LISTEN HUKAMNAMA SAHIB

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ...

 ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ 

ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥

ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।

ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥

ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।

ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥

ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।

ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।


WADAHANS, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The deluded mind is instructed in the Word of the Guru’s Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord’s Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soul-bride, who enjoys her True, Sublime Husband Lord. || 2 || I go and ask the blessed, happy soul-bride, “How did you attain Him — your Husband Lord, my God?” She answers, “My True Husband blessed me with His Glance of Grace; I abandoned the distinction between mine and yours. Dedicate everything — mind, body and soul to the Lord God; this is the way to meet Him, O sister.” If her God gazes upon her with favor, O Nanak, her light merges into the Light. || 3 || I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lord’s humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanak’s mind. || 4 || Let me meet the Guru, my best friend, O Lord; meeting Him, I meditate on the Lord’s Name. I seek the Lord’s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord’s Praises; my mind lives by hearing Your Name. O Nanak, that moment when I forget my Lord and Master — at that moment, my soul dies. || 5 || Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lord’s humble servant and the Lord become One; meditating on the Lord, he blends with the Lord. || 6 || 1 || 3 ||