LISTEN HUKAMNAMA SAHIB

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥


 

ਸੂਹੀ ਮਹਲਾ ੫ ॥ 

ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥


ਸੂਹੀ ਮਹਲਾ ੫ ॥

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩। ਹੇ ਨਾਨਕ! (ਆਖ ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ ।੪।੨੧। 

SOOHEE, FIFTH MEHL:

The city of heaven is where the Saints dwell. They enshrine the Lotus Feet of God within their hearts. || 1 || Listen, O my mind and body, and let me show you the way to find peace, so that you may eat and enjoy the various delicacies of the Lord || 1 || Pause || Taste the Ambrosial Nectar of the Naam, the Name of the Lord, within your mind. Its taste is wondrous it cannot be described. || 2 || Your greed shall die, and your thirst shall be quenched. The humble beings seek the Sanctuary of the Supreme Lord God. || 3 || The Lord dispels the fears and attachments of countless incarnations. God has showered His Mercy and Grace upon slave Nanak. || 4 || 21 || 27 ||