LISTEN HUKAMNAMA SAHIB

 


AASAA, CHHANT, FIFTH MEHL, FOURTH HOUSE:  

ONE UNIVERSAL CREATOR GOD.  BY THE GRACE OF THE TRUE GURU:  

My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him.  || 1 ||   Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation in my life; I love the Lord, my King. The Lord Master, the Searcher of hearts, blesses me with salvation in my life; He Himself attaches me to His Love. The Lord is the treasure of jewels, the perfect manifestation; He shall not forsake us to go anywhere else. God, the Lord Master, is so accomplished, beauteous, and all-knowing; His gifts are never exhausted. As the fish is enraptured by the water, so is Nanak intoxicated by the Lord.  || 2 ||   As the song-bird yearns for the rain-drop, the Lord, the Lord my King, is the Support of my breath of life. My Lord King is more beloved than all wealth, treasure, children, siblings and friends. The absolute Lord, the Primal Being, is more beloved than all; His condition cannot be known. I shall never forget the Lord, for an instant, for a single breath; through the Word of the Guru’s Shabad, I enjoy His Love. The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off. As the song-bird yearns for the rain-drop, so does Nanak love the Lord.  || 3 ||   Meeting the Lord, my Lord King, my desires are fulfilled. The walls of doubt have been torn down, meeting the Brave Guru, O Lord King. The Perfect Guru is obtained by perfect pre-ordained destiny; God is the Giver of all treasures — He is merciful to the meek. In the beginning, in the middle, and in the end, is God, the most beautiful Guru, the Sustainer of the World. The dust of the feet of the Holy purifies sinners, and brings great joy, bliss and ecstasy. The Lord, the Infinite Lord, has met with Nanak, and his desires are fulfilled.  || 4 || 1 || 3 ||  


ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ 


ਅਰਥ:  (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) । 

ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1।

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ 

ਅਰਥ:  ਹੇ ਮੇਰੇ ਪਿਆਰੇ! ਮੇਰੀਆਂ ਅੱਖਾਂ ਪ੍ਰਭੂ-ਪਤੀ ਦੇ ਦਰਸ਼ਨ ਵਿਚ ਮਸਤ ਹਨ ਜਿਵੇਂ ਪਪੀਹਾ (ਸ੍ਵਾਂਤੀ ਵਰਖਾ ਦੀ) ਬੂੰਦ (ਲਈ ਤਾਂਘਦਾ ਹੈ) । ਹੇ ਮੇਰੇ ਪਿਆਰੇ! ਜਦੋਂ ਮੇਰਾ ਮਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਪੀਂਦਾ ਹੈ ਤਾਂ ਠੰਢਾ-ਠਾਰ ਹੋ ਜਾਂਦਾ ਹੈ। ਹੇ ਮੇਰੇ ਪਿਆਰੇ! ਮੇਰੇ ਸਰੀਰ ਵਿਚ ਉਪਜਿਆ ਹੋਇਆ ਵਿਛੋੜੇ ਦਾ ਦਰਦ ਮੈਨੂੰ ਜਗਾਈ ਰੱਖਦਾ ਹੈ, ਕਿਸੇ ਤਰ੍ਹਾਂ ਭੀ ਮੈਨੂੰ ਨੀਂਦ ਨਹੀਂ ਪੈਂਦੀ। ਹੇ ਨਾਨਕ! (ਆਖ–) ਹੇ ਮੇਰੇ ਪਿਆਰੇ! ਗੁਰੂ ਦੀ ਬਖ਼ਸ਼ੀ ਲਗਨ ਦੀ ਬਰਕਤਿ ਨਾਲ ਮੈਂ ਸੱਜਣ ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ।3। 

ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ 

ਅਰਥ:  ਹੇ ਮੇਰੇ ਪਿਆਰੇ! ਚੇਤ (ਦਾ ਮਹੀਨਾ) ਚੜ੍ਹਦਾ ਹੈ, ਬਸੰਤ (ਦਾ ਮੌਸਮ) ਆਉਂਦਾ ਹੈ, (ਸਾਰਾ ਸੰਸਾਰ ਆਖਦਾ ਹੈ ਕਿ ਇਹ) ਸੋਹਣੀ ਰੁੱਤ (ਆ ਗਈ ਹੈ, ਪਰ) ਹੇ ਮੇਰੇ ਪਿਆਰੇ! ਪ੍ਰਭੂ-ਪਤੀ (ਦੇ ਮਿਲਾਪ) ਤੋਂ ਬਿਨਾ (ਮੇਰੇ ਹਿਰਦੇ ਦੇ) ਵੇਹੜੇ ਵਿਚ ਧੂੜ ਉੱਡ ਰਹੀ ਹੈ। ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ) ਆਸ ਉੱਠ ਰਹੀ ਹੈ, (ਮੈਂ ਦੁਨੀਆ ਦੇ ਭਾ ਦੀ ਸੋਹਣੀ ਬਸੰਤ ਰੁੱਤ ਵਲੋਂ) ਉਦਾਸ ਹਾਂ, ਮੇਰੀਆਂ ਦੋਵੇਂ ਅੱਖਾਂ (ਬਸੰਤ ਦੇ ਖੇੜੇ ਨੂੰ ਵੇਖਣ ਦੇ ਥਾਂ ਪ੍ਰਭੂ-ਪਤੀ ਦੇ ਦਰਸਨ ਦੀ ਉਡੀਕ ਵਿਚ) ਜੁੜੀਆਂ ਪਈਆਂ ਹਨ। 

