LISTEN HUKAMNAMA SAHIB

September 28, 2024


  ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 


ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।


ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।


ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।


ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।


ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।


ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।


ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।


SORAT’H, FIFTH MEHL:


The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares an


Brought to you by @ Gs jhampur ------------------------------------------------------------


Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ਅ...

Sep 25 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ   ੴ ਸਤਿਗੁਰ ਪ੍ਰ...

 

ਟੋਡੀ ਮਹਲਾ  ਘਰੁ  ਦੁਪਦੇ     ਸਤਿਗੁਰ ਪ੍ਰਸਾਦਿ  ਮਾਗਉ ਦਾਨੁ ਠਾਕੁਰ ਨਾਮ  ਅਵਰੁ ਕਛੂ ਮੇਰੈ ਸੰਗਿ  ਚਾਲੈ ਮਿਲੈਕ੍ਰਿਪਾ ਗੁਣ ਗਾਮ ੧॥ ਰਹਾਉ  ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ  ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ  ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ੨॥੧॥੬॥

ਅਰਥਹੇ ਮਾਲਕ ਪ੍ਰਭੂਮੈਂ (ਤੇਰੇ ਪਾਸੋਂ ਤੇਰੇਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈਹੁਕੂਮਤਧਨਤੇਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ ਮਨੁੱਖ (ਇਹਨਾਂ ਦੀ ਖ਼ਾਤਰਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈਪਰ ਉਸ ਦੇ ਸਾਰੇ ਕੰਮਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||


ਨਾਮ ਸਿਮਰਨ ਤੇ ਚਮਤਕਾਰ

https://youtu.be/2DAMcVLQNUY


ਨੁਸਖਾ ਫਟਕੜੀ ਵਾਲਾ#punjabi #fatkadi#health#viral-videos ਨੁਸਖਾ ਫਟਕੜੀ ਵਾਲਾ#punjabi #fatkadi#health#viralvideos

https://youtu.be/jcOw1pbpd-s


(ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਅੰਦਰਲਾ ਮਨਮੋਹਣਾ ਦਿ੍ਸ਼)INSIDE KARTARPUR SAHIB AND HISTORY


(ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਅੰਦਰਲਾ ਮਨਮੋਹਣਾ ਦਿ੍ਸ਼)INSIDE KARTARPUR SAHIB AND HISTORY

https://youtu.be/pb8fm4JWIFg


Kirtan Sohila Sahib ​⁠@gs jhampur


Kirtan Sohila Sahib @GSJhampur

https://youtu.be/RmP3PaUk5ck

Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨ...


 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਅਰਥਹੇ ਸੰਤ ਜਨੋਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾਕੋਈ ਹੋਰ (ਰਾਖਾਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇਪੂਰੀ ਤਰ੍ਹਾਂ (ਮੇਰੀਇੱਜ਼ਤ ਰੱਖ ਲਈ ਹੈ। ਹੇ ਭਾਈ!l ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋਪਿਆਰੇ ਪ੍ਰਭੂ ਨੇ (ਜੀਵਾਂ ਨੂੰਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰਰੱਖਿਆ ਹੋਇਆ ਹੈ। ਹੇ ਦਾਸ ਨਾਨਕਆਖ-ਜਦੋਂ ਭੀ ਕਿਸੇ ਨੇਪਰਮਾਤਮਾ ਦਾ ਨਾਮ ਸਿਮਰਿਆਤਦੋਂ ਉਸ ਨੇ ਆਪਣੇ ਸਾਰੇ ਦੁੱਖਦੂਰ ਕਰ ਲਏ।੨।੫।੬੯।

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||


ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅ...

 ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

ਬਿਲਾਵਲੁ ਮਹਲਾ ੫ ॥

ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ।

(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧।

(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨਕ! ਆਖ-) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ।੨।੨।੧੨੯।

BILAAVAL, FIFTH MEHL:  

 


My ego is gone; I have obtained the Blessed Vision of the Lord’s Darshan. I am absorbed in my Lord and Master, the help and support of the Saints. Now, I hold tight to His Feet.  || 1 ||  Pause  ||   My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord.  || 1 ||   I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord.  || 2 || 2 || 129 ||  


Sep 19 | 2024 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ...

Sep 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾ...

  ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ 

ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।

ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।

SORAT’H, FIFTH MEHL:

As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||

Sep 17 | 2024 |#hukamnamasahib| ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤ...

ਸਲੋਕੁ ਮਃ   ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ  ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈਕਪਟੇ ਖਪਹਿ ਖਪਾਹੀ  ਸਤਿਗੁਰ ਕਾ ਭਾਣਾ ਚਿਤਿ  ਆਵੈ ਆਪਣੈ ਸੁਆਇ ਫਿਰਾਹੀ  ਕਿਰਪਾ ਕਰੇ ਜੇ ਆਪਣੀ ਤਾ ਨਾਨਕਸਬਦਿ ਸਮਾਹੀ ੧॥ਮਃ   ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ  ਅਨਦਿਨੁ ਜਲਤ ਰਹਹਿ ਦਿਨੁਰਾਤੀ ਹਉਮੈ ਖਪਹਿ ਖਪਾਹਿ  ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ  ਕੋਈ ਜਾਹਿ  ਓਇ ਆਪਿ ਦੁਖੀ ਸੁਖੁ ਕਬਹੂ ਪਾਵਹਿ ਜਨਮਿ ਮਰਹਿ ਮਰਿ ਜਾਹਿ  ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ੨॥ ਪਉੜੀ  ਸੰਤ ਭਗਤਪਰਵਾਣੁ ਜੋ ਪ੍ਰਭਿ ਭਾਇਆ  ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ  ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ  ਸੰਤ ਜਨਾਕੀ ਧੂਰਿ ਮਸਤਕਿ ਲਾਇਆ  ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ੨੬॥ 

ਅਰਥ: (ਮਨਮੁਖ ਦੇਹਿਰਦੇ ਵਿਚ ਅਗਿਆਨ ਹੈ, (ਉਸ ਦੀਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂਹੁੰਦਾਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪਦੁਖੀਹੁੰਦੇ ਹਨ (ਤੇ ਹੋਰਨਾਂ ਨੂੰਦੁਖੀ ਕਰਦੇ ਹਨਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵਭਾਣਾ ਨਹੀਂ ਮੰਨਦੇਤੇਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨਹੇ ਨਾਨਕਜੇ ਹਰੀ ਆਪਣੀ ਮੇਹਰ ਕਰੇਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾਹਰ ਵੇਲੇ ਦਿਨ ਰਾਤ(ਮਾਇਆ ਵਿਚਸੜਦੇ ਰਹਿੰਦੇ ਹਨਅਹੰਕਾਰ ਵਿਚ ਆਪ ਦੁਖੀ ਹੁੰਦੇ ਹਨਹੋਰਨਾਂ ਨੂੰ ਦੁਖੀ ਕਰਦੇ ਹਨਉਹਨਾਂ ਦੇ ਅੰਦਰ ਲੋਭ-ਰੂਪਵੱਡਾ ਹਨੇਰਾ ਹੁੰਦਾ ਹੈਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨਕਦੇ ਸੁਖੀ ਨਹੀਂ ਹੁੰਦੇਸਦਾਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨਉਹ ਸੰਤ ਹਨਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮਸਿਮਰਦੇ ਹਨਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇਹਨ। ਹੇ ਨਾਨਕਇਹੋ ਜਿਹੇ ਮਨੁੱਖਹਰੀ (ਦੇ ਭਜਨ-ਰੂਪਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||