ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥
ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।
ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।
ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥
ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।
ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।
ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥
ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।
ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।
ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।
Shalok third mahal
O Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1.
Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind.
O Nanak! The Guru's word is the means to show the effect of Maya, and this word is found in the Guru's head. 2.
(Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all.
Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty (with vices). O Nanak! Aha-) The knower of all hearts, the friend of all, the omnipresent Lord abides by His servant's side.
Hey brother! Seeing spiritual food from the Guru's door, all the people came to the Guru's feet. The Guru removed the ego from everyone's mind. 10.