ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
ਅਰਥ: ਹੇ ਨਾਨਕ! (ਆਖ–) ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ, ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤਿ ਕਰਦਾ ਰਹਾਂ।1।
(ਹੇ ਭਾਈ!) ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ) । ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ–) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ। ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ। ਨਾਨਕ ਬੇਨਤੀ ਕਰਦਾ ਹੈ– (ਹੇ ਭਾਈ!) ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।1।
ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥
ਅਰਥ: ਹੇ ਸਖੀ! ਜਦੋਂ ਮੈਂ ਪ੍ਰਭੂ ਨੂੰ (ਆਪਣੇ ਵਲ) ਆਉਂਦਾ ਸੁਣਿਆ, ਤਾਂ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ, ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਸਜਾਵਟ ਬਣ ਗਈ।
ਹੇ ਸਖੀ! ਜਿਨ੍ਹਾਂ ਵਡ-ਭਾਗੀਆਂ ਨੂੰ ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਚਾਵਾਂ ਨਾਲ ਖ਼ੁਸ਼ੀਆਂ ਨਾਲ ਆਨੰਦ ਨਾਲ ਭਰ ਜਾਂਦੇ ਹਨ। ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ = ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ। (ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਪ੍ਰਭੂ ਦਾ ਧਿਆਨ ਧਰਦੇ ਹਨ, ਉਹਨਾਂ ਦੇ ਮਨ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਗੁਰੂ ਪਰਮਾਤਮਾ ਨਾਲ ਉਹਨਾਂ ਦਾ ਮਿਲਾਪ ਕਰਾਣ ਲਈ) ਭਲਾ ਸੰਜੋਗ ਬਣਾ ਦੇਂਦਾ ਹੈ, ਚੰਗਾ ਮੁਹੂਰਤ ਕੱਢ ਦੇਂਦਾ ਹੈ।
ਨਾਨਕ ਬੇਨਤੀ ਕਰਦਾ ਹੈ– ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ ਆਨੰਦ ਬਣ ਜਾਂਦੇ ਹਨ, ਹੁਲਾਰਾ ਬਣਿਆ ਰਹਿੰਦਾ ਹੈ।2।
ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥
ਅਰਥ: ਸਹੇਲੀਆਂ ਮਿਲ ਕੇ (ਮੈਨੂੰ) ਪੁੱਛਦੀਆਂ ਹਨ ਕਿ ਖਸਮ-ਪ੍ਰਭੂ ਦੀ ਕੋਈ ਨਿਸ਼ਾਨੀ ਦੱਸ। ਮੈਂ ਉਸ ਦੇ ਮਿਲਾਪ ਦੇ ਆਨੰਦ ਵਿਚ ਮਗਨ ਤਾਂ ਹਾਂ, ਉਸ ਦੇ ਪ੍ਰੇਮ ਨਾਲ ਮੇਰਾ ਹਿਰਦਾ ਭਰਿਆ ਹੋਇਆ ਭੀ ਹੈ, ਪਰ ਮੈਂ ਉਸ ਦੀ ਕੋਈ ਨਿਸ਼ਾਨੀ ਦੱਸਣਾ ਨਹੀਂ ਜਾਣਦੀ। (ਮੇਰੇ ਉਸ) ਕਰਤਾਰ ਦੇ ਗੁਣ ਡੂੰਘੇ ਹਨ ਗੁੱਝੇ ਹਨ ਬੇਅੰਤ ਹਨ, ਵੈਦ ਭੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ, (ਉਸ ਦੇ ਸੇਵਕ) ਉਸ ਦੀ ਭਗਤੀ ਦੇ ਰੰਗ ਵਿਚ ਉਸਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਧਿਆਨ ਧਰ ਕੇ ਸਦਾ ਉਸ ਮਾਲਕ ਦੇ ਗੁਣ ਗਾਂਦੇ ਰਹਿੰਦੇ ਹਨ।
ਨਾਨਕ ਬੇਨਤੀ ਕਰਦਾ ਹੈ– ਜੇਹੜੀ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਪ੍ਰੇਮ ਦੇ ਰੰਗ ਵਿਚ ਰੰਗੀ ਜਾਂਦੀ ਹੈ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ, ਉਹ ਆਪਣੇ ਉਸ ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਸ੍ਰੇਸ਼ਟ ਗਿਆਨ ਵਾਲਾ ਹੈ ਜੋ ਸਭ ਵਿਚ ਵਿਆਪਕ ਹੈ।3।
ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥
ਅਰਥ: ਹੇ ਭਾਈ! ਪਰਮਾਤਮਾ ਦੇ ਭਗਤ (ਹਰਿ-ਜਨ) ਜਦੋਂ ਪਰਮਾਤਮਾ ਦੇ ਸੁਖਦਾਈ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਣ ਲੱਗ ਪੈਂਦੇ ਹਨ ਤਾਂ (ਉਹਨਾਂ ਦੇ ਅੰਦਰ ਸ਼ੁਭ ਗੁਣ) ਮਿੱਤਰ ਵਧਦੇ ਫੁੱਲਦੇ ਹਨ, ਉਹਨਾਂ ਦੇ ਦੁੱਖ (ਤੇ ਕਾਮਾਦਿਕ) ਵੈਰੀ ਨੱਸ ਜਾਂਦੇ ਹਨ। ਆਤਮਕ ਅਡੋਲਤਾ ਦੇ ਸੁਖ ਉਹਨਾਂ ਦੇ ਅੰਤਰ ਮੌਲਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹ ਪ੍ਰਸੰਨ-ਚਿੱਤ ਰਹਿੰਦੇ ਹਨ, ਪਰ ਇਹ ਸਾਰੀ ਮੇਹਰ ਪ੍ਰਭੂ ਨੇ ਆਪ ਹੀ ਕੀਤੀ ਹੁੰਦੀ ਹੈ। (ਆਪਣੇ ਸੇਵਕਾਂ ਤੇ ਪ੍ਰਭੂ ਮੇਹਰ ਕਰਦਾ ਹੈ) ਉਹ ਸੇਵਕ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਤੇ ਜਗਤ ਦੇ ਮਾਲਕ ਪ੍ਰਭੂ ਨੂੰ ਮਿਲ ਪੈਂਦੇ ਹਨ। ਹੇ ਭਾਈ! ਸੰਤ ਜਨਾਂ ਵਾਸਤੇ (ਜੀਵਨ ਦੇ ਇਹ) ਭਲੇ ਦਿਨ ਆਏ ਹੁੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਚਰਨ ਪਰਸਦੇ ਰਹਿੰਦੇ ਹਨ।
ਨਾਨਕ ਬੇਨਤੀ ਕਰਦਾ ਹੈ– ਪਰਮਾਤਮਾ ਦੇ ਸੇਵਕ ਮਾਲਕ-ਪ੍ਰਭੂ ਦੀ ਸਰਨ ਆ ਕੇ ਸਦਾ ਲਈ ਉਸ ਨਾਲ ਪ੍ਰੀਤਿ ਨਿਬਾਹੁੰਦੇ ਹਨ।4।1।10।
