ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।
Hey brother! God is the greatest god (he is, we creatures are his children) He has always protected his children. (Those people who take refuge in him, within them) peace, spiritual stability, happiness and joy arise, their service-meditation becomes successful. 1. Stay. Hey brother! The Lord who has (the most) glory has heard the pleas of his devotees (forever) and has given them the gift of spiritual life by eradicating the disease (from them). 1.
Hey brother! That Lord-Father has blessed us children forever, and has filled us with the power of His name. O Nanak! The Lord-Father has always given us children the fruits we want, we should always be grateful to that Lord. 2.16.80.