LISTEN HUKAMNAMA SAHIB

Oct 05 | 2024 | Hukamnama Sahib | ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾ...

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ {ਪੰਨਾ 860}


ਹੇ ਮੇਰੇ ਮਨ! ਸਦਾ) ਪਰਮਾਤਮਾ ਉਤੇ ਭਰੋਸਾ ਰੱਖਣਾ ਚਾਹੀਦਾ ਹੈ, ਕਿਉਂਕਿ, ਹੇ ਮੇਰੇ ਮਨ! ਜਿੱਥੇ ਭੀ ਜਾਈਏ, ਉਹ ਮੇਰਾ ਮਾਲਕ-ਪ੍ਰਭੂ ਸਦਾ ਅੰਗ-ਸੰਗ ਰਹਿੰਦਾ ਹੈ, ਤੇ, ਉਹ ਪ੍ਰਭੂ ਆਪਣੇ ਦਾਸਾਂ ਦੀ ਆਪਣੇ ਸੇਵਕਾਂ ਦੀ ਇੱਜ਼ਤ ਰੱਖਦਾ ਹੈ।੧।ਰਹਾਉ।

ਹੇ ਮੇਰੇ ਮਨ! ਜੇਹੜਾ ਹਰੀ ਇਕ ਖਿਨ ਵਿਚ ਸਾਰੇ ਪਾਪ ਨਾਸ ਕਰ ਸਕਦਾ ਹੈ, ਸਦਾ ਉਸ ਨੂੰ ਸਿਮਰਨਾ ਚਾਹੀਦਾ ਹੈ, ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਮਨ! ਜੇ ਪਰਮਾਤਮਾ ਨੂੰ ਛੱਡ ਕੇ ਕਿਸੇ ਹੋਰ ਦੀ (ਸਹਾਇਤਾ ਦੀ) ਆਸ ਰੱਖੀਏ, ਤਾਂ ਉਹ ਪਰਮਾਤਮਾ (ਜੀਵ ਦੀ ਉਸ) ਸਾਰੀ ਕੀਤੀ ਮੇਹਨਤ ਨੂੰ ਅਸਫਲ ਕਰ ਦੇਂਦਾ ਹੈ, ਜ਼ਾਇਆ ਕਰ ਦੇਂਦਾ ਹੈ। ਸੋ, ਹੇ ਮੇਰੇ ਮਨ! ਸਾਰੇ ਸੁਖ ਦੇਣ ਵਾਲੇ ਮਾਲਕ ਹਰੀ ਦਾ ਸਿਮਰਨ ਕਰਿਆ ਕਰ, ਉਸ ਦਾ ਸਿਮਰਨ ਕਰਨ ਨਾਲ ਸਾਰੀ ਤ੍ਰਿਸ਼ਨਾ-ਭੁੱਖ ਲਹਿ ਜਾਂਦੀ ਹੈ।੧।

ਹੇ ਭਾਈ! ਜੇ ਤੂੰ ਆਪਣਾ ਕੋਈ ਦੁੱਖ-ਦਰਦ (ਪ੍ਰਭੂ ਨੂੰ ਛੱਡ ਕੇ) ਹੋਰਨਾਂ ਅੱਗੇ ਪੇਸ਼ ਕਰਦਾ ਫਿਰੇਂਗਾ, ਤਾਂ ਉਹ ਲੋਕ ਅੱਗੋਂ ਆਪਣੇ ਅਨੇਕਾਂ ਦੁੱਖ-ਦਰਦ ਸੁਣਾ ਦੇਣਗੇ। ਹੇ ਭਾਈ! ਆਪਣਾ ਹਰੇਕ ਦੁੱਖ-ਦਰਦ ਆਪਣੇ ਮਾਲਕ ਪਰਮਾਤਮਾ ਪਾਸ ਹੀ ਬਿਆਨ ਕਰ, ਉਹ ਤਾਂ ਤੇਰੇ ਸਾਰੇ ਦੁੱਖ ਤੁਰਤ ਕੱਟ ਕੇ ਰੱਖ ਦੇਵੇਗਾ। ਹੇ ਭਾਈ! ਜੇ ਇਹੋ ਜਿਹੇ ਸਮਰੱਥ ਪ੍ਰਭੂ ਨੂੰ ਛੱਡ ਕੇ ਆਪਣੀ ਪੀੜਾ ਹੋਰਨਾਂ ਅੱਗੇ ਪੇਸ਼ ਕੀਤੀ ਜਾਇਗੀ, ਹੋਰਨਾਂ ਪਾਸ ਆਖ ਕੇ, ਹੇ ਮਨ! ਸ਼ਰਮਿੰਦਾ ਹੋਣਾ ਪੈਂਦਾ ਹੈ।੨।

