LISTEN HUKAMNAMA SAHIB

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥


ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ 
ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ

ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?

ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ। ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ

(ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ

ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?

ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ

ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ


RAAG SOOHEE, FIRST MEHL, KUCHAJEE ~ THE UNGRACEFUL BRIDE:
ONE UNIVERSAL CREATOR GOD. BY THE GRACE OF THE TRUE GURU:

I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-brides. I know I am unworthy, but isn’t there a night for me as well? || 1 ||