ਨਾਨਕ (ਆਖਦਾ ਹੈ– ਹੁਣ) ਹੇ ਮੇਰੇ ਪਿਆਰੇ! ਗੁਰੂ ਨਾਨਕ ਨੂੰ ਵੇਖ ਕੇ (ਮੇਰੀ ਜਿੰਦ ਇਉਂ) ਖਿੜ ਪਈ ਹੈ ਜਿਵੇਂ ਮਾਂ ਆਪਣੇ ਪੁੱਤਰ ਨੂੰ ਵੇਖ ਕੇ ਖਿੜ ਪੈਂਦੀ ਹੈ।4। 

ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ 

ਅਰਥ:  ਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ, ਮੈਂ ਉਸ ਗੁਰੂ ਤੋਂ ਸਦਕੇ ਜਾਂਦੀ ਹਾਂ ਜਿਸ ਨੇ ਮੈਨੂੰ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦਿੱਤਾ ਹੈ। ਹੇ ਮੇਰੇ ਪਿਆਰੇ! ਪ੍ਰਭੂ ਨੇ ਮੇਰੀਆਂ ਸਾਰੀਆਂ ਆਸਾਂ ਪੂਰੀਆਂ ਕਰ ਦਿੱਤੀਆਂ ਹਨ, ਪ੍ਰਭੂ ਪਾਸੇ ਮੈਂ ਮਨ-ਚਿਤਵਿਆ ਫਲ ਪਾ ਲਿਆ ਹੈ। 

ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! ਜਿਸ (ਵਡ-ਭਾਗੀ ਮਨੁੱਖ ਉਤੇ) ਪਰਮਾਤਮਾ ਦਇਆਵਾਨ ਹੁੰਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।5। 

ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥ {

ਅਰਥ:  ਹੇ ਪਿਆਰੇ! ਪਰਮਾਤਮਾ ਤੋਂ ਬਿਨਾ (ਕਿਸੇ ਹੋਰ ਨਾਲ) ਮੈਂ ਪ੍ਰੇਮ (ਦੀ ਖੇਡ) ਨਹੀਂ ਖੇਡਾਂਗੀ। (ਹੇ ਪਿਆਰੇ! ਦੱਸ) ਮੈਂ ਕਿਵੇਂ ਗੁਰੂ ਨੂੰ ਲੱਭਾਂ ਜਿਸ ਦੀ ਰਾਹੀਂ ਹੀ ਮੈਂ ਤੇਰਾ ਦਰਸ਼ਨ ਕਰ ਸਕਾਂਗੀ। 

ਹੇ ਪਿਆਰੇ ਦਾਤਾਰ ਹਰੀ! ਮੈਨੂੰ ਗੁਰੂ ਮਿਲਾ, ਗੁਰੂ ਦੀ ਰਾਹੀਂ ਹੀ ਮੈਂ ਤੇਰਾ ਦਰਸਨ ਕਰ ਸਕਾਂਗੀ। 

ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! (ਜਿਸ ਵਡ-ਭਾਗੀ ਦੇ) ਮੱਥੇ ਉਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ਉਸ ਨੂੰ ਗੁਰੂ ਮਿਲ ਪੈਂਦਾ ਹੈ।6।14। 21।

 


  

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿ...

ਅੱਜ ਦਾ ਹੁਕਮਨਾਮਾ ਸਾਹਿਬ | May 17 | 2024


 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Today’s Hukamnama Sahib | May 16#sriharmandersahib #hukamnamasahib

ਸੰਗਰਾਂਦ ਦਾ ਹੁਕਮਨਾਮਾ ਸਾਹਿਬ


ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ 

ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।

ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Jayt’h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God’s Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt’h, the playful Husband Lord meets her, upon whose forehead such good destiny is recorded. || 4 ||


Today's Hukamnama Sahib | May 14 | 2024 #sriharmandersahib #hukamnamasahib


ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

May 13 | 2024 | Hukamnama Sahib

May 12 | 2024 | Hukamnama Sahib#hukamnamasahib #punjabi #sriharmandersahib

ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪||

O (my) mind! By chanting the name of God, (this name from the world-ocean) will be removed. (God's name) destroys all the sins (committed) of many souls, God makes (the meditator) pass across the world-ocean. 1. Stay.
(O brother!) The Master-Lord dwells in (our) body-city, (yet) He has no fear, He has no enmity, He has no particular shape. God dwells (always) close to us, (but we) do not see (yes,) He is found green with the grace of the Guru. 1.

(With Guru's Bakhshi Mati, it is understood that) God Himself is the Diamond, Himself the Gem, Himself (the one who wields it) is the King, is the Seraph, He Himself has created this universe. O Nanak! The person on whom God favors, that person speaks his name, that person becomes the moneylender (of the name-gem), he continues to trade (this name-gem) forever. 2.4.

ਹੇ (ਮੇਰੇਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ।

(ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧।

(ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪।

ਗੋਂਡ ॥ਖਸਮੁ ਮਰੈ ਤਉ ਨਾਰਿ ਨ ਰੋਵੈ ॥ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾ...

Today's Hukamnama Sahib #sriharmandersahib #hukamnamasahib

 The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||