
Wednesday, 7th Bhaadon (Samvat 555 Nanakshahi) | (Page 514) |