LISTEN HUKAMNAMA SAHIB

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥

 

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ 

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।

ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥

ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।

ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ 

ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।

ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।

(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l


Salok  Fifth Mahalla 

My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1l

Our (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2l

Pauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).

This whole creation is the abode of the Lord, whose abode is the highest, which is inaccessible and infinite, the saints attach (our) love to that God.


(O brother!) Day and night one should meditate on the Lord with folded hands, when the Lord Himself is kind, the company of His devotees would be obtained.l9l

   

ਧਨਾਸਰੀ ਮਹਲਾ  ਘਰੁ  ਚਉਪਦੇ

 ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ 

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ  ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ੧॥ ਸਾਹਿਬੁ ਮੇਰਾ ਨੀਤ ਨਵਾ ਸਦਾਸਦਾ ਦਾਤਾਰੁ ੧॥ ਰਹਾਉ  ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ  ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ੨॥ ਦਇਆਲ ਤੇਰੈ ਨਾਮਿ ਤਰਾ  ਸਦ ਕੁਰਬਾਣੈ ਜਾਉ ੧॥ ਰਹਾਉ  ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ  ਤਾ ਕੀ ਸੇਵਾ ਸੋਕਰੇ ਜਾ ਕਉ ਨਦਰਿ ਕਰੇ ੩॥ ਤੁਧੁ ਬਾਝੁ ਪਿਆਰੇ ਕੇਵ ਰਹਾ  ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ  ਦੂਜਾ ਨਾਹੀਕੋਇ ਜਿਸੁ ਆਗੈ ਪਿਆਰੇ ਜਾਇ ਕਹਾ ੧॥ ਰਹਾਉ  ਸੇਵੀ ਸਾਹਿਬੁ ਆਪਣਾ ਅਵਰੁ  ਜਾਚੰਉ ਕੋਇ  ਨਾਨਕੁ ਤਾ ਕਾ ਦਾਸੁ ਹੈਬਿੰਦ ਬਿੰਦ ਚੁਖ ਚੁਖ ਹੋਇ ੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ੧॥ ਰਹਾਉ ੪॥੧॥ 


ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋਹੋਰ ਆਸਰੇ ਛੱਡ ਕੇਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂਬਖ਼ਸ਼ਸ਼ਾਂ ਵਿਚਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।


ਹੇ ਮੇਰੀ ਜਿੰਦੇਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇਧਿਆਨ ਨਾਲਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰਆਪਣਾ ਨਾਮ ਦੇਹਤਾ ਕਿਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸਸਮੁੰਦਰ ਵਿਚੋਂਪਾਰ ਲੰਘ ਸਕਾਂ।੧।ਰਹਾਉ।


ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀਨਿਗਾਹ ਕਰਦਾ ਹੈਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹਜਿਸ ਦਾ ਸਦਕਾ ਮੈਂ ਤੇਰੇ ਨਾਮਵਿਚ ਜੁੜਿਆ ਰਹਾਂ। ਹੇ ਪਿਆਰੇਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।


(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂਮੰਗਦਾ। ਨਾਨਕ (ਆਪਣੇਉਸ (ਮਾਲਿਕਦਾ ਹੀ ਸੇਵਕ ਹੈਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |


 ਸਲੋਕ ਮਃ ੧ ॥


ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭੀ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿੑਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥


ਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੪੬੫)


ਪੰਜਾਬੀ ਵਿਆਖਿਆ: 


ਸਲੋਕ ਮਃ ੧ ॥


ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ । ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ । ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ ‘ਅਲਖ, ਅਲਖ’ ਉਸ ਦਾ ਨਾਮ ਉਚਾਰਦੇ ਹਨ । (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ । ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ । (ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ । ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ—ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ । ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ । ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ ।੧। (ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮਿ੍ਹਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮਿ੍ਹਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ); (ਕੁਮਿ੍ਹਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ, ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ), ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ।੨। ਕਿਸੇ ਮਨੁੱਖ ਨੂੰ (‘ਜਗ ਜੀਵਨੁ ਦਾਤਾ’) ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ (‘ਜਗ ਜੀਵਨ ਦਾਤਾ’) ਨਹੀਂ ਮਿਲਿਆ । (ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ । ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ । (ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ ।੬।

English Translation: 


SHALOK, FIRST MEHL: 


The Muslims praise the Islamic law; they read and reflect upon it. The Lord’s bound servants are those who bind themselves to see the Lord’s Vision. The Hindus praise the Praiseworthy Lord; the Blessed Vision of His Darshan, His form is incomparable. They bathe at sacred shrines of pilgrimage, making offerings of flowers, and burning incense before idols. The Yogis meditate on the absolute Lord there; they call the Creator the Unseen Lord. But to the subtle image of the Immaculate Name, they apply the form of a body. In the minds of the virtuous, contentment is produced, thinking about their giving. They give and give, but ask a thousand-fold more, and hope that the world will honor them. The thieves, adulterers, perjurers, evil-doers and sinners — after using up what good karma they had, they depart; have they done any good deeds here at all? There are beings and creatures in the water and on the land, in the worlds and universes, form upon form. Whatever they say, You know; You care for them all. O Nanak, the hunger of the devotees is to praise You; the True Name is their only support. They live in eternal bliss, day and night; they are the dust of the feet of the virtuous. || 1 || FIRST MEHL: The clay of the Muslim’s grave becomes clay for the potter’s wheel. Pots and bricks are fashioned from it, and it cries out as it burns. The poor clay burns, burns and weeps, as the fiery coals fall upon it. O Nanak, the Creator created the creation; the Creator Lord alone knows. || 2 || PAUREE: Without the True Guru, no one has obtained the Lord; without the True Guru, no one has obtained the Lord. He has placed Himself within the True Guru; revealing Himself, He declares this openly. Meeting the True Guru, eternal liberation is obtained; He has banished attachment from within. This is the highest thought, that one’s consciousness is attached to the True Lord. Thus the Lord of the World, the Great Giver is obtained. || 6 ||