ਹੇ ਮੇਰੇ ਮਨ! ਦੁਨੀਆ ਵਾਲੇ ਇਹ ਸਾਕ-ਅੰਗ, ਮਿੱਤਰ, ਭਰਾ ਜੇਹੜੇ ਭੀ ਦਿੱਸਦੇ ਹਨ, ਇਹ ਤਾਂ ਆਪੋ ਆਪਣੀ ਗ਼ਰਜ਼ ਦੀ ਖ਼ਾਤਰ ਹੀ ਮਿਲਦੇ ਹਨ। ਜਦੋਂ ਉਹਨਾਂ ਦੀ ਗ਼ਰਜ਼ ਪੂਰੀ ਨਾਹ ਹੋ ਸਕੇ, ਤਦੋਂ ਉਹਨਾਂ ਵਿਚੋਂ ਕੋਈ ਭੀ ਨੇੜੇ ਨਹੀਂ ਛੁੰਹਦਾ। ਸੋ, ਹੇ ਮੇਰੇ ਮਨ! ਦਿਨ ਰਾਤ ਹਰ ਵੇਲੇ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹੁ, ਉਹੀ ਹਰੇਕ ਦੁਖ ਸੁਖ ਵਿਚ ਤੈਨੂੰ ਪੁੱਕਰ ਸਕਦਾ ਹੈ।੩।

ਹੇ ਮੇਰੇ ਮਨ! ਜੇਹੜਾ ਕੋਈ ਅੰਤਲੇ ਸਮੇ (ਮੌਤ ਪਾਸੋਂ ਸਾਨੂੰ) ਬਚਾ ਨਹੀਂ ਸਕਦਾ, ਉਸ ਦਾ ਭਰੋਸਾ ਨਹੀਂ ਕਰਨਾ ਚਾਹੀਦਾ। ਗੁਰੂ ਦਾ ਉਪਦੇਸ਼ ਲੈ ਕੇ (ਗੁਰੂ ਦੀ ਸਿੱਖਿਆ ਉਤੇ ਤੁਰ ਕੇ) ਪਰਮਾਤਮਾ ਦਾ ਨਾਮ-ਮੰਤ੍ਰ ਜਪਿਆ ਕਰ। ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਦਾ ਪਿਆਰ ਵੱਸਦਾ ਹੈ, ਉਹਨਾਂ ਨੂੰ ਪਰਮਾਤਮਾ ਅਖ਼ੀਰ ਵੇਲੇ (ਜਮਾਂ ਦੇ ਡਰ ਤੋਂ) ਛੁਡਾ ਲੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ। (ਦੁੱਖਾਂ ਕਲੇਸ਼ਾਂ ਤੋਂ) ਬਚਣ ਦਾ ਇਹੀ ਪੱਕਾ ਵਸੀਲਾ ਹੈ।੪।੨।

Oh my mind! Always) trust in God, because, oh my heart! Wherever we go, that Lord is always with me, and that Lord respects his slaves and his servants. 1. Stay.


Oh my mind! He who can destroy all sins in one stroke, should always meditate on him, should always focus on him. O mind! If we hope for help from someone other than God, then God will make all the hard work (of the creature) fail, waste it.

So, oh my mind! By meditating on Lord Hari, the giver of all happiness, by meditating on him, all hunger and thirst are removed. 1.


