ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।
(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।
ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2।
ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3।
ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4।
ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।
(God) has given many men silk clothes (to drink) and comfortable beds (to sleep) ; But many (thoughts) do not even get a worn cobweb, and in many houses there is only straw (instead of a bed). 1.
(But) O mind! Why do you quarrel with jealousy? Earn good things and you too will get (this happiness). 1. stay
The potter kneaded the same clay and applied different colors to it (ie, made different types of vessels). (Man) put pearls and pearl goods in some vessel and disease-causing things (alcohol etc.) in another. 2.
Miser is attached to keep wealth, (and) the fool (Shum) says – This wealth is mine. (But when) Jam's stick hits his head, then he decides in a blink of an eye (that in fact this money does not belong to anyone). 3.
A person who is a servant of God, he enjoys happiness by obeying the command of God and is a good devotee in the world (meaning, brings glory), the will of the Lord dwells in his mind, he who loves the Lord is the same. 4.
Kabir says – O saints! Hear, "This wealth, material, etc. is mine" = this thought is rubbish (ie, an immaturity with worldly material cannot last forever) ; (For example, if) the cage is torn open and (a cat) takes away the sparrow, then (the caged bird's) hooves and beak are left behind. are left).5.3. 16.