LISTEN HUKAMNAMA SAHIB
DHANAASAREE, FIFTH MEHL:I have fallen in love with the Lord.
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
DHANAASAREE, FIFTH MEHL: |
I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 || |
ਵਾਸ਼ਿੰਗਟਨ (ਕੇਏਬੀਸੀ) -- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਪ੍ਰਸ਼ਾਸਨ ਦੀ ਇੱਕ "ਗੋਲਡ ਕਾਰਡ" ਵੇਚਣ ਦੀ ਯੋਜਨਾ ਦਾ ਐਲਾਨ ਕੀਤਾ - ਇੱਕ ਗ੍ਰੀਨ ਕਾਰਡ ਦਾ ਉਸਦਾ ਸੰਸਕਰਣ ਜਿਸਦੀ ਕੀਮਤ $5 ਮਿਲੀਅਨ ਹੋਵੇਗੀ।
"ਅਸੀਂ ਇੱਕ ਗੋਲਡ ਕਾਰਡ ਵੇਚਣ ਜਾ ਰਹੇ ਹਾਂ। ਤੁਹਾਡੇ ਕੋਲ ਇੱਕ ਗ੍ਰੀਨ ਕਾਰਡ ਹੈ। ਇਹ ਇੱਕ ਗੋਲਡ ਕਾਰਡ ਹੈ। ਅਸੀਂ ਉਸ ਕਾਰਡ ਦੀ ਕੀਮਤ ਲਗਭਗ $5 ਮਿਲੀਅਨ ਰੱਖਣ ਜਾ ਰਹੇ ਹਾਂ। ਅਤੇ ਇਹ ਤੁਹਾਨੂੰ ਗ੍ਰੀਨ ਕਾਰਡ ਦੇ ਵਿਸ਼ੇਸ਼ ਅਧਿਕਾਰ ਦੇਣ ਜਾ ਰਿਹਾ ਹੈ। ਇਸ ਤੋਂ ਇਲਾਵਾ, ਇਹ ਨਾਗਰਿਕਤਾ ਦਾ ਰਸਤਾ ਬਣਨ ਜਾ ਰਿਹਾ ਹੈ, ਅਤੇ ਅਮੀਰ ਲੋਕ ਇਸ ਕਾਰਡ ਨੂੰ ਖਰੀਦ ਕੇ ਸਾਡੇ ਦੇਸ਼ ਵਿੱਚ ਆਉਣਗੇ," ਟਰੰਪ ਨੇ ਮੰਗਲਵਾਰ ਨੂੰ ਓਵਲ ਆਫਿਸ ਵਿੱਚ ਕਿਹਾ। "ਉਹ ਅਮੀਰ ਹੋਣਗੇ ਅਤੇ ਉਹ ਸਫਲ ਹੋਣਗੇ ਅਤੇ ਉਹ ਬਹੁਤ ਸਾਰਾ ਪੈਸਾ ਖਰਚ ਕਰਨਗੇ ਅਤੇ ਬਹੁਤ ਸਾਰੇ ਟੈਕਸ ਅਦਾ ਕਰਨਗੇ ਅਤੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਦੇਣਗੇ। ਅਤੇ ਸਾਨੂੰ ਲੱਗਦਾ ਹੈ ਕਿ ਇਹ ਬਹੁਤ ਸਫਲ ਹੋਣ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਪਹਿਲਾਂ ਕਦੇ ਨਹੀਂ ਕੀਤਾ ਗਿਆ," ਟਰੰਪ ਨੇ ਅੱਗੇ ਕਿਹਾ। ਵਣਜ ਸਕੱਤਰ ਹਾਵਰਡ ਲੂਟਨਿਕ ਨੇ ਸੁਝਾਅ ਦਿੱਤਾ ਕਿ ਇਹ ਪ੍ਰੋਗਰਾਮ ਦੋ ਹਫ਼ਤਿਆਂ ਵਿੱਚ ਸ਼ੁਰੂ ਹੋ ਜਾਵੇਗਾ ਅਤੇ ਮੌਜੂਦਾ EB-5 ਪ੍ਰਵਾਸੀ ਨਿਵੇਸ਼ਕ ਪ੍ਰੋਗਰਾਮ ਨੂੰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਬਜਟ ਘਾਟੇ ਨੂੰ ਘਟਾਉਣ ਵਿੱਚ ਮਦਦ ਕੀਤੀ ਜਾਵੇਗੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੰਪਨੀਆਂ ਸੋਨੇ ਦੇ ਕਾਰਡਾਂ ਨਾਲ ਅਮਰੀਕਾ ਵਿੱਚ ਪੜ੍ਹੇ-ਲਿਖੇ ਕਾਮਿਆਂ ਨੂੰ ਲਿਆਉਣ ਲਈ ਭੁਗਤਾਨ ਕਰਨਗੀਆਂ ਅਤੇ ਦੇਸ਼ 10 ਲੱਖ ਕਾਰਡ ਵੇਚ ਸਕਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਇਹ ਕਾਰਡ ਨਾਗਰਿਕਤਾ ਦਾ ਰਸਤਾ ਹੋਵੇਗਾ, ਪਰ ਲੋਕ ਨਾਗਰਿਕਤਾ ਤੱਕ ਪਹੁੰਚ ਨਹੀਂ ਖਰੀਦ ਰਹੇ ਹੋਣਗੇ। ਏਬੀਸੀ ਨਿਊਜ਼ ਅਤੇ ਐਸੋਸੀਏਟਿਡ ਪ੍ਰੈਸ ਨੇ ਇਸ ਰਿਪੋਰਟ ਵਿੱਚ ਯੋਗਦਾਨ ਪਾਇਆ।I met the True Guru, by great good fortune, and my mind has been enlight...
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।
ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।
ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।l
SORAT’H, FIFTH MEHL: |
I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 || |
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥
ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ।
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1।
ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2।
ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3।
ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।
O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.
(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.
That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.
Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.
Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।
(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।
ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।
ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
RAAMKALEE, FIRST MEHL: |
Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 || |
HUKAMNAMA SAHIB
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ।
ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧।
ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥
ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ।
ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ {
ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨।
ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥
ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ।
ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥
ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) ।
ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ
ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ।
All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 || THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 || PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 || 1 || SUDH ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
TILANG, SECOND HOUSE, FIFTH MEHL: |
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 || |
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ(ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦। SHALOK: |
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 || |
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ।ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ(ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ(ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ।ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ।ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚਵਸਾ ਰੱਖਿਆ ਹੈ।੮।੧। SORAT’H, THIRD MEHL, FIRST HOUSE, TI-TUKAS: |
ONE UNIVERSAL CREATOR GOD. BY THE GRACE OF THE TRUE GURU: |
You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 || |