Hey brother! If you continue to present any of your pains and sufferings to others (except the Lord), then those people will share their many pains and sufferings later. Hey brother! Express all your sorrows and pains to your Lord God, He will remove all your sorrows immediately.


Hey brother! If you leave such a capable Lord and present your pain to others, saying to others, O mind! One has to be ashamed. 2.


Oh my mind! These worldly members, friends, brothers, whatever they appear to be, they only meet for their own sake. When their desire is not fulfilled, then none of them comes close.


So, oh my mind! Keep meditating on your Lord all the time day and night, He can call you in every sorrow and happiness. 3. Oh my mind! He who cannot save (us from death) at the last time, should not be trusted.


Chant the name-mantra of God by taking the instruction of the Guru (following the teachings of the Guru). The people in whose hearts the love of God dwells, God saves them (from the fear of the world) at the last time. O slave Nanak! Say-) O Saints! Always chant the name of God. This is the surest means of escape (from sufferings and hardships). 4.2. हे मन! हमेशा) भगवान पर भरोसा रखो, क्योंकि, हे मेरे दिल! हम जहां भी जाते हैं, वह प्रभु हमेशा मेरे साथ रहता है, और वह प्रभु अपने दासों और सेवकों का सम्मान करता है। 1. रहो.


हे मन! जो एक ही झटके में सारे पापों को नष्ट कर सकता है, उसका सदैव ध्यान करना चाहिए, सदैव उसी पर ध्यान केन्द्रित करना चाहिए। रे मन! यदि हम ईश्वर के अतिरिक्त किसी अन्य से सहायता की आशा करेंगे तो ईश्वर (प्राणी की) सारी मेहनत विफल कर देगा, बर्बाद कर देगा।

तो हे मन! सभी सुखों के दाता श्रीहरि का ध्यान करने से, उनका ध्यान करने से सारी भूख-प्यास दूर हो जाती है। 1.


अरे भइया! यदि आप अपना कोई भी दुःख व कष्ट दूसरों को (भगवान को छोड़कर) बताते रहेंगे तो वही लोग बाद में अपने अनेक दुःख व कष्ट बाँटेंगे। अरे भइया! अपने सभी दुख-दर्द अपने प्रभु ईश्वर को बताएं, वह तुरंत आपके सभी दुख दूर कर देंगे।


अरे भइया! यदि आप ऐसे समर्थ प्रभु को छोड़कर दूसरों के सामने अपना दर्द प्रस्तुत करते हैं और दूसरों से कहते हैं कि हे मन! शर्मिंदा होना पड़ेगा. 2.


हे मन! ये सांसारिक सदस्य, मित्र, भाई, जो कुछ भी दिखते हैं, केवल अपने लिए ही मिलते हैं। जब उनकी चाहत पूरी नहीं होती तो उनमें से कोई भी करीब नहीं आता.


तो हे मन! दिन-रात हर वक्त अपने प्रभु का ध्यान करते रहो, वह हर दुख-सुख में तुम्हें बुला सकते हैं। 3. हे मन! जो अन्त समय में (हमें मृत्यु से) नहीं बचा सकता, उस पर विश्वास नहीं करना चाहिए।


गुरु की आज्ञा लेकर (गुरु की शिक्षा का पालन करते हुए) भगवान के नाम-मंत्र का जाप करें। जिन मनुष्यों के हृदय में ईश्वर का प्रेम रहता है, अन्त समय में ईश्वर उन्हें (संसार के भय से) बचा लेते हैं। हे दास नानक! कहो-) हे संतों! सदैव भगवान का नाम जपें। यह (कष्टों और कष्टों से) मुक्ति का अचूक उपाय है। 4.2.


ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ...

Oct 03 | 2024 | Hukamnama Sahib | ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹ...

   ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ 

ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।

ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ 

ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।

ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ 

ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।

ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ 

ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।

ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥


ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।


Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.

That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.

You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.

The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.

O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God

Oct 02 | 2024 | #Hukamnama Sahib | ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ...

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 || 

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹ...