LISTEN HUKAMNAMA SAHIB
Hukamnama Sahib Oct 17,2022
THE DAILY HUKAMNAMA SAHIB FROM SRI DARBAR SAHIB AMRITSAR
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
SORAT’H, FIFTH MEHL, SECOND HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 || |
Hukamnama Sahib Oct 15,2022
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।
ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।
ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।
ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।
ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ।੮।
(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧। ਰਹਾਉ ਦੂਜਾ।੧।੩।
DHANAASAREE, FIFTH MEHL, SIXTH HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with mme, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 || |
Oct 13,2022 Hukamnama Sahib
The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
Brought to you by @ Gs jhampur ------------------------------------------------------------
Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
ਅੱਜ ਧੰਨ ਗੁਰੁ ਰਾਮਦਾਸ ਸਾਹਿਬ ਜੀ ਦੀ ਉਸਤਤਿ ਵਿਚ ਕੁਝ ਲਾਈਨਾ ਜੋ ਕਰੋਨਾ ਕਾਲ ਦੋਰਾਨ ਲਿਖੀਆਂ ਸਨ ਆਪ ਜੀ ਦੇ ਰੂਬਰੂ ਕਰਨ ਜਾ ਰਿਹਾ ਹਾਂ । ਅਸੀਸ ਬਖਸ਼ਣੀ ਜੀ
ਅੱਜ ਧੰਨ ਗੁਰੁ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦੀਆਂ ਲੱਖ ਲੱਖ ਵਧਾਈਆਂ ਵੇਲੇ ਉਸਤਤਿ ਵਿਚ ਕੁਝ ਲਾਈਨਾ ਜੋ ਕਰੋਨਾ ਕਾਲ ਦੋਰਾਨ ਲਿਖੀਆਂ ਸਨ ਆਪ ਜੀ ਦੇ ਰੂਬਰੂ ਕਰਨ ਜਾ ਰਿਹਾ ਹਾਂ । ਅਸੀਸ ਬਖਸ਼ਣੀ ਜੀ
ਮੈਂਨੂੰ ਅੱਜ ਇੱਕ ਕਾਮੈਂਟ ਆਇਆ।
ਜਿਸਨੇ ਮੈਨੂੰ ਅੰਦਰੋਂ ਹਿਲਾਇਆ।
ਕਾਮੈਂਟ ਕਰਨ ਵਾਲਾ ਸੀ ਲਿਖਦਾ।
ਤੂੰ ਬਣਿਆ ਫਿਰਦਾ ਸੀ ਗੁਰੂ ਰਾਮ ਦਾਸ ਦਾ ਸਿੱਖੜਾ।
ਤੁਰ ਚੱਲਿਆ ਸੀ ਚੀਨ ਸੁਧਾਰਨ ਬਿਮਾਰੀ।
ਅੱਜ ਵਿਲਕਣ ਪੰਜਾਬ ਦੇ ਲੋਕੀ ਫੈਲ ਰਹੀ ਮਹਾਂਮਾਰੀ।
ਲ਼ਾਕਡਾਉਨ ਤੋਂ ਬਾਅਦ ਕਰਫਿਉ ਲਾ ਤਾ।
ਰਾਸ਼ਨ ਦੁਕਾਨਾਂ ਵਿਚੋਂ ਮੁਕਾਤਾ।
ਸੈਨੀਟਾਈਜਰ ਨਾ ਮਿਲਦੇ ਸਸਤੇ।
ਮਾਸਕ ਵੀ ਜਿਵੇਂ ਲੈ ਗਏ ਫਰਿਸ਼ਤੇ।
ਹਰ ਬੰਦਾ ਹੈ ਸੋਗ ਵਿੱਚ ਡੁੱਬਿਆ।
ਜਿਨ੍ਹਾਂ ਨੇ ਸੀ ਸੀਨਾ ਤਾਣ ਕੇ ਰੱਖਿਆ।
ਹੁਣ ਦੱਸ ਤੇਰੇ ਸਰੋਵਰ ਦਾ ਕੀ ਕਰੂ ਪਾਣੀ?