O Nanak! (Akh-) O God! Please, let me forget the name of Vira for a moment, let me always think of Bhant, keep chanting the name of Gobind, let me be the holy companion of the Guru. 1.
(O brother!) The stars shine in the dew-soaked night (in Akhya) (Thus, the lovers of the Lord write beautiful spiritual qualities in the miraculous art of a heart soaked in love). Saints dear to my Rama (blessed by meditation) stay alert. Saints of the Lord are always alert, they meditate on the name of the Hari Atma Prabhu. Saints meditate on the beautiful tender feet of the Lord in their hearts (and, at different times, O Lord, they are always far from our hearts). Sant Jan is showing all his sorrows by giving up the honor of his mind, getting rid of attachment and disorder. Nanak pleads – (O brother!) Beloved saints of the Lord Prabhu Das are ever aware (of Maya circles).
O Sakhi! When I heard the Lord coming (to me), joy arose in my heart, my heart became an ornament on the beautiful sedge.
O Sakhi! Those who meet the auspicious lord, their hearts are filled with joy and happiness. They remain attached to the limbs (feet) of the Lord, their sorrows are removed, their life their mind their body = all become green (with spiritual life). (By falling on the Guru's head) Those people who meditate on the Lord, every desire of their mind is fulfilled (to unite them with the Guru God).
Nanak requests - those who meet the Lord, all the joys in their hearts, the encouragement remains. 2.
The friends together ask (me) to tell me any sign of Khasam-Prabhu. I am engrossed in the joy of his union, my heart is filled with his love, but I do not know any sign of him. The merits of (my) Creator are deep, mysterious and endless, even the physicians cannot find the end of His merits, (His servants) by joining in His love in the color of His devotion, always paying attention to Him. Gunas keep singing.
Nanak pleads – The living woman who is colored in the color of the love of that Khasam-Lord, she remains immersed in spiritual stability, she becomes dear to her Lord who is the possessor of all virtues, who has supreme knowledge. which is universal in all.3.
Hey brother! When God's devotees (Hari-Jana) start singing beautiful songs of God's soothing praise, then (the auspicious qualities within them) friends flourish, their sorrows (and lustful) enemies disappear. The happiness of spiritual calmness flows between them, with the blessing of God's name they remain happy, but all this grace is done by the Lord himself. (The Lord has mercy on His servants) Those servants remain attached to the feet of God (from the attacks of vices) are always alert, and the lord of the world meets the Lord. Hey brother! Good days have come for the saints, they stay in spiritual stability and pour the treasures of all virtues at the Lord's feet.
Nanak requests - God's servants come to the abode of the Lord-Lord and love him forever. 4.1.10.