ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥
ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ।
ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧।
ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨।
(ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩।
ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।
(ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ। (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ) , ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ।੫।
ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ।੬।
ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ-ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ।੭।
ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ।੮।੧।
hey brother Always remember the Lord of the Universe. Keep the Lord in your heart (make it your) garland. 1. Stay.
In this same (body-) city there are (Kamadik) five thieves living, despite prohibitions (each one of them) rises and runs to steal the spiritual qualities in this city. (Having God in his heart) He who saves (his spiritual qualities) from (these five) the three qualities of Maya and from the ten senses, O Nanak! He obtains eternal salvation (from them). 1.
The Lord of Maya, whose origin is above the influence of Maya, the universe under the influence of Maya, in which the four Vedas are engaged (mentioning the power of Maya), that Maya would easily have gone beyond (those men). is (those who dwell God in their hearts, because) that man, O Nanak! By adding surti to (the feet of) God, they remain alert (from the attacks of Maya). 2.
(This whole world of which Parjat-Prbhu) is spread like flowers, who is the Lord who is the origin of the whole world, whose light is spreading in all beings, who is beyond the influence of maya, whose light is from himself. , that (all-desire-fulfilling) Parjat (-Lord) has become manifest in my heart (and the entanglements of maya have disappeared from within me). (O brother! You also dwell God in your heart, in this way) you will be able to leave most of the tangles of Maya. 3.
O brother who listens to (my) teaching! Listen to what Nanak prays (keep the name of God in your heart, thus you will be able to) renounce the bonds of maya. A person who has the life of one God in his mind does not have to be born and die again and again. 4.
(The man who has settled God in his heart) he can be called a Guru, he can be called a (real) Sikh, he can be called a (real) physician because he understands the diseases of other (spiritual) patients. . With the blessing of God's meditation, the world's business cannot overwhelm him. (Due to Lord's meditation) He is not (trapped) in the bonds of Maya, He is a Grihasti (also) a Yogi. 5.
The man who, with the grace of the Guru, has meditated in his mind on the invisible Lord, the origin of the world, and has attained union with him, has given up lust, anger and ego, he has given up lust, attachment and maya. 6.
Deep communion with God, joining the soul at the Lord's feet - all this can be called the gift of the Lord. In his heart, as if) the honey of the Brahma-form lotus (selection begins) of that (name-amrit honey) juice that man tastes (therefore he is aware of the attacks of maya), (of maya-moha) in sleep) is not oblivious.7.
O Nanak! Who is the Lord with a large liver, who is the letter (Pasara) of all the nether worlds (the whole world of which Parjat-Prhubhu), who is pervading all beings, with the blessing of the Guru's instruction, I have drunk His name-amrit and renounced the poison of Maya. Yes, now I will not be pregnant (birth and death) again and again. 8.1.