ਜਾਣੀ ਸਭ ਦੀ ਮੁੱਕ ਕਹਾਣੀ।
ਕਾਮੈਂਟ ਪੜ੍ਹਕੇ ਮੈਂ ਸੋਚਾਂ ਦੇ ਵਿਚ ਡੁੱਬਿਆ।
ਮੈਂ ਤਾਂ ਗੁਰੂ ਦੀ ਗੱਲ ਸੀ ਕੀਤੀ।
ਇਹਨਾਂ ਲੋੋਕਾਂ ਗੱਲ ਮੇਰੇ ਗਲ ਪਾ ਦਿੱਤੀ।
ਉਹਨਾਂ ਨੂੰ ਕੋਈ ਕੁੱਝ ਨਹੀਂ ਕਹਿੰਦੇ।
ਜਿਹੜੇ ਆਢਾ ਗੁਰੂ ਦੇ ਨਾਲ ਨੇ ਲੈਂਦੇ।
ਮੇਰੇ ਉਤੇ ਤਰਕ ਨੇ ਕਰਦੇ।
ਕਹਿੰਦੇ ਤੇਰੇ ਵਰਗੇ ਉਹਨਾਂ ਦਾ ਪਾਣੀ ਭਰਦੇ।
ਮੈਂ ਵੀ ਜੁੜ ਕੇ ਬੈਠ ਗਿਆ ਵਿੱਚ ਸਮਾਧੀ।
ਪਹਿਲਾਂ ਟੇਕ ਗੁਰੂ ਰਾਮ ਦਾਸ ਦੀ ਸਾਧੀ।
ਜਿਨ੍ਹਾਂ ਬਖਸ਼ਿਆ ਜੀਵਨ ਮੇਰਾ।
ਹੁਣ ਇਹ ਬੋਨਸ ਵਰਗਾ ਜਿਹੜਾ।
ਪਤਾ ਨਹੀਂ ਕਦੋ ਬੁਲਾਵਾ ਆ ਜਾਣਾ।
ਇਥੇ ਸਭ ਧਰਿਆ ਧਰਾਇਆ ਰਹਿ ਜਾਣਾ।
ਅਰਦਾਸ ਬੇਨਤੀ ਸਤਿਗੁਰੂ ਅੱਗੇ।
ਤੱਤੀ ਵਾਉ ਨਾ ਕਿਸੇ ਨੂੰ ਲੱਗੇ।
ਜੋ ਨਿੰਦਕ ਦੋਖੀ ਗੁਰੂ ਜੀ ਤੇਰੇ ।
ਸਮਝ ਅਣਜਾਣ ਬਖਸ਼ ਗੁਰੂ ਮੇਰੇ।
ਉਹਨਾਂ ਦੀ ਕਸੂਰ ਕੋਈ ਨਾ।
ਤੇਰੇ ਵੱਲੋਂ ਸਾਡਾ ਬੇਲੀ ਕੋਈ ਨਾ।
ਸਾਇੰਸ ਨੂੰ ਸੀ ਸਮਝਦੇ ਉੱਚੀ।
ਜੋ ਵਾਹਿਗੁਰੂ ਨੇ ਪਾ ਦਿੱਤੀ ਪੁੱਠੀ।
ਕਰੋਨਾਵਾਇਰਸ ਵਿਚ ਭੀ ਤੂੰ ਹੀ।
ਜ਼ਰੇ ਜ਼ਰੇ ਦੇ ਵਿੱਚ ਭੀ ਤੂੰ ਹੀ।
ਰੋਮ ਰੋਮ ਦੇ ਵਿੱਚ ਭੀ ਤੂੰ ਹੀ।
ਮੰਤਰ ਤੰਤਰ ਦੇ ਵਿੱਚ ਭੀ ਤੂੰ ਹੀ।
ਦੁੱਖੀ ਸੁਖੀ ਵਿੱਚ ਭੀ ਤੂੰ ਹੀ।
ਨਿੰਦਕ ਅੰਦਰ ਭੀ ਤੂੰ ਹੀ।
ਆਪਣਿਆ ਅੰਦਰ ਭੀ ਤੂੰ ਹੀ।
ਬੇਗਾਨਿਆ ਵਿੱਚ ਭੀ ਤੂੰ ਹੀ।
ਜਿੱਧਰ ਨਿਗਾਹ ਮਾਰ ਕੇ ਵੇਖਾਂ।
ਬੱਸ ਤੇਰੇ ਹੀ ਦੀਦਾਰ ਮੈਂ ਦੇਖਾਂ।
ਐਨੀ ਕ੍ਰਿਪਾ ਕਰਦੇ ਵਾਹਿਗੁਰੂ।
ਨਾਮ ਆਧਾਰ ਬਣ ਜਾਵੇ ਵਾਹਿਗੁਰੂ।
ਜੇਕਰ ਭਗਤਾਂ ਦੀ ਰੱਖਿਆ ਕਰਦਾ ਆਇਆ।
ਅੱਜ ਵੀ ਰੱਖ ਦਿਖਾ ਰੱਬਾ।
ਬੇੜੀ ਦੁਨੀਆਂ ਦੀ ਡੁੱਬਦੀ ਜਾਂਦੀ ਬੰਨੇ ਲਾ ਰੱਬਾ।
ਝਾਂਮਪੁਰ ਨੂੰ ਵੀ ਭਿੰਨ ਭੇਦ ਤੋਂ ਬਚਾ ਰੱਬਾ॥
Hukamnama Sahib Oct 11,2022
ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ।੧।
ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ।੧।ਰਹਾਉ।
ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ।੨।
ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ।੩।
(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ।
ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ।੪।੩।੬।
DHANAASAREE, FIRST MEHL: |
If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good? || 1 || Listen, O mind, you blind, false dog! Even without your speaking, the Lord knows and understands. || 1 || Pause || A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. || 2 || As one acts, so does he receive. As he plants, so does he eat. He may praise himself gloriously, but still, according to his understanding, so is the path he must follow. || 3 || He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak, the Lord is wise, knowing, all-knowing. || 4 || 4 || 6 || |
