ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥
ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ।
(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧।
ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।
(O brother! Those saints keep saying thus-) O Lord! Your canopy is higher (than the canopy of all kings and emperors), no one else has ever stretched (such a high canopy). O brother! The saints have found such an ever-lasting God, those saints who have the understanding of spiritual life remain (always) engrossed in the love of God.1.
O Nanak! Disease, worry, old age, death (these fears) do not even come close to the servants of God. They remain fearless (from the fears of the world) by fixing their minds on the one God alone. Their minds remain steadfast in the remembrance of the Lord.2.1.