LISTEN HUKAMNAMA SAHIB

ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ #today #sridarbarsahiba...

 ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ 

ਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ 'ਅਨੰਤ' ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ। 

ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ "ਅਨੰਤ" ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1। 


In (this world-) ocean, the infinite Lord himself is residing, but (apart from that 'infinite') the life engrossed in perishable matter continues to be born and die. The man who walks according to his own will receives great suffering (for he runs after imperishables, abandoning the "infinite") ; Everything exists in this ocean, but it is met by the grace of the Lord. O Nanak! Man gets all the nine treasures if man walks in the will (of the Lord who pervades this ocean). 1.


ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ 

ਅਰਥ: ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ। 

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ। ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ। 


The man who did not walk in the order of Satguru with Siddak Sardha, he (staying) in the ego (in the world) was born (in the world) and lost forever; He who does not enjoy the Lord's name with his tongue, his heart-form Kaul flower has not blossomed. A man who follows his mind continues to eat the marriage (of vices), he remains lost (from real life) and his life is destroyed in the love of illusion. To dwell (in the world) without meditating on the name of one Lord is reprehensible.


ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ। 

ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ।2। 


When the true Lord Himself looks upon Mehar, then man becomes the servant of (the Lord's) servants, walks daily under the command of the Satguru, never leaves the Guru's side, (then) he lives in the world, even as upram. Remains like a cauliflower (grown) in water survives (from the effect of water). O slave Nanak! Just as the treasure of qualities is pleasing to God, so every living being is paying for it. 2.


ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥ 

ਅਰਥ: (ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ = ਇਹ ਗੱਲ ਦੱਸੀ ਨਹੀਂ ਜਾ ਸਕਦੀ) , (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ 'ਪਾਪ' ਕੀਹ ਹੈ ਤੇ 'ਪੁੰਨ' ਕੀਹ ਹੈ) । 


(First when the Lord was in nirguna form) the infinite time was dark (meaning, what form he was then = this matter cannot be told), (then taking the form of sarguna) he himself thought (of the creation of the world); He (the Lord) Himself created creation and Himself gave intelligence (to creatures); (In this way, through human sages, he himself created the Smritis and the Shastras (primary religious books), (in them) classified sin and virtue (ie, told what is 'sin' and what is 'virtue').


ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ। ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ।7।


The man who understands (all this secret) understands, the mind of that man becomes attentive to the true words of the Guru. In every action, the Lord Himself is present, He Himself graciously merges (the living being into Himself). 7.

#faith

#spirituality

#inspiration

#love

#peace

#hope

#gratitude

#blessed

#positivity

#motivation


#Today's hukamnama#Translation Hukamnama Sahib in English Thank you very much for listening and watching on @GSJhampur.Actually the main purpose of this channel is to provide real information and motivate those who are in the depression or feeling loneliness. Myself Gurjit Singh Jhampur was living in the USA and diagnosed with the colon cancer in Feb 2010. Due to my faith in  the Darbar Sahib Amritsar.I decided to move to India to visit Golden Temple. Which was not advised by the doctor. He asked me for chemo but I did not obey his advise and visited Golden Temple on March 22, 2010 and Guru Ram Dass saved me from that decease. Now still I have stiffness and pain but surving and cycling and vlogging and doing podcast at www.anchor.fm under  Audio Gurbani.  I have not motive to become famous or make money but I want to spread the message of Sri Guru Ram Dass ji that if you have strong believe in the place where are you are visiting to redress you problems you must have will power too. Then visit with full devotion the Kirpa of the Guru would be bestowed upon you. It is the game of believe and will power. Those who still waiting for that someone come to you to take you along with him to visit Golden Temple.  Please try,"where there is a will there is a way". 


Brought to you by @ Gs jhampur --

Connect with GS Jhampur» Subscribe to Audio Gurbani:

https://jhampur.com

https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»