Ragu Gond Astpadiya Mahla 5 House 2 ।God is one obtained only by grace of Guru
Hey brother! Guru Gobind is (the form of), Guru Gopal is (the form of), who is able to save his servant (from condemnation etc.). 1. Stay. Hey brother! By always bowing your head before the whole Satguru, his darshan fulfills your life-desire, your life becomes successful. Hey brother! Guru remains colored in the color of the name of the Lord who is the knower of everyone's heart, who is universal in all and who is the creator of all. 1.
Hey brother! The Guru instills the love of God in the human beings, they become kings, kings and rich people in the spiritual world. He makes the wicked go astray by wrongdoing the proud. In the mouth of a man who condemns (a servant), the disease (of condemnation) becomes itself, the whole world always praises (that man) (who lies under the shelter of the Guru). 2.
Hey brother! Those people who remain under the shelter of the Guru, the saints have great spiritual joy in their minds, the saints keep the Guru, the Lord, in their hearts. The mouths of the servants who stay with the Guru (in the Hereafter) become bright, but the people who criticize (the Hereafter) are all lost. 3.
Hey brother! A devotee who takes shelter of the Guru continues to praise God and the unfathomable Guru with every breath he takes. Hey brother! To whom all fear and pity are removed, he casts the people who slander the Guru's servants (from his rank) into the pit of low conduct (ie, the slanderers do not like the Guru's rank. The conclusion is that they fall into condemnation after missing the Guru-dar, and they become lower and lower in conduct. 4.
Therefore, O brother!) no human being should condemn the servant of the Guru. Whoever condemns (the good), he himself remains miserable. The Guru's servant always keeps his attention on one God, even Jama-Raj does not come close to him. 5. Hey brother! The servants of the Guru do not hold enmity with anyone, but the people who condemn them are steeped in ego. Servants ask for the good of all, condemning people remain trapped in the misdeeds of their evil Chitwan.
Hey brother! The Guru's Sikh has always placed his head at his Guru's (feet). (For this reason) the servants escape (from the hell of condemnation etc.), but the slanderers keep (themselves in this) hell. 6. O my lord! O dear friend! Hear (I tell you the) immutable rules (which) happen (always) at the rate of God. (Those immutable rules are that) according to the deeds a person does, he gets the fruits. The root of an egoistic man will surely (grow). 7.
Hey Satguru! Desperate men have only you as their refuge. You keep the lodge of your servants by mercy. O Nanak! Say-I go to that Guru for whose sake Ot Chitaran kept my respect (and saved me from censure etc.). 8.1.29. Note: This is the same Astapadi, but with the word 'astapadia' (plural) in the title.
ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥
ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ।੧।ਰਹਾਉ।
ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ। ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ।੧।
ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ। ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ। (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ।੩।
(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ। ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ। ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ।੪।
(ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ। ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ। ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ।੫।
ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ। ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ। ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ। (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ।੬।
ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ। (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ। ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ।੭।
ਹੇ wwਸਤਿਗੁਰੂw! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ। ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ। ਹੇ ਨਾਨਕ! ਆਖ-ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ।੮।੧।੨੯।
ਨੋਟ: ਇਹ ਇੱਕੋ ਹੀ ਅਸਟਪਦੀ ਹੈ, ਪਰ ਸਿਰਲੇਖ ਵਿਚ ਲਫ਼ਜ਼ 'ਅਸਟਪਦੀਆ' (ਬਹੁ-ਵਚਨ) ਦਰਜ ਹੈ।